ਵਿਸਾਖੀ ਦੇ ਪਵਿੱਤਰ ਦਿਹਾੜੇ ਦੌਰਾਨ ਬਿਆਸ ਦਰਿਆ ‘ਚ ਨਹਾਉਂਦੇ ਸਮੇਂ ਚਾਚਾ- ਭਤੀਜਾ ਦੀ ਡੁੱਬਣ ਕਾਰਨ ਹੋਈ ਮੌਤ

ਕਪੂਰਥਲਾ : ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਕਪੂਰਥਲਾ ਦੇ ਬਿਆਸ ਦਰਿਆ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਿਆ ਵਿੱਚ ਨਹਾਉਣ ਗਏ ਚਾਚਾ-ਭਤੀਜਾ ਦੀ…

ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਕਪੂਰਥਲਾ ਦੇ ਬਿਆਸ ਦਰਿਆ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਿਆ ਵਿੱਚ ਨਹਾਉਣ ਗਏ

ਕਪੂਰਥਲਾ : ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਕਪੂਰਥਲਾ ਦੇ ਬਿਆਸ ਦਰਿਆ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਿਆ ਵਿੱਚ ਨਹਾਉਣ ਗਏ ਚਾਚਾ-ਭਤੀਜਾ ਦੀ ਦਰਿਆ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਪਿੰਡ ਬੁਤਾਲਾ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਬਚਾਉਣ ਦੀ ਕੋਸ਼ਿਸ਼ ‘ਚ ਦੋਵਾਂ ਨੇ ਗਵਾਈ ਜਾਨ

ਘਟਨਾ ਬੁਤਾਲਾ ਅਤੇ ਚੱਕੋਕੀ ਮੰਡ ਦੇ ਵਿਚਕਾਰ ਵਗਦੇ ਬਿਆਸ ਦਰਿਆ ਦੀ ਹੈ। ਜਾਣਕਾਰੀ ਅਨੁਸਾਰ ਦੁਪਹਿਰ ਕਰੀਬ 12 ਵਜੇ ਦੋਵੇਂ ਨੌਜਵਾਨ ਦਰਿਆ ਵਿੱਚ ਨਹਾਉਣ ਲਈ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਇੱਕ ਨੌਜਵਾਨ ਡੂੰਘੇ ਪਾਣੀ ਵਿੱਚ ਜਾਣ ਕਾਰਨ ਡੁੱਬਣ ਲੱਗਾ। ਉਸਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਦੂਜਾ ਨੌਜਵਾਨ ਵੀ ਅੱਗੇ ਵਧਿਆ, ਪਰ ਪਾਣੀ ਦਾ ਵੇਗ ਤੇਜ਼ ਹੋਣ ਕਾਰਨ ਦੋਵੇਂ ਹੀ ਜ਼ਿੰਦਗੀ ਦੀ ਜੰਗ ਹਾਰ ਗਏ।

NDRF ਦੀ ਮਦਦ ਨਾਲ 3 ਘੰਟੇ ਬਾਅਦ ਮਿਲੀਆਂ ਲਾਸ਼ਾਂ

ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਢਿੱਲਵਾਂ ਦੇ ਐੱਸ.ਐੱਚ.ਓ. ਦਲਵਿੰਦਰਬੀਰ ਸਿੰਘ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਐੱਨ.ਡੀ.ਆਰ.ਐੱਫ. (NDRF) ਅਤੇ ਸਥਾਨਕ ਗੋਤਾਖੋਰਾਂ ਦੀ ਮਦਦ ਲਈ ਗਈ। ਕਰੀਬ ਸਾਢੇ ਤਿੰਨ ਘੰਟੇ ਚੱਲੇ ਭਾਰੀ ਰੈਸਕਿਊ ਆਪ੍ਰੇਸ਼ਨ ਤੋਂ ਬਾਅਂ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਦਰਿਆ ਵਿੱਚੋਂ ਬਾਹਰ ਕੱਢਿਆ ਜਾ ਸਕਿਆ।

ਪੁਲਿਸ ਦੀ ਲੋਕਾਂ ਨੂੰ ਅਪੀਲ

ਥਾਣਾ ਮੁਖੀ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤਿਉਹਾਰਾਂ ਜਾਂ ਆਮ ਦਿਨਾਂ ਦੌਰਾਨ ਨਦੀਆਂ, ਦਰਿਆਵਾਂ ਜਾਂ ਨਹਿਰਾਂ ਵਿੱਚ ਨਹਾਉਣ ਤੋਂ ਪਰਹੇਜ਼ ਕਰਨ। ਉਨ੍ਹਾਂ ਕਿਹਾ ਕਿ ਪਾਣੀ ਦੀ ਡੂੰਘਾਈ ਦਾ ਅੰਦਾਜ਼ਾ ਨਾ ਹੋਣ ਕਾਰਨ ਅਕਸਰ ਅਜਿਹੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ, ਜਿਸ ਨਾਲ ਹੱਸਦੇ-ਵਸਦੇ ਪਰਿਵਾਰ ਉਜੜ ਜਾਂਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖਾਕੀ ਵਰਦੀ ਦਾ ਹੋ ਰਿਹਾ ਗਲਤ ਇਸਤੇਮਾਲ, ਕਾਰ ਖਰੀਦ ਕੇ ਜਾ ਰਹੇ ਨੌਜਵਾਨਾਂ ਨੂੰ ਧਮਕਾ ਕੇ ਲੁੱਟਿਆ, SSP ਨੇ 3 ਮੁਲਾਜ਼ਮ ਕੀਤੇ ਸਸਪੈਂਡ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *