WHO ਨੇ ਕੋਰੋਨਾ ਵਾਇਰਸ ਨੂੰ ਐਲਾਨਿਆ ‘ਮਹਾਮਾਰੀ’

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਪੂਰੀ ਦੁਨੀਆਂ ਨੂੰ ਆਪਣੀ ਚਪੇਟ ਵਿਚ ਲੈਂਦਾ ਜਾ ਰਿਹਾ ਹੈ। ਦੁਨੀਆਂ ਦੇ 120 ਤੋਂ ਵੱਧ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਪੂਰੀ ਦੁਨੀਆਂ ਨੂੰ ਆਪਣੀ ਚਪੇਟ ਵਿਚ ਲੈਂਦਾ ਜਾ ਰਿਹਾ ਹੈ। ਦੁਨੀਆਂ ਦੇ 120 ਤੋਂ ਵੱਧ ਦੇਸ਼ਾਂ ਵਿਚ ਕੋਰੋਨਾ ਵਾਇਰਸ ਨੇ ਆਪਣੇ ਪੈਰ ਪਸਾਰ ਲਏ ਹਨ। ਹੁਣ ਤੱਕ 1 ਲੱਖ 26 ਹਜਾਰ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹਨ ਜਦਕਿ 4600 ਤੋਂ ਵੱਧ ਲੋਕਾਂ ਨੇ ਕੋਰੋਨਾ ਵਾਇਰਸ ਕਰਕੇ ਆਪਣੀ ਜਾਨ ਗਵਾ ਦਿੱਤੀ ਹੈ ਜਿਸ ਕਰਕੇ ਵਿਸ਼ਵ ਸਿਹਤ ਸੰਗਠਨ ਨੇ ਵੀ ਇਸ ਬੀਮਾਰੀ ਨੂੰ ‘ਮਹਾਮਾਰੀ’ ਐਲਾਨ ਦਿੱਤਾ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਕੋਰੋਨਾ ਵਾਇਰਸ ਨਾਲ ਪੀੜਤ ਕਈਂ ਦੇਸ਼ਾਂ ਦੇ ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ ਜਿਸ ਵਿਚ ਚੀਨ, ਇਟਲੀ, ਈਰਾਨ, ਦੱਖਣੀ ਕੋਰੀਆ,ਫਰਾਂਸ, ਅਮਰੀਕਾ, ਸਪੇਨ, ਜਰਮਨੀ,ਸਵੀਟਰਜਲੈਂਡ ਅਤੇ ਜਪਾਨ ਸ਼ਾਮਲ ਹਨ। ਰਿਪੋਰਟਾਂ ਦੀ ਮੰਨੀਏ ਤਾਂ ਚੀਨ ਵਿਚ 3,169, ਇਟਲੀ ਵਿਚ 827, ਈਰਾਨ ‘ਚ 354, ਦੱਖਣੀ ਕੋਰੀਆ ਵਿਚ 66, ਫਰਾਂਸ ਵਿਚ 48, ਅਮਰੀਕਾ ਵਿਚ 38, ਸਪੇਨ ਵਿਚ 55, ਜਰਮਨੀ ਵਿਚ ਤਿੰਨ, ਸਵੀਟਜਰਲੈਂਡ ਵਿਚ ਚਾਰ ਅਤੇ ਜਪਾਨ ਵਿਚ ਪੰਦਰਾਂ ਮੌਤਾਂ ਦੀ ਖਬਰ ਸਾਹਮਣੇ ਆਈ ਹੈ। ਉੱਥੇ ਹੀ ਪੂਰੀ ਦੁਨੀਆ ਵਿਚ 1,26,367 ਲੋਕ ਪੀੜਤ ਹਨ। ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਈ ਵਿਸ਼ਵ ਸਿਹਤ ਸੰਗਠਨ (WHO) ਨੇ ਵੀ ਇਸ ਨੂੰ ਮਹਾਮਾਰੀ ਐਲਾਨ ਦਿੱਤਾ ਹੈ।

ਚੀਨ ਤੋਂ ਬਾਅਦ ਕੋਰੋਨਾ ਵਾਇਰਸ ਨੇ ਆਪਣਾ ਕਹਿਰ ਸੱਭ ਤੋਂ ਜਿਆਦਾ ਇਟਲੀ ਅਤੇ ਈਰਾਨ ਵਿਚ ਦਿਖਾਇਆ ਹੈ। ਇਟਲੀ ਵਿਚ 12 ਹਜਾਰ ਤੋਂ ਵੱਧ ਲੋਕ ਇਸ ਦੀ ਚਪੇਟ ਵਿਚ ਹਨ ਜਦਕਿ ਈਰਾਨ ਵਿਚ 9 ਹਜਾਰ ਤੋਂ ਜਿਆਦਾ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗ ਚੁੱਕੀ ਹੈ। ਭਾਰਤ ਵਿਚ ਵੀ ਕੋਰੋਨਾ ਵਾਇਰਸ ਦੇ 60 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਸ ਦੇ ਚੱਲਦਿਆਂ ਭਾਰਤ ਨੇ ਕਈ ਦੇਸ਼ਾਂ ਦੇ ਨਾਗਰਿਕਾਂ ਦੇ ਵੀਜ਼ੇ ਅਪ੍ਰੈਲ ਤੱਕ ਰੱਦ ਕਰ ਦਿੱਤੇ ਹਨ। ਏਅਰਪੋਰਟਾਂ ਉੱਤੇ ਹਰ ਆਉਣ ਜਾਣ ਵਾਲੇ ਯਾਤਰੀ ਦੀ ਸਕ੍ਰਿਨਿੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਦਾ ਕੇਂਦਰ ਚੀਨ ਦੇ ਹੁਬੇਈ ਪ੍ਰਾਂਤ ਦੀ ਰਾਜਧਾਨੀ ਵੁਹਾਨ ਹੈ। ਇੱਥੋਂ ਹੀ ਇਸ ਬਿਮਾਰੀ ਸ਼ੁਰੂ ਹੋਈ ਸੀ ਜਿਸ ਤੋਂ ਬਾਅਦ ਇਸ ਨੇ ਖਤਰਨਾਕ ਰੂਪ ਧਾਰਨ ਕੀਤਾ ਹੋਇਆ ਹੈ।

Leave a Reply

Your email address will not be published. Required fields are marked *