Weather Update : ਹਾਲੇ ਸੀ ਟਰੇਲਰ, ਕੱਲ੍ਹ ਤੋਂ ਸ਼ੁਰੂ ਹੋ ਰਿਹੈ ਨੌਤਪਾ, ਵਧੇਗਾ ਤਾਪਮਾਨ, 15 ਜ਼ਿਲ੍ਹਿਆਂ ਵਿਚ ਰੈਡ ਅਲਰਟ

Punjab Weather Update : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ ਪਰ ਇਸ ਵਿਚਾਲੇ ਪੰਜਾਬ ਵਿੱਚ ਤਾਪਮਾਨ ਵਿੱਚ…

Punjab Weather Update : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ ਪਰ ਇਸ ਵਿਚਾਲੇ ਪੰਜਾਬ ਵਿੱਚ ਤਾਪਮਾਨ ਵਿੱਚ ਕੁਝ ਗਿਰਾਵਟ ਨਜ਼ਰ ਆਈ ਹੈ। ਔਸਤਨ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਲਈ ਰੈੱਡ ਦੀ ਬਜਾਏ ਆਰੇਂਜ ਅਲਰਟ ਜਾਰੀ ਕੀਤਾ ਹੈ। ਵੀਰਵਾਰ ਨੂੰ ਬਠਿੰਡਾ ਦਾ ਤਾਪਮਾਨ ਮੁੜ ਸਭ ਤੋਂ ਗਰਮ ਰਿਹਾ ਪਰ ਉੱਥੇ ਵੀ ਪਿਛਲੇ 24 ਘੰਟਿਆਂ ਦੌਰਾਨ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। 
ਦਰਅਸਲ, ਬੀਤੇ ਦਿਨੀਂ ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਿਆ ਸੀ। ਇਸ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਤਾਂ ਨਹੀਂ ਪਿਆ ਪਰ ਤਾਪਮਾਨ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਅੱਜ ਸ਼ੁੱਕਰਵਾਰ ਨੂੰ ਵੀ ਪੰਜਾਬ ਦਾ ਤਾਪਮਾਨ 45 ਡਿਗਰੀ ਜਾਂ ਥੋੜ੍ਹਾ ਘੱਟ ਰਹਿਣ ਦਾ ਅਨੁਮਾਨ ਹੈ।
ਪਰ ਇਹ ਰਾਹਤ ਲੰਬੇ ਸਮੇਂ ਲਈ ਨਹੀਂ ਹੈ। ਭਾਰਤ ‘ਚ 25 ਮਈ ਤੋਂ ਨੌਤਪਾ ਸ਼ੁਰੂ ਹੋ ਰਿਹਾ ਹੈ। ਐਤਵਾਰ ਤੋਂ ਇਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। 
ਕੀ ਹੁੰਦਾ ਹੈ ਨੌਤਪਾ?
ਨੌਤਪਾ ਉਹ ਸਮਾਂ ਹੈ ਜਿਸ ਵੇਲੇ ਸੂਰਜ ਧਰਤੀ ਦੇ ਨਜ਼ਦੀਕ ਆਵੇਗਾ। ਇਸ ਦੌਰਾਨ ਗਰਮੀ ਵੱਧ ਜਾਵੇਗੀ ਤੇ ਤਾਪਮਾਨ ਵਿਚ ਵਾਧਾ ਹੋਵੇਗਾ। ਨੌਤਪਾ 25 ਮਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ।
ਇਨ੍ਹਾਂ 15 ਜ਼ਿਲ੍ਹਿਆਂ ਲਈ ਰੈੱਡ-ਆਰੇਂਜ ਅਲਰਟ ਜਾਰੀ
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਜਲੰਧਰ, ਕਪੂਰਥਲਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 45 ਡਿਗਰੀ ਦੇ ਆਸ-ਪਾਸ ਜਾਂ ਹੇਠਾਂ ਰਹਿਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਬਾਕੀ ਸਾਰੇ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *