ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਮਲੇਰਕੋਟਲਾ ਸ਼ਹਿਰ, ਜਿੱਥੇ ਆਪਸੀ ਭਾਈਚਾਰੇ ਸਾਂਝ ਦਿਸਦੀ ਹੈ। ਦੱਸ ਦਈਏ ਮਲੇਰਕੋਟਲਾ ਪੰਜਾਬ ਦਾ ਅਜਿਹਾ ਇੱਕਲਾ ਸ਼ਹਿਰ ਹੈ, ਜਿੱਥੇ ਸਭ ਤੋਂ ਵੱਧ ਮੁਸਲਿਮ ਭਾਈਚਾਰੇ ਦੇ ਲੋਕ ਵਸਦੇ ਹਨ। ਉਥੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮੁਸਲਿਮ ਭਾਈਚਾਰੇ ਵਲੋਂ ਬਹੁਤ ਹੀ ਖੁਸ਼ੀ ਨਾਲ ਮਨਾਇਆ ਗਿਆ ਅਤੇ ਸਿੱਖ ਭਾਈਚਾਰੇ ਲਈ ਥਾਂ -ਥਾਂ ‘ਤੇ ਲੰਗਰ ਵੀ ਲਗਾਇਆ ਗਿਆ।
ਉਥੇ ਹੀ ਹੁਣ ਮਲੇਰਕੋਟਲਾ ਦੇ ਸਿੱਖ ਭਾਈਚਾਰੇ ਦੇ ਨੌਜਵਾਨਾਂ ਵਲੋਂ ਮੁਸਲਿਮ ਭਾਈਚਾਰੇ ਲਈ ਤਿੰਨ ਰੋਜਾ ਪ੍ਰੋਗਰਾਮ ਦਾ ਕਰਵਾਇਆ ਜਾ ਰਿਹਾ ਹੈ, ਜਿਸ ‘ਚ ਪੰਜਾਬ ਦੇ ਕਈ ਰਾਜਾਂ ਤੋਂ ਮੁਸਲਿਮ ਭਾਈਚਾਰੇ ਦੇ ਲੋਕ ਵੱਡੀ ਗਿਣਤੀ ‘ਚ ਪਹੁੰਚ ਰਹੇ ਹਨ। ਸਿੱਖ ਭਾਈਚਾਰੇ ਦੇ ਨੌਜਵਾਨਾਂ ਨੇ ਵੱਖ- ਵੱਖ ਕਿਸਮਾਂ ਦੇ ਲੰਗਰ ਵੀ ਲਗਾਏ ਹਨ।
ਮਾਲੇਰਕੋਟਲਾ ਵਿੱਚ ਤਿੰਨ ਰੋਜ਼ਾ ਇਸਲਾਮਿਕ ਪ੍ਰੋਗਰਾਮ ਚੱਲ ਰਿਹਾ ਹੈ, ਜਿਸ ਵਿੱਚ ਨਾ ਕੇਵਲ ਪੰਜਾਬ ਬਲਕਿ ਵੱਡੀ ਗਿਣਤੀ ਵਿਚ ਮੁਸਲਿਮ ਲੋਕ ਪੰਜਾਬ ਨਾਲ ਲੱਗਦੇ ਰਾਜਾਂ ਤੋਂ ਪਹੁੰਚੇ ਹਨ ਅਤੇ ਇਸ ਦੇ ਮੱਦੇਨਜ਼ਰ ਸਿੱਖ ਭਾਈਚਾਰੇ ਦੇ ਨੌਜਵਾਨਾਂ ਵਲੋਂ ਲੰਗਰ ਲਗਾਇਆ ਗਿਆ ਹੈ, ਜਿਸ ਹਰ ਕੋਈ ਖੁਸ਼ ਨਜ਼ਰ ਆ ਰਿਹਾ ਹੈ। ਇਸ ਮੌਕੇ ਸਿੱਖ ਭਾਈਚਾਰੇ ਵਲੋਂ ਲਗਾਏ ਲੰਗਰ ਦਾ ਜਿੱਥੇ ਮੁਸਲਿਮ ਭਾਈਚਾਰੇ ਨੇ ਧੰਨਵਾਦ ਕੀਤਾ, ਉੱਥੇ ਹੀ ਸਿੱਖ ਅਤੇ ਮੁਸਲਿਮ ਭਾਈਚਾਰਾ ਹਮੇਸ਼ਾ ਇਕ ਦੂਜੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਦਾ ਆ ਰਿਹਾ ਹੈ।
ਇਸ ਮੌਕੇ, ਜਦੋਂ ਸਿੱਖ ਨੌਜਵਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ, ਉਹ ਇਕ ਸੰਸਥਾ ਚਲਾ ਰਹੇ ਹਨ ਜਿਸ ਕਾਰਨ ਉਹ ਜਾਤੀ ਦੀ ਪਰਵਾਹ ਕੀਤੇ ਬਿਨਾਂ ਮਨੁੱਖਤਾ ਦੀ ਸੇਵਾ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ, ਗੁਰੂ ਨਾਨਕ ਦੇਵ ਜੀ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਚਲਦਿਆਂ, ਉਨ੍ਹਾਂ ਦੀ ਸਿੱਖਿਆਵਾਂ ਕਾਰਨ, ਜਿੱਥੇ ਮੁਸਲਿਮ ਭਾਈਚਾਰੇ ਵਲੋਂ ਲੰਗਰ ਲਾਏ ਗਏ ਸਨ। ਅਸੀਂ ਉਸਦੇ ਧੰਨਵਾਦੀ ਹਾਂ । ਉਨ੍ਹਾਂ ਕਿਹਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਕਰਤਾਰਪੁਰ ਲਾਂਘਾ ਖੋਲ੍ਹ ਕੇ ਸਿੱਖਾਂ ਨੂੰ ਜੋ ਵੱਡੀ ਦਾਤ ਦਿੱਤੀ ਹੈ, ਉਸਦੇ ਕਰਜ਼ਦਾਰ ਉਹ ਹਮੇਸ਼ਾ ਰਹਿਣਗੇ।

