ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਇਨ੍ਹਾਂ ਇਲਾਕਿਆਂ ‘ਚ ਮੀਂਹ ਤੇ ਗੜ੍ਹੇਮਾਰੀ ਦੇ ਆਸਾਰ

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਦਿਨ ਚੜ੍ਹਦੇ ਹੀ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੀ ਹੈ। ਇਸ ਦੌਰਾਨ ਦੇਸ਼ ਦੇ ਕਈ ਹਿੱਸਿਆਂ ‘ਚ ਮੌਸਮ ਇਕ…

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਦਿਨ ਚੜ੍ਹਦੇ ਹੀ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੀ ਹੈ। ਇਸ ਦੌਰਾਨ ਦੇਸ਼ ਦੇ ਕਈ ਹਿੱਸਿਆਂ ‘ਚ ਮੌਸਮ ਇਕ ਵਾਰ ਫਿਰ ਬਦਲਦਾ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਆਪਣੇ ਬਿਆਨ ਵਿੱਚ ਕਿਹਾ ਕਿ 20 ਅਤੇ 21 ਫਰਵਰੀ ਨੂੰ ਉੱਤਰ ਪੂਰਬੀ ਭਾਰਤ ਵਿੱਚ ਮੀਂਹ ਪੈ ਸਕਦਾ ਹੈ। ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਐਤਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਕਈ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Also Read: ਯੂਪੀ ਚੋਣਾਂ: ਅਖਿਲੇਸ਼ ਯਾਦਵ ਦਾ ਭਾਜਪਾ ‘ਤੇ ਹਮਲਾ, ਕਿਹਾ-‘ਬਾਬਾ ਮੁੱਖ ਮੰਤਰੀ ਦੀ ਵਿਦਾਈ ਹੋਣ ਵਾਲੀ ਹੈ’

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ ਪੂਰਬੀ ਅਰੁਣਾਚਲ ਪ੍ਰਦੇਸ਼ ਅਤੇ ਉੱਤਰ ਪੂਰਬੀ ਅਸਾਮ ਦੇ ਵੱਖ-ਵੱਖ ਹਿੱਸਿਆਂ ਵਿੱਚ ਐਤਵਾਰ ਨੂੰ ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ। 22 ਅਤੇ 23 ਫਰਵਰੀ ਨੂੰ ਪੱਛਮੀ ਹਿਮਾਲਿਆ ਖੇਤਰ ਅਤੇ ਉੱਤਰ ਪੱਛਮੀ ਭਾਰਤ ਦੇ ਨਾਲ ਲੱਗਦੇ ਮੈਦਾਨੀ ਇਲਾਕਿਆਂ ਵਿੱਚ ਵੀ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

Also Read: ਬਰਾਤੀਆਂ ਨੂੰ ਲਿਜਾ ਰਹੀ ਕਾਰ ਚੰਬਲ ਨਦੀ ‘ਚ ਡਿੱਗੀ, ਲਾੜੇ ਸਣੇ 9 ਲੋਕਾਂ ਦੀ ਮੌਤ

ਇਸ ਦੇ ਨਾਲ ਹੀ 20 ਅਤੇ 22 ਫਰਵਰੀ ਨੂੰ ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਤੇਜ਼ ਹਵਾਵਾਂ (25-35 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ। 22 ਫਰਵਰੀ 2022 ਨੂੰ ਉੱਤਰੀ ਰਾਜਸਥਾਨ ਵਿੱਚ ਵੀ ਇਹੀ ਸਥਿਤੀ ਬਣੀ ਰਹੇਗੀ।

Also Read: ਮੋਗਾ ‘ਚ ਬਾਲੀਵੁੱਡ ਅਭਿਨੇਤਾ ਸੋਨੂ ਸੂਦ ਨੂੰ ਇਲੈਕਸ਼ਨ ਟੀਮ ਨੇ ਰੋਕਿਆ, ਗੱਡੀ ਜ਼ਬਤ

ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਵੇਗੀ
ਇਨ੍ਹਾਂ ਹਵਾਵਾਂ ਕਾਰਨ ਦਿੱਲੀ ਦੇ ਮੌਸਮ ‘ਚ ਥੋੜ੍ਹਾ ਬਦਲਾਅ ਹੋਵੇਗਾ। ਦਿੱਲੀ ਵਿੱਚ ਇੱਕ ਵਾਰ ਫਿਰ ਤੋਂ ਲੋਕਾਂ ਨੂੰ ਮੀਂਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ 22 ਅਤੇ 23 ਫਰਵਰੀ ਨੂੰ ਦਿੱਲੀ-ਐੱਨਸੀਆਰ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਕਾਰਨ ਇੱਕ ਦੋ ਦਿਨਾਂ ਤੱਕ ਲੋਕਾਂ ਨੂੰ ਇੱਕ ਵਾਰ ਫਿਰ ਹਲਕੀ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ ਇਸ ਦੌਰਾਨ ਬੱਦਲ ਛਾਏ ਰਹਿਣ ਅਤੇ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

Leave a Reply

Your email address will not be published. Required fields are marked *