Weather Update : ਸਾਉਣ ਮਹੀਨਾ ਵਿਖਾਏਗਾ ਰੰਗ, ਪੰਜਾਬ ਵਿਚ ਅਗਲੇ ਦੋ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Weather Update : ਪੰਜਾਬ ਵਿਚ ਮਾਨਸੂਨ ਕਮਜ਼ੋਰ ਹੋ ਗਿਆ ਹੈ। ਘੱਟ ਮੀਂਹ ਕਾਰਨ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। 24 ਘੰਟਿਆਂ ‘ਚ ਤਾਪਮਾਨ ‘ਚ…

Weather Update : ਪੰਜਾਬ ਵਿਚ ਮਾਨਸੂਨ ਕਮਜ਼ੋਰ ਹੋ ਗਿਆ ਹੈ। ਘੱਟ ਮੀਂਹ ਕਾਰਨ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। 24 ਘੰਟਿਆਂ ‘ਚ ਤਾਪਮਾਨ ‘ਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 40.2 ਡਿਗਰੀ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ।
ਪਰ ਸਾਉਣ ਮਹੀਨਾ ਪੰਜਾਬ ਵਿਚ ਆਪਣਾ ਰੰਗ ਵਿਖਾਏਗਾ। ਅੱਜ ਕਈ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਅੱਜ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ। ਇਸ ਕਾਰਨ ਸੋਮਵਾਰ ਤੋਂ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਮਾਨਸੂਨ ਦੇ ਕਮਜ਼ੋਰ ਹੋਣ ਕਾਰਨ ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ।
ਸਭ ਤੋਂ ਵੱਧ ਮੀਂਹ ਲੁਧਿਆਣਾ ਦੇ ਨਵਾਂਸ਼ਹਿਰ ਅਤੇ ਖੰਨਾ ਵਿੱਚ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੋਮਵਾਰ ਤੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਜ਼ਿਲਿਆਂ ‘ਚ ਮੀਂਹ ਦਾ ਅਲਰਟ ਹੋਵੇਗਾ। ਇਸ ਤੋਂ ਇਲਾਵਾ ਇਸ ਮੌਸਮ ‘ਚ ਮਲੇਰੀਆ ਫੈਲਣ ਦਾ ਖਤਰਾ ਵੀ ਜ਼ਿਆਦਾ ਰਹਿੰਦਾ ਹੈ।
ਮੌਸਮ ਵਿਭਾਗ ਅਨੁਸਾਰ ਜੇਕਰ ਜੁਲਾਈ ਦੇ ਵੀਹ ਦਿਨਾਂ ਦੀ ਗੱਲ ਕਰੀਏ ਤਾਂ ਪਠਾਨਕੋਟ, ਸੰਗਰੂਰ ਅਤੇ ਤਰਨਤਾਰਨ ਵਿੱਚ ਆਮ ਬਾਰਿਸ਼ ਹੋਈ ਹੈ। 12 ਜ਼ਿਲ੍ਹਿਆਂ ਵਿਚ 20 ਮਿਲੀਮੀਟਰ ਤੋਂ 59 ਮਿਲੀਮੀਟਰ ਤੱਕ ਘੱਟ ਮੀਂਹ ਪਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫਾਜ਼ਿਲਕਾ, ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਬਰਨਾਲਾ, ਲੁਧਿਆਣਾ, ਜਲੰਧਰ, ਪਟਿਆਲਾ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਜਦੋਂਕਿ ਫ਼ਿਰੋਜ਼ਪੁਰ, ਬਠਿੰਡਾ, ਐਸ.ਬੀ.ਐਸ.ਨਗਰ, ਰੂਪਨਗਰ, ਮੁਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ ਵੀ ਬਹੁਤ ਘੱਟ ਮੀਂਹ ਪਿਆ ਹੈ।

Leave a Reply

Your email address will not be published. Required fields are marked *