Waris Punjab De Biography: ਪੰਜਾਬੀ ਅਦਾਕਾਰ ਦੀਪ ਸਿੱਧੂ ਕਿਸਾਨੀ ਅੰਦੋਲਨ ਵੇਲੇ ਮੀਡੀਆ ਦੀਆਂ ਸੁਰਖੀਆ ਵਿੱਚ ਆਇਆ ਉਸ ਤੋਂ ਬਾਅਦ ਦੀਪ ਸਿੱਧੂ ਨੇ ‘ਵਾਰਿਸ ਪੰਜਾਬ ਦੇ’ ਨਾਮ ਦੀ ਜਥੇਬੰਦੀ ਬਣਾਈ ਸੀ। ਦੀਪ ਸਿੱਧੂ ਨੇ ਇਹ ਜਥੇਬੰਦੀ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਲੜਾਈ ਲੜਨ ਲਈ ਪੰਜਾਬ ਦੇ ਨੌਜਵਾਨਾਂ ਲਈ ਇਕ ਮੰਚ ਤਿਆਰ ਕੀਤਾ ਸੀ ਜਿਥੇ ਨੌਜਵਾਨ ਖੁੱਲ੍ਹ ਕੇ ਪੰਜਾਬ ਦੇ ਹੱਕਾਂ ਦੀ ਲੜਾਈ ਲੜ ਸਕਣ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪਹਿਲੇ ਮੁਖੀ ਦੀਪ ਸਿੱਧੂ ਸਨ।
ਅੰਮ੍ਰਿਤਪਾਲ ਸਿੰਘ ਦਾ ਪਿਛੋਕੜ
ਅੰਮ੍ਰਿਤਪਾਲ ਸਿੰਘ ਦੁਬਾਈ ਤੋਂ ਪੰਜਾਬ ਵਾਪਸ ਆਉਣ ਉੱਤੇ 29 ਸਤੰਬਰ 2022 ਨੂੰ ਜਥੇਬੰਦੀ ‘ਵਾਰਿਸ ਪੰਜਾਬ ਦੇ’ ਨੇ ਦਮਦਮੀ ਟਕਸਾਲ ਦੇ ਸਾਬਕਾ ਜਥੇਦਾਰ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਜੱਦੀ ਪਿੰਡ ਰੋਡੇ ਮੋਗਾ ਵਿਖੇ ਇਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦਾ ਮੁਖੀ ਬਣਾਇਆ ਗਿਆ। ਅੰਮ੍ਰਿਤਪਾਲ ਸਿੰਘ ਦਾ ਜਨਮ ਪੰਜਾਬ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਹੋਇਆ ਸੀ।
ਪੁਲਿਸ ਵੱਲੋਂ ਗ੍ਰਿਫ਼ਤਾਰੀ ਲਈ ਛਾਪੇਮਾਰੀ
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਹਨ ਅਤੇ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਕਿਸੇ ਵੀ ਅਫਵਾਹ ਉੱਤੇ ਯਕੀਨ ਨਾ ਕੀਤਾ ਜਾਵੇ।

