ਚੰਡੀਗੜ੍ਹ: ਜੂਨ ਮਹੀਨੇ ਵਿੱਚ ਪੈ ਰਹੀ ਕਹਿਰ ਦੀ ਗਰਮੀ ਤੇ ਲੂ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 47 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਸਵੇਰ ਤੋਂ ਕੜਕਦੀ ਧੁੱਪ ਨੇ ਲੋਕਾਂ ਨੂੰ ਪਸੀਨਾ ਵਹਾਉਣਾ ਸ਼ੁਰੂ ਕਰ ਦਿੱਤਾ। ਸਵੇਰੇ ਅੱਠ ਵਜੇ ਦੇ ਕਰੀਬ ਕਈ ਜ਼ਿਲ੍ਹਿਆਂ ਵਿੱਚ ਪਾਰਾ 25 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਸੀ।
Also Read: CM ਮਾਨ ਦੀ ਪੰਜਾਬੀਆਂ ਨੂੰ ਸੌਗਾਤ: ਦਿੱਲੀ ਹਵਾਈ ਅੱਡੇ ਤੱਕ ਜਾਣਗੀਆਂ ਸਰਕਾਰੀ ਬੱਸਾਂ
ਮੌਸਮ ਵਿਭਾਗ ਮੁਤਾਬਕ ਸ਼ਾਮ ਤੱਕ ਤੇਜ਼ ਗਰਮੀ ਰਹੇਗੀ। ਇਸ ਤੋਂ ਬਾਅਦ ਪੰਜਾਬ ਵਿੱਚ ਮੌਸਮ ਬਦਲ ਜਾਵੇਗਾ। ਸ਼ਨੀਵਾਰ ਸਵੇਰੇ ਤੇਜ਼ ਹਵਾਵਾਂ ਦੇ ਵਿਚਕਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਐਤਵਾਰ ਨੂੰ ਵੀ ਆਸਮਾਨ ‘ਚ ਬੱਦਲ ਛਾਏ ਰਹਿਣ ਅਤੇ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਸੋਮਵਾਰ ਤੋਂ ਮੌਸਮ ਸਾਫ਼ ਦੱਸਿਆ ਜਾ ਰਿਹਾ ਹੈ।
Also Read: ਬਿਸ਼ਨੋਈ ਗੈਂਗ ਨੇ ਹੀ ਭੇਜੀ ਸਲਮਾਨ ਖਾਨ ਨੂੰ ਧਮਕੀ ਭਰੀ ਚਿੱਠੀ, ਮੁੰਬਈ ਪੁਲਿਸ ਨੇ ਕੀਤਾ ਖੁਲਾਸਾ
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਗਰਮੀ ਨੇ ਪੰਜਾਬ ਵਾਸੀਆਂ ਦੇ ਵੱਟ ਕੱਢੇ ਹੋਏ ਹਨ। ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ ਅਤੇ ਉਹ ਘਰਾਂ ਵਿਚ ਕੈਦ ਰਹਿਣ ਲਈ ਮਜਬੂਰ ਹਨ। ਸਥਿਤੀ ਇਹ ਹੈ ਕਿ ਸੜਕਾਂ ‘ਤੇ ਸੰਨਾਟਾ ਛਾ ਗਿਆ ਹੈ।



