LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

404

Page Not Found

Your search did not match any documents

Latest News
team india trophy 0307

ਆਈਸੀਸੀ ਟੀ-20 ਵਿਸ਼ਵ ਕੱਪ ਜੇਤੂ ਭਾਰਤੀ ਟੀਮ ਬਾਰਬਾਡੋਸ 'ਚ ਚੱਕਰਵਾਤ ਕਾਰਨ ਪਿਛਲੇ ਤਿੰਨ ਦਿਨਾਂ ਤੋਂ ਫਸੀ ਹੋਈ ਸੀ। ਬੀਸੀਸੀਆਈ (BCCI) ਨੇ ਇੱਕ ਵਿਸ਼ੇਸ਼ ਚਾਰਟਰ ਜਹਾਜ਼ ਦਾ ਇੰਤਜ਼ਾਮ ਕੀਤਾ, ਜਿਸ ਰਾਹੀਂ ਆਈਸੀਸੀ ਟੀ-20 ਵਿਸ਼ਵ ਕੱਪ ਟਰਾਫੀ ਲੈ ਕੇ ਭਾਰਤੀ ਟੀਮ ਵਤਨ ਪਰਤਣ ਲਈ ਰਵਾਨਾ ਹੋ ਗਈ ਹੈ। ਭਾਰਤੀ ਮੀਡੀਆ ਦਲ ਵੀ ਟੀਮ ਇੰਡੀਆ ਦੇ ਨਾਲ ਵਾਪਸ ਆ ਰਿਹਾ ਹੈ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਫੈਸਲਾ ਕੀਤਾ ਸੀ ਕਿ ਉਹ ਭਾਰਤੀ ਖਿਡਾਰੀਆਂ ਦੇ ਨਾਲ-ਨਾਲ ਮੀਡੀਆ ਵਾਲਿਆਂ ਦੇ ਨਾਲ ਵਾਪਸ ਪਰਤਣਗੇ।ਰੋਹਿਤ ਸ਼ਰਮਾ ਦੀ ਕਪਤਾਨੀ 'ਚ ਭਾਰਤੀ ਟੀਮ ਨੇ ਆਈਸੀਸੀ ਟੀ-20 ਵਿਸ਼ਵ ਕੱਪ (T20 World Cup 2024) ਦੇ ਫਾਈਨਲ 'ਚ ਦੱਖਣੀ ਅਫਰੀਕਾ ਨੂੰ ਹਰਾ ਕੇ ਖਿਤਾਬ ਜਿੱਤਿਆ। ਟੂਰਨਾਮੈਂਟ ਦਾ ਫਾਈਨਲ ਮੈਚ ਸ਼ਨੀਵਾਰ 29 ਜੂਨ ਨੂੰ ਖੇਡਿਆ ਗਿਆ। ਖਰਾਬ ਮੌਸਮ ਕਾਰਨ ਬਾਰਬਾਡੋਸ 'ਚ ਉਡਾਣਾਂ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਪੂਰੀ ਭਾਰਤੀ ਟੀਮ ਭਾਰਤ ਪਰਤਣ ਲਈ ਪਿਛਲੇ ਤਿੰਨ ਦਿਨਾਂ ਤੋਂ ਹੋਟਲ ਦੇ ਕਮਰੇ ਵਿੱਚ ਉਡੀਕ ਕਰ ਰਹੀ ਸੀ। ਕਪਤਾਨ ਰੋਹਿਤ ਸ਼ਰਮਾ ਨੇ ਟਰਾਫੀ ਦੇ ਨਾਲ ਤਸਵੀਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਇਸ ਦੀ ਵਾਪਸੀ ਦੀ ਖੁਸ਼ਖਬਰੀ ਦਿੱਤੀ ਹੈ।           View this post on Instagram                       A post shared by Rohit Sharma (@rohitsharma45) ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟੀਮ ਦੇ ਸੂਰ...

kangna ranaut slap 0307

National News : ਬਾਲੀਵੁੱਡ ਅਦਾਕਾਰਾ ਤੇ ਐਮਪੀ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਬਾਰੇ ਸਵੇਰ ਤੋਂ ਹੀ ਖਬਰ ਵਾਇਰਲ ਹੋ ਰਹੀ ਹੈ ਕਿ ਉਸ ਨੂੰ ਬਹਾਲ ਕਰ ਦਿੱਤਾ ਗਿਆ ਹੈ ਪਰ ਟਰਾਂਸਫਰ ਚੰਡੀਗੜ੍ਹ ਤੋਂ ਬੈਂਗਲੁਰੂ ਕਰ ਦਿੱਤੀ ਗਈ ਹੈ। ਇਸ ਖਬਰ ਨੂੰ CISF ਨੇ ਅਫਵਾਹ ਦੱਸਿਆ ਹੈ। CISF ਨੇ ਸੋਸ਼ਲ ਮੀਡੀਆ 'X' ਪਹਿਲਾਂ ਟਵਿੱਟਰ ਉਤੇ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ ਹੈ। CISF ਨੇ ਪੋਸਟ ਵਿਚ ਕਿਹਾ ਹੈ ਕਿ CISF ਦੀ ਮੁਲਾਜ਼ਮ ਕੁਲਵਿੰਦਰ ਕੌਰ ਜਿਸ ਉਤੇ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਦੋਸ਼ ਲੱਗੇ ਹਨ, ਹਾਲੇ ਵੀ ਸਸਪੈਂਡ ਹੀ ਹੈ ਤੇ ਇਸ ਮਾਮਲੇ ਦੀ ਹਾਲੇ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਕਿਸਾਨ ਬੀਬੀਆਂ ਬਾਰੇ ਮਾੜਾ ਬੋਲਣ ਕਾਰਨ ਚੰਡੀਗੜ੍ਹ ਏਅਰਪੋਰਟ 'ਤੇ ਪਹੁੰਚੀ ਕੰਗਨਾ ਰਣੌਤ ਨੂੰ ਕੁਲਵਿੰਦਰ ਕੌਰ ਨੇ 6 ਜੂਨ ਨੂੰ ਥੱਪੜ ਮਾਰ ਦਿੱਤਾ ਸੀ। ਥੱਪੜ ਕਾਂਡ ਮਗਰੋਂ ਕੁਲਵਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੇ ਪੂਰੇ ਦੇਸ਼ ਵਿਚ ਤੂਲ ਫੜ ਲਿਆ ਸੀ। ਮਾਮਲੇ 'ਚ ਮੋਹਾਲੀ ਪੁਲਿਸ ਨੇ ਜਾਂਚ ਲਈ SIT ਵੀ ਬਣਾਈ ਸੀ। ...

patiala mother

ਪਟਿਆਲਾ ਦੇ ਸਰਹਿੰਦ ਰੋਡ 'ਤੇ ਮੰਗਲਵਾਰ ਦੁਪਹਿਰ ਨੂੰ ਇੱਕ ਤੇਜ਼ ਰਫ਼ਤਾਰ ਐਕਟਿਵਾ ਇੱਕ ਕਾਰ ਨਾਲ ਟਕਰਾ ਕੇ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ 'ਚ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ 'ਚ ਜਾਨ ਗੁਆਉਣ ਵਾਲੀ 32 ਸਾਲਾ ਰੀਨਾ ਦੇਵੀ ਮਾਜਰੀ ਪਿੰਡ ਅਕਲੀਆਂ ਪਿੰਡ ਬਾਰਨ ਦੀ ਰਹਿਣ ਵਾਲੀ ਸੀ। ਜਿਵੇਂ ਹੀ ਉਸ ਨੂੰ ਪਤਾ ਲੱਗਾ ਕਿ ਉਸ ਦਾ ਲੜਕਾ ਸਕੂਲ ਤੋਂ ਘਰ ਪਹੁੰਚ ਗਿਆ ਹੈ ਅਤੇ ਤਾਲਾ ਲੱਗਾ ਹੋਣ ਕਾਰਨ ਬਾਹਰ ਧੁੱਪ 'ਚ ਬੈਠਾ ਹੈ ਤਾਂ ਰੀਨਾ ਦੇਵੀ ਨੇ ਤੇਜ਼ ਰਫਤਾਰ ਨਾਲ ਐਕਟਿਵਾ ਚਲਾਉਣੀ ਸ਼ੁਰੂ ਕਰ ਦਿੱਤੀ ਅਤੇ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦੇ ਹੋਏ ਕਾਰ ਦੇ ਪਿੱਛੇ ਜਾ ਟਕਰਾਈ, ਫਿਰ ਟਰਾਲੇ ਨਾਲ। ਟਰਾਲੇ ਨਾਲ ਟਕਰਾ ਕੇ ਹੇਠਾਂ ਡਿੱਗੀ ਰੀਨਾ ਦੇਵੀ ਦੇ ਸਿਰ 'ਚ ਗੰਭੀਰ ਸੱਟ ਲੱਗ ਗਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਰਣਧੀਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਰਾਜਿੰਦਰਾ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਇਹ ਹਾਦਸਾ ਮੰਗਲਵਾਰ ਦੁਪਹਿਰ ਨੂੰ ਵਾਪਰਿਆ, ਜਿਸ ਤੋਂ ਬਾਅਦ ਪਰਿਵਾਰ ਨੂੰ ਸੂਚਿਤ ਕੀਤਾ ਗਿਆ ਅਤੇ ਬੁਲਾਇਆ ਗਿਆ। ਰੀਨਾ ਦੇਵੀ ਟਿਊਸ਼ਨ ਲਈ ਜਾਂਦੀ ਸੀ, ਜਿੱਥੋਂ ਵਾਪਸੀ ਵੇਲੇ ਲੇਟ ਹੋ ਗਈ। ਉਸ ਦਾ ਬੱਚਾ ਸਕੂਲ ਤੋਂ ਬਾਅਦ ਘਰ ਪਰਤਿਆ ਸੀ ਅਤੇ ਤਾਲਾ ਲੱਗਾ ਹੋਣ ਕਾਰਨ ਬਾਹਰ ਬੈਠਾ ਸੀ। ਇਸ ਬਾਰੇ ਪਤਾ ਲੱਗਣ 'ਤੇ ਰੀਨਾ ਦੇਵੀ ਨੇ ਤੇਜ਼ ਰਫ਼ਤਾਰ ਨਾਲ ਐਕਟਿਵਾ ਚਲਾ ਦਿੱਤੀ ਅਤੇ ਇਸ ਦੌਰਾਨ ਹਾਦਸਾਗ੍ਰਸਤ ਹੋ ਗਿਆ।...

dasua canal

ਹੁਸ਼ਿਆਰਪੁਰ ਦਸੂਹਾ ਦੇ ਕਸਬਾ ਉਚੀ ਬੱਸੀ ਨੇੜੇ ਮੁਕੇਰੀਆਂ ਹਾਈਡਲ ਨਹਿਰ ਵਿੱਚ ਇੱਕ ਨੌਜਵਾਨ ਜੋੜੇ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਇਸ ਕਾਰਨ ਲੜਕੀ ਦੀ ਮੌਤ ਹੋ ਗਈ ਪਰ ਲੜਕੇ ਨੂੰ ਲੋਕਾਂ ਨੇ ਬਚਾ ਲਿਆ। ਪੁਲਿਸ ਦਾ ਕਹਿਣਾ ਹੈ ਕਿ ਪ੍ਰੇਮ ਸਬੰਧਾਂ ਕਾਰਨ ਜੋੜੇ ਨੇ ਇਹ ਕਦਮ ਚੁੱਕਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਇਹ ਘਟਨਾ ਮੰਗਲਵਾਰ ਸਵੇਰੇ 11 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਦਸੂਹਾ ਮੁਕੇਰੀਆਂ ਮੁੱਖ ਸੜਕ ਉਤੇ ਸਥਿਤ ਕਸਬਾ ਉਚੀਬਸੀ ਨਹਿਰ ਦੇ ਪੁਲ ‘ਤੇ ਮੋਟਰਸਾਈਕਲ ਸਵਾਰ ਇੱਕ ਜੋੜੇ ਨੇ ਮੋਟਰਸਾਈਕਲ ਖੜ੍ਹਾ ਕਰ ਕੇ ਨਹਿਰ ‘ਚ ਛਾਲ ਮਾਰ ਦਿੱਤੀ। ਇਤਫ਼ਾਕ ਦੀ ਗੱਲ ਇਹ ਹੈ ਕਿ ਉਸ ਸਮੇਂ ਅਮਰਜੀਤ ਨਾਂ ਦਾ ਨੌਜਵਾਨ, ਜੋ ਲੋਕਾਂ ਨੂੰ ਡੁੱਬਣ ਤੋਂ ਬਚਾਉਣ ਵਾਲੀ ਟੀਮ ਵਿੱਚ ਕੰਮ ਕਰਦਾ ਸੀ, ਅਮਰਜੀਤ ਨੇ ਉਨ੍ਹਾਂ ਨੂੰ ਛਾਲ ਮਾਰਦਿਆਂ ਦੇਖਿਆ। ਅਮਰਜੀਤ ਦਾ ਕਹਿਣਾ ਹੈ ਕਿ ਮੈਂ ਦੋਵਾਂ ਨੂੰ ਬਚਾਉਣ ਲਈ ਤੁਰੰਤ ਨਹਿਰ ਵਿੱਚ ਛਾਲ ਮਾਰ ਦਿੱਤੀ ਅਤੇ ਲੜਕੇ ਨੂੰ ਬਚਾਇਆ ਪਰ ਲੜਕੀ ਦੀ ਡੁੱਬਣ ਕਾਰਨ ਮੌਤ ਹੋ ਗਈ।ਪੁਲਿਸ ਥਾਣਾ ਦਸੂਹਾ ਦੇ ਇੰਚਾਰਜ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ  ਪਿੰਡ ਧਨੋਆ ਦੀ ਰਹਿਣ ਵਾਲੀ ਹੈ ਤੇ ਲੜਕੇ ਦੀ ਪਛਾਣ ਕਰਨ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਬਧਾਈਆਂ ਵਜੋਂ ਹੋਈ ਹੈ। ਦੋਵਾਂ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ, ਜਿਸ ਵਿੱਚ ਲੜਕੀ ਦੀ ਮੌਤ ਹੋ ਗਈ ਪਰ ਲੜਕਾ ਵਾਲ-ਵਾਲ ਬਚ ਗਿਆ।ਮ੍ਰਿਤਕ ਲੜਕੀ ਮਨਪ੍ਰੀਤ ਦੀ ਲਾਸ਼ ਨੂੰ ਦਸੂਹਾ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ ਅਤੇ ਦੋਵਾਂ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਥਾਣੇ ਬੁਲਾ ਕੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਮਾਂ ਨੇ ਲਾਏ ਗੰਭੀਰ ਦੋਸ਼ਲੜਕੀ ਦੀ ਮਾਂ ਮਨਪ੍ਰੀਤ ਦਾ ਦੋਸ਼ ਹੈ ਕਿ ਉਸ ਦੀ ਲੜਕੀ 10ਵੀਂ ਜਮਾਤ ਵਿੱਚ ਪੜ੍ਹਦੀ ਸੀ ਅਤੇ ਉਸ ਦੀ ਉਮਰ 16 ਸਾਲ ਹੈ। ਇਹ ਲੜਕਾ ਉਸ ਨੂੰ ਅਕਸਰ ਤੰਗ ਕਰਦਾ ਰਹਿੰਦਾ ਸੀ। ਲੜਕੀ ਦੀ ਮਾਂ ਦਾ ਕਹਿਣਾ ਹੈ ਕਿ ਉਸ ਦੀ ਲੜਕੀ ਅਜਿਹਾ ਕਦਮ ਨਹੀਂ ਚੁੱਕ ਸਕਦੀ ਅਤੇ ਉਸ ਨੂੰ ਜ਼ਬਰਦਸਤੀ ਨਹਿਰ ਵਿੱਚ ਸੁੱਟ ਦਿੱਤਾ ਗਿਆ ਹੈ।

amritpal news 0307

ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਜਿੱਤੇ ਅੰਮ੍ਰਿਤਪਾਲ ਸਿੰਘ ਵੱਲੋਂ ਸਹੁੰ ਚੁੱਕਣ ਦਾ ਰਾਹ ਪੱਧਰਾ ਹੁੰਦਾ ਦਿਖਾਈ ਦੇ ਰਿਹਾ ਹੈ। ਬੀਤੇ ਦਿਨੀਂ ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ। ਹੁਣ ਅੰਮ੍ਰਿਤਪਾਲ ਸਿੰਘ ਨੂੰ ਕੱਲ੍ਹ ਭਾਵ ਸ਼ੁੱਕਰਵਾਰ (5 ਜੁਲਾਈ) ਨੂੰ 4 ਦਿਨਾਂ ਲਈ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਸਮੇਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। 2017 ਦੇ ਜੰਮੂ-ਕਸ਼ਮੀਰ ਅੱਤਵਾਦੀ ਫੰਡਿੰਗ ਮਾਮਲੇ 'ਚ ਜੇਲ੍ਹ 'ਚ ਬੰਦ ਕਸ਼ਮੀਰੀ ਨੇਤਾ ਸ਼ੇਖ ਅਬਦੁਲ ਰਸ਼ੀਦ ਉਰਫ ਇੰਜੀਨੀਅਰ ਰਾਸ਼ਿਦ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਇਜਾਜ਼ਤ ਤੋਂ ਬਾਅਦ ਕੱਲ੍ਹ ਸਹੁੰ ਚੁੱਕਣਗੇ। ਅਜਿਹੇ 'ਚ ਚਰਚਾ ਹੈ ਕਿ ਅੰਮ੍ਰਿਤਪਾਲ ਵੀ ਭਲਕੇ ਸਹੁੰ ਚੁੱਕ ਸਕਦੇ ਹਨ। ਜਾਣਕਾਰੀ ਮੁਤਾਬਕ ਇਹ ਦੋਵੇਂ ਸਪੀਕਰ ਦੇ ਕਮਰੇ 'ਚ ਇਹ ਸਹੁੰ ਚੁੱਕਣਗੇ। ਉਨ੍ਹਾਂ ਨੂੰ ਏਜੰਸੀਆਂ ਅਤੇ ਸਰਕਾਰ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਹਾਲਾਂਕਿ ਨਾ ਤਾਂ ਅੰਮ੍ਰਿਤਪਾਲ ਦੇ ਵਕੀਲ ਅਤੇ ਨਾ ਹੀ ਉਸ ਦੇ ਪਰਿਵਾਰ ਨੂੰ ਇਸ ਬਾਰੇ ਕੋਈ ਜਾਣਕਾਰੀ ਹੈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (ਡੀਸੀ) ਘਣਸ਼ਿਆਮ ਥੋਰੀ ਨੇ ਦੱਸਿਆ- ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ਦੇ ਨਾਲ 5 ਜੁਲਾਈ ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਦਿੱਤੀ ਗਈ ਹੈ, ਜਿਸ ਬਾਰੇ ਜੇਲ੍ਹ ਸੁਪਰਡੈਂਟ ਡਿਬਰੂਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

asi haryana

National News : ਘਰ ਦੇ ਬਾਹਰ ਸੈਰ ਕਰ ਰਹੇ ਏਐਸਆਈ ਨੂੰ ਅਣਪਛਾਤਿਆਂ ਨੇ ਗੋਲ਼ੀਆਂ ਮਾਰ ਦਿੱਤੀਆਂ। ਸੰਜੀਵ ਕੁਮਾਰ ਹਰਿਆਣਾ ਦੇ ਯਮੁਨਾਨਗਰ ਵਿਚ ਸਟੇਟ ਕ੍ਰਾਈਮ ਬ੍ਰਾਂਚ ਵਿੱਚ ਏਐਸਆਈ ਵਜੋਂ ਤਾਇਨਾਤ ਸੀ। ਮੰਗਲਵਾਰ ਸ਼ਾਮ ਨੂੰ ਜਦੋਂ ਏਐਸਆਈ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਤਾਂ ਦੋ ਬਾਈਕ ਸਵਾਰਾਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਦੋ ਰਾਉਂਡ ਫਾਇਰਿੰਗ ਵਿੱਚ ਇੱਕ ਗੋਲੀ ਸੰਜੀਵ ਦੇ ਮੱਥੇ ਅਤੇ ਦੂਜੀ ਕਮਰ ਵਿੱਚ ਲੱਗੀ। ਸੰਜੀਵ ਨੂੰ ਗੰਭੀਰ ਹਾਲਤ ‘ਚ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਪਰ ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਘਟਨਾ ਤੋਂ ਬਾਅਦ ਪੁਲਿਸ, ਸੀਆਈਏ ਅਤੇ ਐਫਐਸਐਲ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਟੀਮਾਂ ਨੇ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਸੰਜੀਵ ਦੇ ਭਰਾ ਅਤੇ ਪਿਤਾ ਦੀ ਵੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ। ਘਰ ਦੀ ਸਾਰੀ ਜ਼ਿੰਮੇਵਾਰੀ ਸੰਜੀਵ ਦੇ ਮੋਢਿਆਂ ਉਤੇ ਸੀ। ਹੁਣ ਪੁਲਿਸ ਆਸਪਾਸ ਦੇ ਸੀਸੀਟੀਵੀ ਫੁਟੇਜ ਨੂੰ ਵੀ ਖੰਗਾਲ ਰਹੀ ਹੈ।ਏਐਸਆਈ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸੰਜੀਵ ਦਾ ਇੱਕ ਬੇਟਾ ਅਤੇ ਬੇਟੀ ਹੈ। ਉਹ ਰੋਜ਼ ਘਰ ਆਉਂਦਾ ਸੀ। ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਡੀਐਸਪੀ ਨੇ ਦੱਸਿਆ ਕਿ ਏਐਸਆਈ ਸੰਜੀਵ ਘਰ ਦੇ ਬਾਹਰ ਟਹਿਲ ਰਿਹਾ ਸੀ ਕਿ ਇਸੇ ਦੌਰਾਨ ਬਾਈਕ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਪੁਲਿਸ ਕਾਰਵਾਈ ਕਰ ਰਹੀ ਹੈ। ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

narega workers

ਨਾਭਾ : ਪਰਵਾਸੀ ਮਜ਼ਦੂਰ ਨੇ ਤੇਜ਼ ਰਫ਼ਤਾਰ ਟਰੈਕਟਰ ਨਰੇਗਾ ਮਜ਼ਦੂਰਾਂ ਉਤੇ ਚੜ੍ਹਾਅ ਦਿੱਤਾ। ਇਸ ਕਾਰਨ ਦੋ ਮਜ਼ਦੂਰ ਔਰਤਾਂ ਦੀ ਮੌਤ ਹੋ ਗਈ ਜਦਕਿ ਦਰਜਨ ਦੇ ਕਰੀਬ ਜ਼ਖਮੀ ਹੋ ਗਏ। ਇਹ ਹਾਦਸਾ ਨਾਭਾ ਬਲਾਕ ਦੇ ਪਿੰਡ ਹਸਨਪੁਰ ਪੁਲ ਦੇ ਨਜ਼ਦੀਕ ਵਾਪਰਿਆ। ਜ਼ਖਮੀਆਂ ਵਿਚ ਇਕ ਬਜ਼ੁਰਗ ਵੀ ਸ਼ਾਮਲ ਹੈ। ਜ਼ਖਮੀਆਂ ਨੂੰ ਇਲਾਜ ਲਈ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਹਸਨਪੁਰ ਪਿੰਡ ਦੇ ਪੁਲ 'ਤੇ 50-60 ਨਰੇਗਾ ਮਜ਼ਦੂਰ ਹਾਜ਼ਰੀ ਲਾ ਸਨ ਕਿ ਬੇਲਗਾਮ ਟਰੈਕਟਰ ਜਿਸ ਨੂੰ ਪਰਵਾਸੀ ਮਜ਼ਦੂਰ ਚਲਾ ਰਿਹਾ ਸੀ, ਤੇਜ਼ਰਫ਼ਤਾਰੀ ਕਾਰਨ ਬੇਲਗਾਮ ਹੋਇਆ ਮਜ਼ਦੂਰਾਂ ਉੱਪਰ ਆ ਚੜ੍ਹਾ ਦਿੱਤਾ। ਇਸ ਹਾਦਸੇ ਵਿਚ ਦੋ ਔਰਤਾਂ ਦੀ ਮੌਤ ਹੋ ਗਈ ਅਤੇ 12 ਦੇ ਕਰੀਬ ਜ਼ਖਮੀ ਹੋ ਗਏ। ਮ੍ਰਿਤਕ ਔਰਤਾਂ ਵਿਚ ਹਸਨਪੁਰ ਦੀ ਰਹਿਣ ਵਾਲੀ ਜਰਨੈਲ ਕੌਰ ਅਤੇ ਤੁੰਗਾਂ ਪਿੰਡ ਦੀ ਰਹਿਣ ਵਾਲੀ ਦਰੋਪਤੀ ਸ਼ਾਮਲ ਹੈ। ਹਾਦਸੇ ਵਿਚ ਕਈ ਔਰਤਾਂ ਦੀਆਂ ਲੱਤਾਂ ਟੁੱਟ ਗਈਆਂ ਅਤੇ ਕਈਆਂ ਦੀਆਂ ਬਾਹਾਂ। ਇਸ ਹਾਦਸੇ ਤੋਂ ਬਾਅਦ ਪ੍ਰਵਾਸੀ ਮਜ਼ਦੂਰ ਨੇ ਟਰੈਕਟਰ ਸਿੱਧਾ ਚੋਏ ਵਿਚ ਉਤਾਰ ਦਿੱਤਾ ਜੋ ਕਿ ਝੋਨੇ ਦੇ ਨਾਲ ਲੱਦਿਆ ਹੋਇਆ ਸੀ।ਪ੍ਰਤੱਖਦਰਸ਼ੀ ਫੱਟੜ ਬਜ਼ੁਰਗ ਨੇ ਦੱਸਿਆ ਕਿ ਅਸੀਂ ਨਰੇਗਾ ਦੀ ਹਾਜ਼ਰੀ ਲਗਵਾ ਰਹੇ ਸੀ ਤਾਂ ਪਰਵਾਸੀ ਮਜ਼ਦੂਰ ਨੇ ਸਾਡੇ ਉੱਪਰ ਟਰੈਕਟਰ ਚੜ੍ਹਾ ਦਿੱਤਾ ਅਤੇ ਮੇਰੇ ਵੀ ਢਿੱਡ ਦੇ ਉੱਪਰ ਟਾਇਰ ਲੰਘ ਗਿਆ ਜਦਕਿ ਦਰਜਨ ਦੇ ਕਰੀਬ ਹੋਰ ਵੀ ਮਜ਼ਦੂਰ ਫੱਟੜ ਹੋ ਗਏ ਹਨ। ਇਸ ਮੌਕੇ ਤੇ ਪਿੰਡ ਵਾਸੀਆਂ ਨੇ ਕਿਹਾ ਕਿ ਇਹ ਟਰੈਕਟਰ ਬਹੁਤ ਤੇਜ਼ ਸੀ ਅਤੇ ਇਕ ਪਾਸੇ 50-60 ਨਰੇਗਾ ਮਜ਼ਦੂਰ ਹਾਜ਼ਰੀ ਲਗਾ ਰਹੇ ਸੀ ਜਿਸ ਦੌਰਾਨ ਇਹ ਹਾਦਸਾ ਵਾਪਰਿਆ ਹੈ। 

kangna ranaut slap

National News : ਬਾਲੀਵੁੱਡ ਅਦਾਕਾਰਾ ਤੇ ਐਮਪੀ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। CISF ਦੀ ਮੁਲਾਜ਼ਮ ਕੁਲਵਿੰਦਰ ਕੌਰ ਦੀ ਪੰਜਾਬ ਤੋਂ ਮੀਲਾਂ ਦੂਰ ਬਦਲੀ ਕੀਤੀ ਗਈ ਹੈ। ਹੁਣ ਉਨ੍ਹਾਂ ਦੀ ਚੰਡੀਗੜ੍ਹ ਤੋਂ ਬੰਗਲੌਰ ਵਿਚ ਬਦਲੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਕਿਸਾਨ ਬੀਬੀਆਂ ਬਾਰੇ ਮਾੜਾ ਬੋਲਣ ਕਾਰਨ ਚੰਡੀਗੜ੍ਹ ਏਅਰਪੋਰਟ 'ਤੇ ਪਹੁੰਚੀ ਕੰਗਨਾ ਰਣੌਤ ਨੂੰ ਕੁਲਵਿੰਦਰ ਕੌਰ ਨੇ 6 ਜੂਨ ਨੂੰ ਥੱਪੜ ਮਾਰ ਦਿੱਤਾ ਸੀ। ਥੱਪੜ ਕਾਂਡ ਮਗਰੋਂ ਕੁਲਵਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੇ ਪੂਰੇ ਦੇਸ਼ ਵਿਚ ਤੂਲ ਫੜ ਲਿਆ ਸੀ। ਮਾਮਲੇ 'ਚ ਮੋਹਾਲੀ ਪੁਲਿਸ ਨੇ ਜਾਂਚ ਲਈ SIT ਵੀ ਬਣਾਈ ਸੀ। 

amarnath bus news

ਹੁਸ਼ਿਆਰਪੁਰ ਤੇ ਲੁਧਿਆਣਾ ਦੇ ਸ਼ਰਧਾਲੂਆਂ ਨੂੰ ਸ਼੍ਰੀ ਅਮਰ ਨਾਥ ਯਾਤਰਾ ਲਈ ਲਿਜਾ ਰਹੀ ਬੱਸ ਦੀ ਬ੍ਰੇਕ ਫੇਲ੍ਹ ਹੋ ਗਏ। ਕਈ ਯਾਤਰੀਆਂ ਨੇ ਚਲਦੀ ਬੱਸ ਵਿਚੋਂ ਛਾਲਾਂ ਮਾਰ ਦਿੱਤੀਆਂ। ਪੁਲਿਸ ਤੇ ਸੁਰੱਖਿਆ ਫੋਰਸਾਂ ਦੀ ਮੁਸਤੈਦੀ ਸਦਕਾ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਇਸ ਘਟਨਾ 'ਚ ਕਰੀਬ ਅੱਠ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਇਹ ਹਾਦਸਾ ਮੰਗਲਵਾਰ ਨੂੰ ਰਾਮਬਨ ਜ਼ਿਲ੍ਹੇ ਦੇ ਨਚੀਲਾਨਾ ਨੇੜੇ ਸ੍ਰੀਨਗਰ ਜੰਮੂ ਰਾਸ਼ਟਰੀ ਰਾਜਮਾਰਗ 'ਤੇ ਵਾਪਰਿਆ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਤੋਂ ਆ ਰਹੀ ਬੱਸ ਜਿਸ ਦੀ ਰਜਿਸਟ੍ਰੇਸ਼ਨ (ਪੀ.ਬੀ.-02-ਬੀ.ਐਨ.ਐਲ.ਐਮ.-9389) ਸੀ, ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਰਾਮਬਨ ਜ਼ਿਲ੍ਹੇ ਦੇ ਨਚੀਲਾਨਾ ਨੇੜੇ ਬ੍ਰੇਕ ਫੇਲ ਹੋਣ ਕਾਰਨ ਇਹ ਹਾਦਸਾ ਵਾਪਰ ਗਿਆ।ਜਾਣਕਾਰੀ ਮੁਤਾਬਕ ਘਟਨਾ ਵੇਲੇ ਬੱਸ ਵਿੱਚ 45 ਦੇ ਕਰੀਬ ਲੋਕ ਸਵਾਰ ਸਨ। ਰਾਹਤ ਵਾਲੀ ਗੱਲ ਰਹੀ ਕਿ ਉਨ੍ਹਾਂ ਨੂੰ ਸੱਟਾਂ ਨਹੀਂ ਲੱਗੀਆਂ। ਇਹ ਹਾਦਸਾ ਬ੍ਰੇਕ ਫੇਲ ਹੋਣ ਕਰ ਕੇ ਵਾਪਰਿਆ, ਡਰਾਈਵਰ ਅਤੇ ਸੁਰੱਖਿਆ ਬਲਾਂ ਦੀ ਸੂਝ-ਬੂਝ ਕਰਕੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਬੱਸ ਵਿੱਚ ਬੈਠੀਆਂ ਸਵਾਰੀਆਂ ਨੇ ਕਿਸੇ ਤਰ੍ਹਾਂ ਬੱਸ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਜ਼ਖ਼ਮੀ ਹੋਏ ਲੋਕਾਂ ਵਿੱਚ ਰੋਹਨ ਕੁਮਾਰ ਪੁੱਤਰ ਸੋਹਨ ਲਾਲ ਵਾਸੀ ਹੁਸ਼ਿਆਰਪੁਰ, ਸੁੰਦਰਪਾਲ ਪੁੱਤਰ ਤੇਜ ਚੰਦ, ਰਜਨੀ ਦੇਵੀ ਪਤਨੀ ਰਾਜ ਕੁਮਾਰ, ਵਿਕਰਮ ਪੁੱਤਰ ਰਾਜ ਕੁਮਾਰ, ਰਾਜ ਕੁਮਾਰ ਸ਼ਰਮਾ ਪੁੱਤਰ ਅਮਰਨਾਥ ਵਾਸੀ ਹਮੀਰਪੁਰ, ਹਿਮਾਚਲ, ਸ਼ਿਵ ਕੁਮਾਰ ਪੁੱਤਰ ਕਮਲਦੀਪ ਵਾਸੀ ਸਹਾਰਨਪੁਰ, ਲੁਧਿਆਣਾ ਦੇ ਰਹਿਣ ਵਾਲੇ ਸਾਗਰ ਸ਼ਰਮਾ ਅਤੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਿਮਰਨ ਨਾਗਰਵਾਲ ਹਨ। ਨਾਚਲਾਨਾ ਪਿੰਡ ਦੇ 23RR ਹਸਪਤਾਲ ਵਿੱਚ ਸ਼ਾਮਲ ਹਨ।   Providential escape to Amarnath bound pilgrims. The brakes of the bus carrying pilgrims stopped working while the bus was going from Baltal to Hoshiarpur. Some of the passengers jumped out of the moving bus to save themselves. J&K Police and Army managed to stop the bus by… pic.twitter.com/0eNqm3Twyq — Pramod Kumar Singh (@SinghPramod2784) July 2, 2024...

mercedes

Accident mercedes car : ਬੇਕਾਬੂ ਹੋਈ ਮਰਸਿਡੀਜ਼ ਕਾਰ ਡਿਵਾਈਡਰ ਟੱਪ ਕੇ ਦੂਜੇ ਪਾਸੇ ਚਲੀ ਗਈ ਤੇ ਤੇਜ਼ ਰਫ਼ਤਾਰ ਨਾਲ ਇਕ ਪਿੱਕਅਪ ਗੱਡੀ ਤੇ ਮਹਿੰਦਰਾ ਐਕਸਯੂਵੀ ਕਾਰ ਨੂੰ ਸਿੱਧੀ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਮੰਗਲਵਾਰ ਬਾਅਦ ਦੁਪਹਿਰ ਭਵਾਨੀਗੜ੍ਹ ਤੋਂ ਪਟਿਆਲਾ ਨੂੰ ਜਾਂਦੇ ਨੈਸ਼ਨਲ ਹਾਈਵੇ ਉਪਰ ਪਿੰਡ ਨਦਾਮਪੁਰ ਨੇੜੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ 'ਤੇ ਵਾਪਰਿਆ।ਜਾਣਕਾਰੀ ਅਨੁਸਾਰ ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇ ਉੱਤੇ ਭਵਾਨੀਗੜ੍ਹ ਤੋਂ ਪਟਿਆਲਾ ਵੱਲ ਜਾ ਰਹੀ ਇੱਕ ਮਰਸਿਡੀਜ਼ ਕਾਰ ਜਦੋਂ ਪਿੰਡ ਨਦਾਮਪੁਰ ਬਾਈਪਾਸ ਪੁੱਲ ਕੋਲ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਟੱਪ ਕੇ ਹਾਈਵੇ ਦੇ ਦੂਜੇ ਪਾਸੇ ਚਲੀ ਗਈ ਤੇ ਪਟਿਆਲਾ ਸਾਈਡ ਤੋਂ ਆ ਰਹੀ ਇੱਕ ਪਿੱਕਅਪ ਗੱਡੀ ਤੇ ਉਸ ਦੇ ਪਿੱਛੇ ਆ ਰਹੀ ਮਹਿੰਦਰਾ ਐਕਸਯੂਵੀ ਕਾਰ ਨਾਲ ਸਿੱਧੀ ਟਕਰਾ ਗਈ।ਇਸ ਭਿਆਨਕ ਹਾਦਸੇ ਤੋਂ ਬਾਅਦ ਮੌਕੇ 'ਤੇ ਹਫੜਾ ਦਫੜੀ ਮਚ ਗਈ ਤੇ ਮਰਸਿਡੀ ਕਾਰ ਦੇ ਚਾਲਕ ਸੁਖਪ੍ਰੀਤ ਸੰਧੂ ਵਾਸੀ ਅਬੋਹਰ ਤੇ ਪਿਕਅੱਪ ਗੱਡੀ ਦੇ ਚਾਲਕ ਦੀ ਮੌਤ ਹੋ ਗਈ, ਜਦੋਂ ਕਿ ਮਰਸਿਡੀਜ਼ 'ਚ ਬੈਠੇ ਇਕ ਹੋਰ ਵਿਅਕਤੀ ਮੋਹਿਤ ਦੀ ਗੰਭੀਰ ਹਾਲਤ ਹੋਣ ਕਾਰਨ ਉਸ ਨੂੰ ਭਵਾਨੀਗੜ੍ਹ ਹਸਪਤਾਲ ਲਿਜਾਇਆ ਗਿਆ। ਇਸ ਹਾਦਸੇ ਵਿੱਚ ਇਨ੍ਹਾਂ ਤੋਂ ਇਲਾਵਾ 3 ਹੋਰ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਵੱਖ-ਵੱਖ ਹਸਪਤਾਲਾਂ ਵਿੱਚ ਭੇਜਿਆ ਗਿਆ।