Weather Update: ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਲੁਧਿਆਣਾ:  ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਗਰਮੀ ਦਾ ਪ੍ਰਕੋਪ ਹੋਰ ਵੱਧਣ ਦੀ ਸੰਭਾਵਨਾ ਹੈ ਇਸ ਦਾ ਦਾਅਵਾ ਲੁਧਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ…

ਲੁਧਿਆਣਾ:  ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਗਰਮੀ ਦਾ ਪ੍ਰਕੋਪ ਹੋਰ ਵੱਧਣ ਦੀ ਸੰਭਾਵਨਾ ਹੈ ਇਸ ਦਾ ਦਾਅਵਾ ਲੁਧਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਕੀਤਾ ਹੈ। ਮੌਸਮ ਵਿਗਿਆਨੀ ਪਵਨੀਤ ਕਾਂਗੜ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ 3 ਤੋਂ 4 ਡਿਗਰੀ ਤਾਪਮਾਨ ਵਿੱਚ ਵਾਧਾ ਹੋਵੇਗਾ।

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਮੌਸਮ ਵਿਚ ਵੱਡਾ ਬਦਲਾਵ ਦੇਖਣ ਨੂੰ ਮਿਲਿਆ ਹੈ। ਕਦੇ ਗਰਮੀ ਕਦੇ ਬਰਸਾਤ ਦੇ ਚਲਦਿਆਂ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ ਪਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਰਹੇਗਾ ਤੇ ਤਾਪਮਾਨ ਵਿੱਚ ਵੀ ਵਾਧਾ ਹੋਵੇਗਾ । ਜਿਸ ਦੇ ਚਲਦਿਆਂ ਲੋਕਾਂ ਨੂੰ ਗਰਮੀ ਦਾ ਪ੍ਰਕੋਪ ਝੱਲਣਾ ਪਵੇਗਾ। 

ਮੌਸਮ ਵਿਗਿਆਨੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ 3 ਤੋਂ 4  ਡਿਗਰੀ ਵਾਧਾ ਹੋਵੇਗਾ ਜਿਸ ਦੇ ਚਲਦੇ ਲੋਕਾਂ ਨੂੰ ਗਰਮੀ ਦਾ ਪ੍ਰਕੋਪ ਝੱਲਣਾ ਪੈ ਸਕਦਾ ਹੈ । ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਤਾਪਮਾਨ ਤਿੰਨ ਤੋਂ ਚਾਰ ਡਿਗਰੀ ਜ਼ਿਆਦਾ ਸੀ ਪਰ ਇਸ ਵਾਰ ਵੈਸਟਰਨ ਡਿਸਟਰਬੈਂਸ ਦੇ ਚਲਦਿਆਂ ਲੋਕਾਂ ਨੂੰ ਗਰਮੀ ਤੋਂ ਰਾਹਤ ਰਹੀ ਹੈ। 

Leave a Reply

Your email address will not be published. Required fields are marked *