ਫਿਰੋਜ਼ਪੁਰ : ਫਿਰੋਜ਼ਪੁਰ ਦੇ ਪਿੰਡ ਵਿਰਕ ਖੁਰਦ (ਕਰਕਾਂਦੀ) ਵਿਖੇ ਇਕ 10 ਸਾਲਾ ਪਰਵਾਸੀ ਬੱਚੇ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਮ੍ਰਿਤਕ ਬੱਚੇ ਦੀ ਪਛਾਣ ਕਰਨ ਵਾਸੀ ਪਿੰਡ ਅਰਾਈਆਂਵਾਲਾ ਵੱਜੋਂ ਹੋਈ ਹੈ। ਬੱਚੇ ਦਾ ਪਿਤਾ ਮੱਧ ਪ੍ਰਦੇਸ਼ ਵਿਚ ਰਹਿੰਦਾ ਹੈ। ਮ੍ਰਿਤਕ ਬੱਚਾ ਆਪਣੀ ਮਾਤਾ ਨਾਲ ਪਿੰਡ ਅਰਾਈਆਂ ਵਾਲਾ ਵਿਖੇ ਰਹਿ ਰਿਹਾ ਸੀ। ਜਾਣਕਾਰੀ ਦਿੰਦੇ ਹੋਏ ਡੀਐੱਸਪੀ ਅਤੁਲ ਸੋਨੀ ਨੇ ਦੱਸਿਆ ਕਿ ਕਰਨ ਪਿੰਡ ਅਰਾਈਆਂ ਵਾਲਾ ਦਾ ਰਹਿਣ ਵਾਲਾ ਹੈ ਤੇ ਕਰਨ ਕੋਲੋਂ ਮੋਬਾਈਲ ਟੁੱਟ ਗਿਆ ਸੀ। ਇਸ ਦੇ ਡਰ ਵਜੋਂ ਕਰਨ ਨੇ ਬਾਹਰ ਖੇਤਾਂ ਵਿਚ ਜਾ ਕੇ ਇਕ ਪਾਈਪ ਨਾਲ ਲਟਕ ਕੇ ਫਾਹਾ ਲੈ ਲਿਆ ਤੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਇਸ ਦੌਰਾਨ ਜਦੋਂ ਇਸ ਦੀ ਸੂਚਨਾ ਪੁਲਿਸ ਨੂੰ ਮਿਲੀ ਤਾਂ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤਾ ਜਾਵੇਗਾ।
ਮੋਬਾਈਲ ਟੁੱਟ ਗਿਆ ਤਾਂ 10 ਸਾਲਾ ਬੱਚੇ ਨੇ ਲੈ ਲਿਆ ਫਾਹਾ, ਜੀਵਨ ਲੀਲ੍ਹਾ ਕੀਤੀ ਖਤਮ
ਫਿਰੋਜ਼ਪੁਰ : ਫਿਰੋਜ਼ਪੁਰ ਦੇ ਪਿੰਡ ਵਿਰਕ ਖੁਰਦ (ਕਰਕਾਂਦੀ) ਵਿਖੇ ਇਕ 10 ਸਾਲਾ ਪਰਵਾਸੀ ਬੱਚੇ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਮ੍ਰਿਤਕ…
