ਨਗਰ ਕੌਂਸਲ ਦੀ ਸਾਬਕਾ ਉੱਪ-ਪ੍ਰਧਾਨ ਨੇ ਨਸ਼ੇ ਦੀ ਸਪਲਾਈ ਬੰਦ ਨਾ ਹੋਣ ਕਾਰਨ ਉਠਾਇਆ ਅਜਿਹਾ ਕਦਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜਪੁਰ ਚ ਇਕ ਮਹਿਲਾ ਵਲੋਂ ਜ਼ਹਿਰ  ਪੀ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੀੜਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜਪੁਰ ਚ ਇਕ ਮਹਿਲਾ ਵਲੋਂ ਜ਼ਹਿਰ  ਪੀ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੀੜਤ ਮਹਿਲਾ ਆਪਣੇ ਇਲਾਕੇ ਚ ਨਸ਼ੇ ਦੀ ਸਪਲਾਈ ਦੇ ਬੰਦ ਨਾ ਹੋਣ ਕਾਰਨ ਕਾਫੀ ਪਰੇਸ਼ਾਨ ਸੀ।

Woman

ਇਸ ਨਸ਼ੇ ਦਾ ਪੀੜਤ ਮਹਿਲਾ ਦਾ ਪੁੱਤਰ ਵੀ ਹੋ ਗਿਆ ਸੀ ਜਿਸ ਕਾਰਨ ਉਸਨੇ ਤੰਗ ਹੋਕੇ ਇਹ ਕਦਮ ਚੁੱਕਿਆ। ਦੱਸ ਦਈਏ ਕਿ ਪੀੜਤ ਮਹਿਲਾ ਨਗਰ ਕੌਂਸਲ ਦੀ ਸਾਬਕਾ ਉੱਪ ਪ੍ਰਧਾਨ ਰਹਿ ਚੁੱਕੀ ਹੈ। ਨਾਲ ਹੀ ਇਹ ਦੱਸਿਆ ਜਾ ਰਿਹਾ ਹੈ ਕਿ ਪੀੜਤ ਮਹਿਲਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਦੀ ਸਮਰਥਕ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *