ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਮਹਿਲਾ ਪੁਲਿਸ ਮੁਲਾਜ਼ਮ ਨੇ ਆਪਣੇ ਹੀ ਰਿਸ਼ਤੇਦਾਰਾਂ ਤੇ ਬਲਾਤਕਾਰ ਕਰਨ ਦੇ ਇਲਜ਼ਾਮ ਲਗਾਏ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਮਹਿਲਾ ਪੁਲਿਸ ਮੁਲਾਜ਼ਮ ਨੇ ਆਪਣੇ ਰਿਸ਼ਤੇਦਾਰਾਂ ਨੇ ਉਸ ਨਾਲ ਘਿਨੌਣੀ ਹਰਕਤ ਕੀਤੀ ਹੈ।
ਇਹਨਾਂ ਹੀ ਨਹੀਂ ਉਸਦੇ ਨਾਲ ਕੀਤੀ ਗਈ ਘਿਨੌਣੀ ਹਰਕਤ ਦੀ ਵੀਡੀਓ ਵੀ ਬਣਾਈ ਗਈ ਸੀ ਜਿਸ ਕਾਰਨ ਉਸਨੂੰ ਬਲੈਕਮੇਲ ਵੀ ਕੀਤਾ ਜਾ ਰਿਹਾ ਹੈ। ਪੀੜਤ ਮਹਿਲਾ ਦਾ ਕਹਿਣਾ ਹੈ ਕਿ ਉਸਨੂੰ ਬਲੈਕਮੇਲ ਕਰ ਉਸਦੀ ਨੌਕਰੀ ਤੋਂ ਲੋਨ ਲਿਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਦੱਸਿਆ ਕਿ ਇਸ ਮਾਮਲੇ ਦੀ ਪਠਾਨਕੋਟ ਚ ਪਹਿਲਾਂ ਵੀ ਸ਼ਿਕਾਇਤ ਕੀਤੀ ਗਈ ਸੀ। ਪਰ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।

