ਕੌਣ ਕਰੇਗਾ ਸੰਗਰੂਰ ਫਤਿਹ? ਲੋਕ ਸਭਾ ਚੋਣਾਂ ਲਈ ਵੋਟਿੰਗ ਜਾਰੀ

ਸੰਗਰੂਰ- ਪੰਜਾਬ ਦੇ ਸੰਗਰੂਰ ਲੋਕ ਸਭਾ ਚੋਣਾਂ ਲਈ 23 ਜੂਨ ਵੀਰਵਾਰ ਨੂੰ ਵੋਟਾਂ ਪੈ ਰਹੀਆਂ ਹਨ। ਇਸ ਦੌਰਾਨ ਸੰਗਰੂਰ ਚੋਣਾਂ ਨੂੰ ਲੈ ਕੇ ਲੋਕਾਂ ਵਿਚ…

ਸੰਗਰੂਰ- ਪੰਜਾਬ ਦੇ ਸੰਗਰੂਰ ਲੋਕ ਸਭਾ ਚੋਣਾਂ ਲਈ 23 ਜੂਨ ਵੀਰਵਾਰ ਨੂੰ ਵੋਟਾਂ ਪੈ ਰਹੀਆਂ ਹਨ। ਇਸ ਦੌਰਾਨ ਸੰਗਰੂਰ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਦੱਸ ਦਈਏ ਕਿ ਵੋਟਿੰਗ ਦੇ ਪਹਿਲੇ ਗੇੜ ਵਿਚ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੇ ਪਰਿਵਾਰ ਸਣੇ ਵੋਟ ਪਾਈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਵੀ ਆਪਣੀ ਵੋਟ ਦੀ ਵਰਤੋਂ ਕੀਤੀ ਹੈ। 

Also Read: ਸੁਪਰੀਮ ਕੋਰਟ ਜਾਵੇਗਾ ਗੈਂਗਸਟਰ ਲਾਰੈਂਸ ਬਿਸ਼ਨੋਈ, ਵਕੀਲ ਨੇ ਮੁੜ ਲਾਏ ਪੰਜਾਬ ਪੁਲਿਸ ‘ਤੇ ਇਲਜ਼ਾਮ

ਦੱਸ ਦਈਏ ਕਿ ਸੰਗਰੂਰ ਲੋਕ ਸਭਾ ਹਲਕੇ ਦੇ 1766 ਪੋਲਿੰਗ ਸਟੇਸ਼ਨਾਂ ‘ਤੇ 15,69,240 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਨ੍ਹਾਂ ਤੋਂ ਇਲਾਵਾ 7540 ਸਰਵਿਸ ਵੋਟਰ ਵੀ ਹਨ। ਹਰੇਕ ਪੋਲਿੰਗ ਸਟੇਸ਼ਨ ‘ਤੇ ਦੋ ਬੈਲਟ ਯੂਨਿਟ, ਇੱਕ ਕਾਊਂਟਿੰਗ ਯੂਨਿਟ ਅਤੇ ਇੱਕ ਵੀਵੀਪੈਟ ਮੌਜੂਦ ਰਹੇਗਾ। ਈਵੀਐਮ ਦੀ ਢੋਆ-ਢੁਆਈ ਸਿਰਫ਼ ਜੀਪੀਐੱਸ ਸਮਰਥਿਤ ਵਾਹਨਾਂ ਰਾਹੀਂ ਕੀਤੀ ਜਾਵੇਗੀ। ਇਸ ਸਬੰਧੀ ਸਖ਼ਤ ਦਿਸ਼ਾ-ਨਿਰਦੇਸ਼ ਹਨ। 296 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ, ਜਿੱਥੇ ਫਲੈਗ ਮਾਰਚ ਅਤੇ ਪੁਲਿਸ ਵੱਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ।

ਸੰਗਰੂਰ ਜ਼ਿਲ੍ਹੇ ਦੇ 76 ਸਟੇਸ਼ਨਾਂ ’ਤੇ ਮਾਈਕਰੋ ਅਬਜ਼ਰਵਰ ਤਾਇਨਾਤ ਹਨ। ਸਾਰੇ ਪੋਲਿੰਗ ਸਟੇਸ਼ਨਾਂ ਦੀ ਲਾਈਵ ਵੈਬਕਾਸਟਿੰਗ ਕੀਤੀ ਜਾਵੇਗੀ। ਕੋਵਿਡ ਪ੍ਰੋਟੋਕੋਲ ਦੇ ਮੱਦੇਨਜ਼ਰ ਸਾਰੇ ਚੋਣ ਪ੍ਰਬੰਧ ਕੀਤੇ ਜਾਣਗੇ। ਚੋਣ ਅਮਲੇ ਵਿੱਚ 7064 ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ 1413 ਚੋਣ ਅਮਲੇ ਨੂੰ ਰਿਜ਼ਰਵ ਰੱਖਿਆ ਗਿਆ ਹੈ। ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹਨ। ਸਟੇਟ ਆਰਮਡ ਫੋਰਸ (SAF) ਅਤੇ CAPF ਦੇ 6716 ਸੁਰੱਖਿਆ ਕਰਮਚਾਰੀ ਤਾਇਨਾਤ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ।

Leave a Reply

Your email address will not be published. Required fields are marked *