ਲੁਟੇਰਿਆਂ ਨੇ ਬਜ਼ੁਰਗ ਮਹਿਲਾ ਨਾਲ ਸੜਕ ਵਿਚਕਾਰ ਕੀਤੀ ਖਿੱਚਧੂਹ, ਵਾਰਦਾਤ CCTV ‘ਚ ਕੈਦ

ਲੁਧਿਆਣਾ: ਪੰਜਾਬ ਵਿਚ ਅਪਰਾਧੀਆਂ ਦੇ ਹੌਸਲੇ ਬੁਲੰਦ ਹੋ ਗਏ ਹਨ। ਅੱਜ ਤਾਜ਼ਾ ਮਾਮਲਾ (Ludhiana) ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ ਦਿਨ-ਦਿਹਾੜੇ ਬਜ਼ੁਰਗ ਮਹਿਲਾ ਦੇ ਕੰਨਾਂ…

ਲੁਧਿਆਣਾ: ਪੰਜਾਬ ਵਿਚ ਅਪਰਾਧੀਆਂ ਦੇ ਹੌਸਲੇ ਬੁਲੰਦ ਹੋ ਗਏ ਹਨ। ਅੱਜ ਤਾਜ਼ਾ ਮਾਮਲਾ (Ludhiana) ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ ਦਿਨ-ਦਿਹਾੜੇ ਬਜ਼ੁਰਗ ਮਹਿਲਾ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਲੁਟੇਰੇ ਫਰਾਰ ਹੋ ਗਏ ਹਨ।  ਇਸ ਸਾਰਾ ਮਾਮਲਾ (CCTV) ਸੀ ਸੀ ਟੀ ਵੀ ਵਿੱਚ ਰਿਕੋਰਡ ਹੋ ਗਿਆ ਹੈ। ਪੁਲਿਸ ਵੱਲੋਂ ਜਲਦ (Arrest) ਗ੍ਰਿਫਤਾਰੀ ਦਾ ਦਾਅਵਾ ਕੀਤਾ ਜਾ ਰਿਹਾ ਹੈ। (Ludhiana Police) ਲੁਧਿਆਣਾ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਨੇ ਪਰ ਅਪਰਾਧੀ ਪੁਲਿਸ ਤੋਂ ਦੋ ਕਦਮ ਅੱਗੇ ਚੱਲ ਰਹੇ ਨੇ ਤੇ ਸ਼ਰੇਆਮ ਚੋਰੀ ਤੇ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਤੇ ਸਵਾਲ ਖੜ੍ਹੇ ਕਰ ਰਹੇ ਹਨ। 

ਤਾਜਾ ਮਾਮਲਾ ਦਰੇਸੀ ਥਾਣੇ ਅਧੀਨ ਆਉਂਦੇ ਮੁਹੱਲਾ ਵਿਸ਼ਨੂੰ ਪੁਰੀ ਦਾ ਹੈ  ਜਿੱਥੇ ਦੋ ਮੋਟਰਸਾਈਕਲ ਸਵਾਰ ਮੁਲਜ਼ਮਾਂ ਮਹਿਜ ਦੋ ਸੈਕਿੰਡ ‘ਚ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ ਇਸ ਘਟਨਾ ਦੀਆਂ ਤਸਵੀਰਾਂ ਨੇੜੇ ਲੱਗੇ ਸ਼ੀਸ਼ੀਟੀਵੀ ਕੈਮਰੇ ਚ ਕੈਦ ਹੋ ਗਈਆਂ ਅਤੇ ਜਿਸ ਨੇ ਇਹ ਤਸਵੀਰਾਂ ਦੇਖੀਆਂ ਉਹ ਦੰਗ ਰਹਿ ਗਿਆ ਕਿ ਕਿਸ ਤਰ੍ਹਾਂ ਕੋਈ ਮੁਲਜ਼ਮ ਦੋ ਸੈਕਿੰਡ ‘ਚ ਵਾਰਦਾਤ ਨੂੰ ਅੰਜਾਮ ਦੇ ਫ਼ਰਾਰ ਹੋ ਗਏ ਉਹ ਦਿਨ ਦਿਹਾੜੇ , ਇਸ ਘਟਨਾ ਤੋਂ ਬਾਅਦ ਪੂਰੇ ਮੁਹੱਲੇ ‘ਚ ਦਹਿਸ਼ਤ ਦਾ ਮਾਹੌਲ ਹੈ। 

ਇਹ ਵੀ ਪੜ੍ਹੋ- ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦਾ ਵੱਡਾ ਕਾਫਲਾ ਸਿੰਘੂ ਬਾਰਡਰ ਲਈ ਹੋਇਆ ਰਵਾਨਾ 

ਦੱਸ ਦੇਈਏ ਕਿ  ਇਸ ਮੁਹੱਲੇ ‘ਚ ਕੁਝ ਦਿਨ ਪਹਿਲਾਂ ਵੀ ਇਸੇ ਤਰ੍ਹਾਂ ਇੱਕ ਹੋਰ ਬਜ਼ੁਰਗ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ ਸਨ ਤੇ ਓਧਰ ਇਸ ਵਾਰਦਾਤ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਪੀੜਤ ਬਜ਼ੁਰਗ ਔਰਤ ਦੇ ਬਿਆਨਾ ਤੇ ਮਾਮਲਾ ਦਰਜ ਕਰਕੇ ਇਲਾਕੇ ‘ਚ ਲੱਗੇ ਸ਼ੀਸ਼ੀਟੀਵੀ ਕਮਰਿਆਂ ਦੀ ਫੁਟੇਜ ਕਬਜ਼ੇ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਜਲਦ ਗਿਰਫ਼ਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਯੂ.ਟੀ. ਪ੍ਰਸ਼ਾਸਨ ਨੂੰ ਹਾਈ ਕੋਰਟ ਵਲੋਂ ਝਟਕਾ, ਬਿਜਲੀ ਵਿਭਾਗ ਦੇ ਨਿੱਜੀਕਰਣ ‘ਤੇ ਲਗਾਈ ਰੋਕ

 

Leave a Reply

Your email address will not be published. Required fields are marked *