ਪੰਜਾਬ ਵਿਚ ਅੱਜ ਤੋਂ ਵੀਕੈਂਡ ਲਾਕਡਾਊਨ ਦੀ ਹੋਈ ਸ਼ੁਰੂਆਤ, ਜਾਣੋ ਸਰਕਾਰ ਵੱਲੋਂ ਜਾਰੀ ਹਦਾਇਤਾਂ ਬਾਰੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਕੈਪਟਨ ਸਰਕਾਰ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਸਰਕਾਰ ਨੇ ਪੰਜਾਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਕੈਪਟਨ ਸਰਕਾਰ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਸਰਕਾਰ ਨੇ ਪੰਜਾਬ ਵਿਚ ਵੀਕੈਂਡ ਲਾਕਡਾਊਨ ਦਾ ਐਲਾਨ ਕੀਤਾ ਸੀ ਜਿਸ ਦੀ ਅੱਜ ਸ਼ਨਿਵਾਰ ਤੋਂ ਸ਼ੁਰੂਆਤ ਹੋ ਚੁੱਕੀ ਹੈ। ਵੀਕੈਂਡ ਭਾਵ ਸ਼ਨਿਵਾਰ ਅਤੇ ਐਤਵਾਰ ਨੂੰ ਲੱਗਣ ਵਾਲੇ ਲਾਕਡਾਊਨ ਲਈ ਪੰਜਾਬ ਸਰਕਾਰ ਆਪਣੀਆਂ ਹਦਾਇਤਾਂ ਵੀ ਜਾਰੀ ਕਰ ਚੁੱਕੀ ਹੈ।

Punjab orders 'stricter lockdown' on weekends; curbs likely on ...

ਪੰਜਾਬ ਸਰਕਾਰ ਦੁਆਰਾ ਜਾਰੀ ਹਦਾਇਤਾਂ ਅਨੁਸਾਰ ਸ਼ਨਿਵਾਰ ਨੂੰ ਸ਼ਾਮ 5 ਵਜੇ ਤੱਕ ਹੀ ਦੁਕਾਨਾਂ ਖੋਲ੍ਹਣ ਦੀ ਇਜ਼ਾਜਤ ਹੋ ਹੋਵੇਗੀ ਜਦਕਿ ਐਤਵਾਤ ਨੂੰ ਦੁਕਾਨਾਂ ਬੰਦ ਰਹਿਣਗੀਆਂ। ਕੇਵਲ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਜਿਵੇਂ ਕਿ ਦਵਾਈਆਂ, ਰਾਸ਼ਨ ਅਤੇ ਦੁੱਧ ਦੀਆਂ ਦੁਕਾਨਾਂ ਰੋਜ਼ਾਨਾਂ ਸ਼ਾਮ 7 ਵਜੇ ਤੱਕ ਖੋਲ੍ਹਣ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਸ਼ਰਾਬ ਦੇ ਠੇਕੇ ਵੀ ਰੋਜ਼ਾਨਾ ਰਾਤ 8 ਵਜੇ ਤੱਕ ਖੁੱਲ੍ਹ ਸਕਣਗੇ। ਸਰਕਾਰ ਦੀਆਂ ਹਦਾਇਤਾਂ ਮੁਤਾਬਕ ਰੈਸਟੋਰੈਂਟਾਂ ਤੋਂ ਵੀ ਰਾਤ 8 ਵਜੇ ਤੱਕ ਹੀ ਹੋਮ ਡਿਲਵਰੀ ਕੀਤੀ ਜਾ ਸਕੇਗੀ।

ਉੱਥੇ ਹੀ ਸਰਕਾਰ ਆਵਾਜਾਈ ਨੂੰ ਲੈ ਕੇ ਵੀ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਵੀਕੈਂਡ ਲਾਕਡਾਊਨ ਉੱਤੇ ਇਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ‘ਚ ਜਾਣ ਦੀ ਮਨਾਹੀ ਹੋਵੇਗੀ। ਕੇਵਲ ਈ-ਪਾਸ ਰਾਹੀਂ ਹੀ ਇਕ ਤੋਂ ਦੂਜੇ ਜ਼ਿਲ੍ਹੇ ਵਿਚ ਜਾਇਆ ਜਾ ਸਕੇਗਾ ਪਰ ਮੈਡੀਕਲ ਐਮਰਜੈਂਸੀ ਦੌਰਾਨ ਕਿਸੇ ਵੀ ਤਰ੍ਹਾ ਦੇ ਪਾਸ ਦੀ ਲੋੜ ਨਹੀਂ ਹੋਵੇਗੀ।ਉੱਥੇ ਹੀ ਵਿਆਹ ‘ਚ ਜਾਣ ਲਈ ਵੀ ਈ ਪਾਸ ਲਾਜ਼ਮੀ ਹੋਵੇਗਾ ਅਤੇ ਇਸ ਵਾਸਤੇ 50 ਤੋਂ ਜ਼ਿਆਦਾ ਲੋਕਾਂ ਨੂੰ ਈ-ਪਾਸ ਜਾਰੀ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *