ਅਬੋਹਰ : ਬਕੈਨਵਾਲਾ ਦੇ ਖੇਤਾਂ ਵਿੱਚ ਕਣਕ ਦੀ ਵਾਢੀ ਦੌਰਾਨ ਇੱਕ ਬੇਹੱਦ ਮੰਦਭਾਗਾ ਹਾਦਸਾ ਵਾਪਰਿਆ ਹੈ। ਖੇਤ ਵਿੱਚ ਬਣੀ ਪਾਣੀ ਦੀ ਡਿੱਗੀ ਵਿੱਚ ਡੁੱਬਣ ਕਾਰਨ ਇੱਕ ਨੌਜਵਾਨ ਕੁੜੀ ਅਤੇ ਉਸ ਨੂੰ ਬਚਾਉਣ ਲਈ ਕੁੱਦਿਆ ਉਸਦਾ ਭਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੋਵਾਂ ਨੂੰ ਨਾਜ਼ੁਕ ਹਾਲਤ ਵਿੱਚ ਬਠਿੰਡਾ ਦੇ ਐਮਸ ਹਸਪਤਾਲ ਰੈਫ਼ਰ ਕੀਤਾ ਗਿਆ ਹੈ।
ਭੈਣ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਭਰਾ ਦੀ ਵੀ ਹੋਈ ਮੌਤ
ਜਾਣਕਾਰੀ ਅਨੁਸਾਰ ਪਰਿਵਾਰ ਕਣਕ ਦੀ ਕਟਾਈ ਕਰ ਰਿਹਾ ਸੀ। ਸਵੇਰੇ ਕਰੀਬ 11 ਵਜੇ 18 ਸਾਲਾ ਕੋਮਲ ਪਾਣੀ ਲੈਣ ਲਈ ਖੇਤ ਵਿੱਚ ਬਣੀ ਡਿੱਗੀ ਕੋਲ ਗਈ ਸੀ, ਜਿੱਥੇ ਅਚਾਨਕ ਪੈਰ ਫਿਸਲਣ ਕਾਰਨ ਉਹ ਡੂੰਘੇ ਪਾਣੀ ਵਿੱਚ ਡੁੱਬਣ ਲੱਗੀ। ਆਪਣੀ ਭੈਣ ਨੂੰ ਡੁੱਬਦਾ ਦੇਖ 21 ਸਾਲਾ ਸਚਿਨ ਨੇ ਬਿਨਾਂ ਸੋਚੇ ਸਮਝੇ ਡਿੱਗੀ ਵਿੱਚ ਛਾਲ ਮਾਰ ਦਿੱਤੀ, ਪਰ ਬਦਕਿਸਮਤੀ ਨਾਲ ਉਹ ਵੀ ਪਾਣੀ ਦੇ ਵੇਗ ਵਿੱਚ ਫਸ ਕੇ ਡੁੱਬ ਗਿਆ।
ਐਮਸ ਹਸਪਤਾਲ ‘ਚ ਚੱਲ ਰਿਹਾ ਇਲਾਜ
ਖੇਤ ਵਿੱਚ ਮੌਜੂਦ ਹੋਰ ਲੋਕਾਂ ਨੇ ਜਦੋਂ ਹਾਹਾਕਾਰ ਸੁਣੀ ਤਾਂ ਤੁਰੰਤ ਦੋਵਾਂ ਨੂੰ ਬਾਹਰ ਕੱਢ ਕੇ ਅਬੋਹਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਉੱਥੇ ਮੌਜੂਦ ਡਾਕਟਰ ਸ਼ਿਲਪਾ ਅਤੇ ਮੈਡੀਕਲ ਸਟਾਫ਼ ਵੱਲੋਂ ਮੁੱਢਲੀ ਸਹਾਇਤਾ ਦਿੱਤੀ ਗਈ, ਪਰ ਦੋਵਾਂ ਦੀ ਹਾਲਤ ਵਿੱਚ ਸੁਧਾਰ ਨਾ ਹੁੰਦਾ ਦੇਖ ਉਨ੍ਹਾਂ ਨੂੰ ਐਮਸ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਹਰ ਸਾਲ ਵਾਢੀ ਦੇ ਸੀਜ਼ਨ ਵਿੱਚ ਪੰਜਾਬ ਆਉਂਦਾ ਹੈ ਅਤੇ ਇਸ ਹਾਦਸੇ ਤੋਂ ਬਾਅਦ ਪੂਰਾ ਪਰਿਵਾਰ ਡੂੰਘੇ ਸਦਮੇ ਵਿੱਚ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਖੂਈ ਖੇੜਾ ਦੀ ਪੁਲਿਸ ਹਰਕਤ ਵਿੱਚ ਆ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਇੱਕ ਟੀਮ ਘਟਨਾ ਵਾਲੀ ਥਾਂ ‘ਤੇ ਭੇਜੀ ਗਈ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।



