ਮੋਹਾਲੀ : ਉੱਤਰੀ ਭਾਰਤ ਵਿੱਚ ਸਰਦੀ ਦਾ ਸਿਤਮ ਲਗਾਤਾਰ ਵਧਦਾ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਸੀਤ ਲਹਿਰ ਅਤੇ ਸੰਘਣੀ ਧੁੰਦ ਨੇ ਜਨਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ, ਉੱਥੇ ਹੀ ਹੁਣ ਮੌਸਮ ਵਿਭਾਗ ਨੇ ਚਾਰ ਰਾਜਾਂ ਵਿੱਚ ਭਾਰੀ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕਰ ਦਿੱਤੀ ਹੈ। ਇਸ ਬਦਲਾਅ ਕਾਰਨ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਮੌਸਮ ਮਾਹਿਰਾਂ ਅਨੁਸਾਰ, ਮੀਂਹ ਤੋਂ ਬਾਅਦ ਤਾਪਮਾਨ ਵਿੱਚ ਵੱਡੀ ਗਿਰਾਵਟ ਆਵੇਗੀ ਅਤੇ ਕਈ ਥਾਵਾਂ ‘ਤੇ ਵੱਧ ਤੋਂ ਵੱਧ ਤਾਪਮਾਨ 7 ਡਿਗਰੀ ਸੈਲਸੀਅਸ ਤੋਂ ਵੀ ਹੇਠਾਂ ਜਾ ਸਕਦਾ ਹੈ।
ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੈਦਾਨਾਂ ਵਿੱਚ ਮੀਂਹ ਦਾ ਅਨੁਮਾਨ
ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਭਲਕੇ 24 ਦਸੰਬਰ ਨੂੰ ਜੰਮੂ-ਕਸ਼ਮੀਰ, ਲੱਦਾਖ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਦਰਮਿਆਨੀ ਤੋਂ ਭਾਰੀ ਬਰਫ਼ਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪਹਾੜਾਂ ਵਿੱਚ ਹੋਣ ਵਾਲੀ ਇਹ ਬਰਫ਼ਬਾਰੀ ਮੈਦਾਨੀ ਇਲਾਕਿਆਂ ਵਿੱਚ ਠੰਢ ਨੂੰ ਹੋਰ ਤਿੱਖਾ ਕਰੇਗੀ। ਇਸ ਤੋਂ ਇਲਾਵਾ, 28 ਦਸੰਬਰ ਨੂੰ ਵੀ ਇਨ੍ਹਾਂ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ, ਜਦੋਂ ਕਿ ਅੰਡੇਮਾਨ ਨਿਕੋਬਾਰ ਵਿੱਚ 27 ਅਤੇ 28 ਦਸੰਬਰ ਨੂੰ ਬੱਦਲ ਵਰ੍ਹ ਸਕਦੇ ਹਨ।
22 ਸ਼ਹਿਰਾਂ ਵਿੱਚ ਵਿਜ਼ੀਬਿਲਟੀ ਹੋਵੇਗੀ ਪ੍ਰਭਾਵਿਤ
ਮੌਸਮ ਵਿਭਾਗ ਨੇ 24 ਦਸੰਬਰ ਨੂੰ ਉੱਤਰ ਅਤੇ ਪੂਰਬੀ ਭਾਰਤ ਦੇ 22 ਪ੍ਰਮੁੱਖ ਸ਼ਹਿਰਾਂ ਵਿੱਚ ਸੰਘਣੀ ਧੁੰਦ ਦਾ ‘ਔਰੇਂਜ ਅਲਰਟ’ ਜਾਰੀ ਕੀਤਾ ਹੈ। ਪੰਜਾਬ ਦੇ ਅੰਮ੍ਰਿਤਸਰ ਅਤੇ ਫ਼ਰੀਦਕੋਟ ਵਰਗੇ ਜ਼ਿਲ੍ਹਿਆਂ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹਿਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਹਰਿਆਣਾ ਦੇ ਗੁਰੂਗ੍ਰਾਮ, ਸੋਨੀਪਤ ਅਤੇ ਪਾਨੀਪਤ ਵਿੱਚ ਵੀ ਸੰਘਣੀ ਧੁੰਦ ਕਾਰਨ ਆਵਾਜਾਈ ਪ੍ਰਭਾਵਿਤ ਹੋਵੇਗੀ। ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਸੰਘਣੀ ਧੁੰਦ ਕਾਰਨ ਸਵੇਰ ਵੇਲੇ ਹਨੇਰਾ ਛਾਇਆ ਰਹੇਗਾ।
ਦਿੱਲੀ ਵਿੱਚ ਪ੍ਰਦੂਸ਼ਣ ਅਤੇ ਡਿੱਗਦਾ ਪਾਰਾ
ਰਾਜਧਾਨੀ ਦਿੱਲੀ ਵਿੱਚ ਅਜੇ ਪ੍ਰਦੂਸ਼ਣ ਤੋਂ ਰਾਹਤ ਮਿਲਣ ਦੇ ਕੋਈ ਸੰਕੇਤ ਨਹੀਂ ਹਨ। ਕਈ ਇਲਾਕਿਆਂ ਵਿੱਚ ਏਅਰ ਕੁਆਲਿਟੀ ਇੰਡੈਕਸ (AQI) ਅਜੇ ਵੀ 350 ਤੋਂ ਪਾਰ ਬਣਿਆ ਹੋਇਆ ਹੈ। ਤਾਪਮਾਨ ਦੀ ਗੱਲ ਕਰੀਏ ਤਾਂ 25 ਦਸੰਬਰ ਤੋਂ ਦਿੱਲੀ ਵਿੱਚ ਕੜਾਕੇ ਦੀ ਠੰਢ ਸ਼ੁਰੂ ਹੋ ਜਾਵੇਗੀ। 24 ਅਤੇ 25 ਦਸੰਬਰ ਨੂੰ ਘੱਟੋ-ਘੱਟ ਤਾਪਮਾਨ 7 ਤੋਂ 9 ਡਿਗਰੀ ਤੱਕ ਡਿੱਗ ਸਕਦਾ ਹੈ, ਜਿਸ ਨਾਲ ਕ੍ਰਿਸਮਸ ਦੇ ਮੌਕੇ ‘ਤੇ ਦਿੱਲੀ ਵਾਸੀਆਂ ਨੂੰ ਠੰਢ ਦਾ ਸਖ਼ਤ ਸਾਹਮਣਾ ਕਰਨਾ ਪਵੇਗਾ।
ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੈਦਾਨਾਂ ਵਿੱਚ ਮੀਂਹ ਦਾ ਅਨੁਮਾਨ
ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਭਲਕੇ 24 ਦਸੰਬਰ ਨੂੰ ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਦਰਮਿਆਨੀ ਤੋਂ ਭਾਰੀ ਬਰਫ਼ਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪਹਾੜਾਂ ਵਿੱਚ ਹੋਣ ਵਾਲੀ ਇਹ ਬਰਫ਼ਬਾਰੀ ਮੈਦਾਨੀ ਇਲਾਕਿਆਂ ਵਿੱਚ ਠੰਢ ਨੂੰ ਹੋਰ ਵਧਾਏਗੀ। ਇਸ ਤੋਂ ਇਲਾਵਾ, 28 ਦਸੰਬਰ ਨੂੰ ਵੀ ਇਨ੍ਹਾਂ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ, ਜਦੋਂ ਕਿ ਅੰਡੇਮਾਨ ਨਿਕੋਬਾਰ ਵਿੱਚ 27 ਅਤੇ 28 ਦਸੰਬਰ ਨੂੰ ਬੱਦਲ ਵਰ੍ਹ ਸਕਦੇ ਹਨ।
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



