Weather Update : ਪਹਾੜਾਂ ‘ਚ ਬਰਫ਼ਬਾਰੀ ਤੇ ਮੈਦਾਨੀ ਇਲਾਕਿਆਂ ‘ਚ ਮੀਂਹ ਦੇ ਆਸਾਰ

ਨਵੀਂ ਦਿੱਲੀ: ਉੱਤਰ-ਪੱਛਮੀ ਭਾਰਤ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਸਰਗਰਮ ਪੱਛਮੀ ਗੜਬੜੀ (Western Disturbance) ਦੇ ਪ੍ਰਭਾਵ ਕਾਰਨ ਹਿਮਾਲੀਅਨ ਰਾਜਾਂ ਵਿੱਚ…

Weather Update

ਨਵੀਂ ਦਿੱਲੀ: ਉੱਤਰ-ਪੱਛਮੀ ਭਾਰਤ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਸਰਗਰਮ ਪੱਛਮੀ ਗੜਬੜੀ (Western Disturbance) ਦੇ ਪ੍ਰਭਾਵ ਕਾਰਨ ਹਿਮਾਲੀਅਨ ਰਾਜਾਂ ਵਿੱਚ 22 ਜਨਵਰੀ ਤੋਂ ਬਰਫ਼ਬਾਰੀ ਅਤੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਜਿੱਥੇ ਪਹਾੜਾਂ ਵਿੱਚ ਸਫੈਦ ਚਾਦਰ ਵਿਛਣ ਦੀ ਉਮੀਦ ਹੈ, ਉੱਥੇ ਹੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਸਮੇਤ ਮੈਦਾਨੀ ਇਲਾਕਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਰਹਿ ਸਕਦਾ ਹੈ। ਹਾਲਾਂਕਿ ਮੰਗਲਵਾਰ ਨੂੰ ਮੈਦਾਨੀ ਰਾਜਾਂ ਵਿੱਚ ਤਾਪਮਾਨ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਲੋਕਾਂ ਨੂੰ ਸਰਦੀ ਤੋਂ ਥੋੜ੍ਹੀ ਰਾਹਤ ਮਿਲੀ।

ਪਹਾੜੀ ਰਾਜਾਂ ਵਿੱਚ ਭਾਰੀ ਬਰਫ਼ਬਾਰੀ ਦੀ ਚਤਾਵਨੀ

ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਅਨੁਸਾਰ, ਅਗਲੇ ਇੱਕ ਹਫ਼ਤੇ ਤੱਕ ਪੱਛਮੀ ਹਿਮਾਲੀਅਨ ਖੇਤਰ ਵਿੱਚ ਮੌਸਮ ਖ਼ਰਾਬ ਰਹੇਗਾ। 21 ਤੇ 22 ਜਨਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ ਅਤੇ ਗਿਲਗਿਤ-ਬਾਲਟਿਸਤਾਨ ਵਿੱਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋ ਸਕਦੀ ਹੈ। ਖ਼ਾਸਕਰ ਕਸ਼ਮੀਰ ਘਾਟੀ ਵਿੱਚ 22 ਅਤੇ 23 ਜਨਵਰੀ ਨੂੰ ਭਾਰੀ ਬਰਫ਼ਬਾਰੀ ਦਾ ਅਨੁਮਾਨ ਹੈ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉੱਚੇ ਇਲਾਕਿਆਂ ਵਿੱਚ ਵੀ 23 ਜਨਵਰੀ ਨੂੰ ਮੌਸਮ ਦੀ ਤਬਦੀਲੀ ਦਾ ਅਸਰ ਦੇਖਣ ਨੂੰ ਮਿਲੇਗਾ।

ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਤੇ ਧੁੰਦ ਦਾ ਅਲਰਟ

ਮੈਦਾਨੀ ਇਲਾਕਿਆਂ ਦੀ ਗੱਲ ਕਰੀਏ ਤਾਂ ਅਗਲੇ 2-3 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ  23 ਜਨਵਰੀ ਨੂੰ ਪਹਾੜੀ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਬਿਜਲੀ ਡਿੱਗਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਪੰਜਾਬ ਵਿੱਚ 22 ਜਨਵਰੀ ਨੂੰ ‘ਅਤਿ ਸੰਘਣੀ ਧੁੰਦ’ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਹਰਿਆਣਾ ਵਿੱਚ ਵੀ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦਾ ਅੰਦਾਜ਼ਾ ਹੈ।

ਦਿੱਲੀ-ਐਨਸੀਆਰ ਵਿੱਚ ਕਿਹੋ ਜਿਹਾ ਰਹੇਗਾ ਮੌਸਮ?

ਰਾਜਧਾਨੀ ਦਿੱਲੀ ਤੇ ਆਸ-ਪਾਸ ਦੇ ਇਲਾਕਿਆਂ ਵਿੱਚ 22 ਜਨਵਰੀ ਨੂੰ ਸਵੇਰ ਵੇਲੇ ਦਰਮਿਆਨੀ ਧੁੰਦ ਛਾਈ ਰਹਿ ਸਕਦੀ ਹੈ। ਦਿਨ ਵੇਲੇ ਅਸਮਾਨ ਵਿੱਚ ਬੱਦਲਾਂ ਦੀ ਆਵਾਜਾਈ ਜਾਰੀ ਰਹੇਗੀ। ਦਿੱਲੀ ਦਾ ਘੱਟੋ-ਘੱਟ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। 22 ਜਨਵਰੀ ਨੂੰ ਦੁਪਹਿਰ ਵੇਲੇ 5 ਤੋਂ 10 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਨਾਲ ਮੌਸਮ ਵਿੱਚ ਠੰਢਕ ਬਣੀ ਰਹੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 

https://livingindianews.co.in/high-alert-at-railway-stations-in-view-of-77th-republic-day-grp-and-rpf-jointly-launch-checking-drive/

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *