ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਆਪਣੇ ਪੂਰੀ ਤਰ੍ਹਾ ਪੈਰ ਪਸਾਰ ਚੁੱਕਿਆ ਹੈ। ਕੋਰੋਨਾ ਮਹਾਮਾਰੀ ਨੇ ਹੁਣ ਪੱਛਮੀ ਬੰਗਾਲ ਦੇ ਸਿਹਤ ਵਿਭਾਗ ਵਿਚ ਵੀ ਆਪਣੀ ਦਸਤਕ ਦੇ ਦਿੱਤੀ ਹੈ।ਇੱਥੇ ਸਿਹਤ ਵਿਭਾਗ ਦੇ ਸਹਾਇਕ ਡਾਇਰੈਕਟਰ ਡਾਕਟਰ ਬਿਪਲਬ ਕਾਂਤੀ ਦਾਸਪਗੁਪਤਾ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ ਜਿਸ ਉੱਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਦੁੱਖ ਜਤਾਇਆ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਡਾਕਟਰ ਕਾਂਤੀ ਦਾਸਗੁਪਤਾ ਦੀ ਸੱਤ ਦਿਨ ਪਹਿਲਾਂ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਉਸ ਨੂੰ ਕਲੱਕਤਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕੀਤਾ ਗਿਆ ਸੀ। ਬੀਤੀ ਰਾਤ ਉਨ੍ਹਾਂ ਦੀ ਹਾਲਤ ਜਿਆਦਾ ਖਰਾਬ ਹੋ ਗਈ ਡਾਕਟਰਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਵੀ ਪੂਰੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਬਚਾਇਆ ਨਾ ਜਾ ਸਕਿਆ ਅਤੇ ਅੱਜ ਉਨ੍ਹਾਂ ਨੇ ਦਮ ਤੋੜ ਦਿੱਤਾ ਹੈ। ਡਾਕਟਰ ਕਾਂਤੀ ਦਾਸਗੁਪਤਾ ਦੀ ਪਤਨੀ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਦਾ ਇਲਾਜ ਅਜੇ ਹਸਪਤਾਲ ਵਿਚ ਜਾਰੀ ਹੈ। ਉੱਥੇ ਹੀ ਸਿਹਤ ਵਿਭਾਗ ਦੇ ਅਧਿਕਾਰੀ ਦੀ ਮੌਤ ਉੱਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਸ਼ੋਕ ਜਤਾਉਂਦੇ ਹੋਏ ਕਿਹਾ ਹੈ ਕਿ ”ਅੱਜ ਅਸੀ ਪੱਛਮੀ ਬੰਗਾਲ ਦੇ ਸਿਹਤ ਸੇਵਾਵਾਂ ਦੇ ਐਸੀਸਟੈਂਟ ਡਾਇਰੈਕਟਰ ਬਿਪਲਬ ਕਾਂਤੀ ਦਾਸਗੁਪਤਾ ਨੂੰ ਖੋਅ ਦਿੱਤਾ ਹੈ। ਅਸੀ ਉਨ੍ਹਾਂ ਦੇ ਅਚਾਨਕ ਦੇਹਾਂਤ ਤੋਂ ਬਹੁਤ ਦੁਖੀ ਹਾਂ।ਡਾਕਟਰ ਦਾਸ ਗੁਪਤਾ ਦੇ ਪਰਿਵਾਰ ਅਤੇ ਸਹਿਕਰਮੀਆਂ ਪ੍ਰਤੀ ਮੈ ਆਪਣੀ ਸੰਵੇਦਨਾ ਪ੍ਰਗਟ ਕਰਦੀ ਹਾਂ”। ਦੱਸ ਦਈਏ ਕਿ ਪੱਛਮੀ ਬੰਗਾਲ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸੂਬੇ ਵਿਚ 38 ਹੋਰ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਕੁੱਲ ਕੇਸਾਂ ਦੀ ਸੰਖਿਆ 541 ਹੋ ਗਈ ਹੈ ਜਦਕਿ ਹੁਣ ਤੱਕ 18 ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ।

