Weather Update : ਪਠਾਨਕੋਟ, ਪਟਿਆਲਾ ਵਿਚ ਮੀਂਹ ਨੇ ਦਿਵਾਈ ਗਰਮੀ ਤੋਂ ਰਾਹਤ, 22 ਤੋਂ ਲੱਗੇਗੀ ਸਾਉਣ ਦੀ ਝੜੀ

Weather Update : ਪੰਜਾਬ ਵਿੱਚ ਬੁੱਧਵਾਰ 18 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਦੇ ਬਾਵਜੂਦ ਬਾਰਿਸ਼ ਨਹੀਂ ਹੋਈ ਪਰ ਕੁਝ ਜ਼ਿਲ੍ਹਿਆਂ ਵਿੱਚ ਪੈਕੇਟ ਰੇਨ ਤੋਂ ਬਾਅਦ ਸੂਬੇ…

Weather Update : ਪੰਜਾਬ ਵਿੱਚ ਬੁੱਧਵਾਰ 18 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਦੇ ਬਾਵਜੂਦ ਬਾਰਿਸ਼ ਨਹੀਂ ਹੋਈ ਪਰ ਕੁਝ ਜ਼ਿਲ੍ਹਿਆਂ ਵਿੱਚ ਪੈਕੇਟ ਰੇਨ ਤੋਂ ਬਾਅਦ ਸੂਬੇ ਦਾ ਔਸਤ ਤਾਪਮਾਨ 2.9 ਡਿਗਰੀ ਘੱਟ ਗਿਆ। ਬੀਤੇ ਦਿਨ ਤੇ ਰਾਤ ਚੰਡੀਗੜ੍ਹ, ਮੁਹਾਲੀ, ਪਟਿਆਲਾ ਤੇ ਪਠਾਨਕੋਟ ਵਿਚ ਮੀਂਹ ਨੇ ਗਰਮੀ ਤੇ ਹੁਮਸ ਤੋਂ ਕੁਝ ਰਾਹਤ ਜ਼ਰੂਰ ਦਿਵਾਈ ਹੈ ਪਰ ਰਾਜ ਵਿਚ ਮਾਨਸੂਨ ਸੁਸਤ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਹੈ ਬੰਗਾਲ ਦੀ ਖਾੜੀ ਵਿੱਚ ਬਣਿਆ ਘੱਟ ਦਬਾਅ ਹੈ। ਘੱਟ ਦਬਾਅ ਕਾਰਨ ਮਾਨਸੂਨ ਦੀ ਹਵਾ ਪ੍ਰਭਾਵਿਤ ਹੁੰਦੀ ਹੈ।
ਪੰਜਾਬ ਵਿੱਚ ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਤਰਨਤਾਰਨ, ਕਪੂਰਥਲਾ, ਜਲੰਧਰ, ਐਸਬੀਐਸ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਅੱਜ 9 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਬੰਗਾਲ ਤੋਂ ਆਉਣ ਵਾਲੀਆਂ ਮਾਨਸੂਨ ਹਵਾਵਾਂ ਅਤੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ SAS ਨਗਰ ਵਿੱਚ ਹਲਕੇ ਤੋਂ ਮੱਧ ਬਾਰਿਸ਼ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ 22 ਜੁਲਾਈ ਤੋਂ ਰਾਜ ਵਿੱਚ ਸਾਉਣ ਦੀ ਝੜੀ ਦੇਖਣ ਨੂੰ ਮਿਲੇਗੀ।
ਪੰਜਾਬ ਵਿੱਚ ਇਸ ਸੀਜਨ ਤੱਕ 38% ਘੱਟ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। 1 ਜੂਨ ਤੋਂ ਸ਼ੁਰੂ ਹੋਣ ਵਾਲੀ ਬਾਰਿਸ਼ ਦੇ ਸੀਜ਼ਨ ਵਿੱਚ 17 ਜੁਲਾਈ ਤੱਕ 87.5 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦੋਂ ਆਮ ਤਾਂ ਇੱਥੇ 140.7 ਮਿਲੀਮੀਟਰ ਬਾਰਿਸ਼ ਹੋ ਜਾਣੀ ਚਾਹੀਦੀ ਹੈ।
ਪੰਜਾਬ ਵਿੱਚ ਹੁਣ ਤੱਕ ਸਿਰਫ਼ 4 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਮਾਨਸਾ ਅਤੇ ਸੰਗਰੂਰ ਵਿੱਚ ਆਮ ਮੀਂਹ ਪਿਆ ਹੈ। ਮੌਸਮ ਵਿਭਾਗ ਅਨੁਸਾਰ 20% ਤੱਕ ਘੱਟ ਬਾਰਿਸ਼ ਨੂੰ ਆਮ ਮੰਨਿਆ ਜਾਂਦਾ ਹੈ। ਅੰਮ੍ਰਿਤਸਰ ਵਿੱਚ 19 ਫੀਸਦੀ ਘੱਟ ਮੀਂਹ ਪਿਆ ਜਦੋਂ ਕਿ ਤਰਨਤਾਰਨ ਵਿੱਚ ਆਮ ਨਾਲੋਂ 22 ਫੀਸਦੀ ਵੱਧ ਮੀਂਹ ਪਿਆ। ਮਾਨਸਾ ਵਿੱਚ 21 ਫੀਸਦੀ ਅਤੇ ਸੰਗਰੂਰ ਵਿੱਚ 13 ਫੀਸਦੀ ਵੱਧ ਮੀਂਹ ਪਿਆ ਹੈ। ਬਾਕੀ ਪੰਜਾਬ ਵਿੱਚ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਫਤਿਹਗੜ੍ਹ ਸਾਹਿਬ ਵਿੱਚ 77% ਘੱਟ ਅਤੇ ਹੁਸ਼ਿਆਰਪੁਰ ਵਿੱਚ 76% ਘੱਟ ਮੀਂਹ ਪਿਆ ਹੈ।

Leave a Reply

Your email address will not be published. Required fields are marked *