ਚੰਡੀਗੜ੍ਹ- ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਭਾਰੀ ਬਾਰਿਸ਼ ਹੋ ਰਹੀ ਹੈ। ਹਾਲਾਂਕਿ, ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਕੁਝ ਸੂਬੇ ਇਸ ਤੋਂ ਵਾਂਝੇ ਹਨ ਤੇ ਗਰਮੀ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪਰ, ਮੌਸਮ ਵਿਭਾਗ ਦੀ 10 ਜੁਲਾਈ ਦੀ ਭਵਿੱਖਬਾਣੀ ਇਨ੍ਹਾਂ ਸੂਬਿਆਂ ਲਈ ਵੀ ਚੰਗੀ ਖ਼ਬਰ ਲੈ ਕੇ ਆਈ ਹੈ। ਦੇਸ਼ ਭਰ ਵਿੱਚ ਬਣੀ ਮੌਸਮ ਪ੍ਰਣਾਲੀ ਦੀ ਗੱਲ ਕਰੀਏ ਤਾਂ ਆਈਐਮਡੀ ਦੇ ਅਨੁਸਾਰ, ਦੱਖਣ-ਪੱਛਮੀ ਰਾਜਸਥਾਨ ਅਤੇ ਦੱਖਣੀ ਪਾਕਿਸਤਾਨ ਦੇ ਨਾਲ ਲੱਗਦੇ ਹਿੱਸਿਆਂ ਵਿੱਚ ਚੱਕਰਵਾਤੀ ਚੱਕਰ ਦਾ ਇੱਕ ਖੇਤਰ ਜਾਰੀ ਹੈ।
Also Read: Mikayla Demaiter ਆਈਸ ਹਾਕੀ ਛੱਡ ਬਣੀ ਇੰਸਟਾਗ੍ਰਾਮ ਮਾਡਲ (Pics)
ਮੌਸਮ ਵਿਭਾਗ (IMD) ਵੱਲੋਂ ਜਾਰੀ ਚਿਤਾਵਨੀ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਮੌਨਸੂਨ ਤਬਾਹੀ ਮਚਾਉਣ ਵਾਲਾ ਹੈ। ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ, ਤੇਲੰਗਾਨਾ, ਗੁਜਰਾਤ, ਛੱਤੀਸਗੜ੍ਹ, ਮੱਧ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ, ਕੇਰਲ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਐਤਵਾਰ ਯਾਨੀ 10 ਜੁਲਾਈ ਨੂੰ ਜੰਮੂ-ਕਸ਼ਮੀਰ ‘ਚ ਭਾਰੀ ਬਾਰਿਸ਼ ਹੋ ਸਕਦੀ ਹੈ।
13 ਜੁਲਾਈ ਤਕ ਅਗਲੇ ਪੰਜ ਦਿਨਾਂ ਵਿੱਚ ਛੱਤੀਸਗੜ੍ਹ, ਮੱਧ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ, ਗੁਜਰਾਤ, ਕੇਰਲ, ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਜੰਮੂ ਅਤੇ ਕਸ਼ਮੀਰ ਵਿੱਚ 10 ਜੁਲਾਈ ਨੂੰ, ਹਿਮਾਚਲ ਪ੍ਰਦੇਸ਼ ਵਿੱਚ 10, 11 ਅਤੇ 12 ਜੁਲਾਈ ਅਤੇ ਉੱਤਰਾਖੰਡ ਵਿੱਚ 11 ਅਤੇ 12 ਜੁਲਾਈ ਨੂੰ ਗਰਜ ਅਤੇ ਬਿਜਲੀ ਦੇ ਨਾਲ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਸਕਾਈਮੇਟ ਮੌਸਮ ਅਨੁਸਾਰ ਅੱਜ ਉੱਤਰਾਖੰਡ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇਕ ਜਾਂ ਦੋ ਭਾਰੀ ਸਪੈਲਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।



