ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿਧਾਨਸਭਾ ਸਰਦ ਰੁੱਤ ਇਜਲਾਸ ਵਿੱਚ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਵੱਲੋ ਮਹਿਲਾ ਰਾਖਵਾਂਕਰਨ ਮਤਾ ਪੇਸ਼ ਕੀਤਾ ਗਿਆ ਸੀ। ਜਿਸਨੂੰ ਸਦਨ ਨੇ ਪਾਸ ਕਰ ਦਿੱਤਾ ਹੈ। ਦੱਸ ਦਈਏ ਕਿ ਇਸ ਮਤੇ ਅਨੁਸਾਰ ਮਹਿਲਾਵਾਂ ਨੂੰ ਲੋਕ ਸਭਾ ਸੀਟਾਂ ਵਿੱਚ ਇਕ ਤਿਹਾਈ ਸੀਟਾਂ ਔਰਤਾਂ ਲਈ ਰਾਖਵੀਆਂ ਰੱਖਿਆ ਜਾਣਗਿਆ।
ਦੱਸਣਯੋਗ ਗੱਲ ਹੈ ਕਿ ਇਸ ਸੰਬੰਧੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਮਹਿਲਾ ਰਾਖਵਾਂਕਰਨ ਲਈ ਸਾਨੂੰ ਤੁਹਾਡਾ ਸਹਿਯੋਗ ਚਾਹੀਦਾ ਹੈ ਅਤੇ ਇਸ ਬਿੱਲ ਨੂੰ ਜਲਦੀ ਪਾਸ ਕੀਤਾ ਜਾਵੇ।

