ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਸਮੇਤ ਉੱਤਰ ਭਾਰਤ ’ਚ ਅਗਲੇ ਆਉਣ ਵਾਲੇ ਦੋ ਦਿਨਾਂ ਚ ਹੋਰ ਵੀ ਜਿਆਦਾ ਠੰਡ ਵਧੇਗੀ। ਜਿਸ ਨਾਲ ਲੋਕਾਂ ਨੂੰ ਹੋਰ ਵੀ ਜਿਆਦਾ ਸਾਵਧਾਨ ਰਹਿਣ ਦੀ ਲੋੜ ਹੈ। ਪਿਛਲੇ ਕਾਫੀ ਦਿਨਾਂ ਤੋਂ ਹੀ ਠੰਡ ਦੇ ਕਾਰਨ ਲੋਕ ਆਪਣੇ ਘਰਾਂ ’ਚ ਕੈਦ ਹੋਏ ਪਏ ਹਨ।
ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਮੌਸਮ ਨੂੰ ਲੈਕੇ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ ਸਮੇਤ ਦਿੱਲੀ ਤੇ ਹਰਿਆਣਾ ਚ ਰੈੱਡ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਅਨੁਸਾਰ ਲੁਧਿਆਣਾ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਬਣਿਆ ਹੋਇਆ ਹੈ ਜਦਕਿ ਹਰਿਆਣਾ ਦੇ ਹਿਸਾਰ ’ਚ ਤਾਪਮਾਨ 0 ਡਿਗਰੀ ਤੇ ਪਹੁੰਚ ਚੁੱਕਿਆ ਹੈ।
ਨਾਲ ਹੀ ਮੌਸਮ ਵਿਭਾਗ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ 1 ਤੇ 2 ਜਨਵਰੀ ਨੂੰ ਮੀਂਹ ਪੈਣ ਦੇ ਆਸਾਰ ਹਨ ਜਿਸ ਕਾਰਨ ਠੰਡ ਚ ਹੋਰ ਵੀ ਜਿਆਦਾ ਵਾਧਆ ਹੋ ਸਕਦਾ ਹੈ।


