ਯੂਪੀ ਦੇ ਸੀਐਮ ਯੋਗੀ ਅਦਿਤਿਆਨਾਥ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਵਧਾਈ ਗਈ ਸੁਰੱਖਿਆ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਉੱਤਰ ਪ੍ਰਦੇਸ਼ ਪੁਲਿਸ ਨੂੰ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੂੰ ਬੰਬ ਨਾਲ ਉਡਾਉਣ ਦੇ ਧਮਕੀ ਭਰੇ ਮੈਸੇਜ ਆਉਣ ਤੋਂ ਬਾਅਦ ਪੁਲਿਸ ਨੇ ਸੀਐਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਉੱਤਰ ਪ੍ਰਦੇਸ਼ ਪੁਲਿਸ ਨੂੰ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੂੰ ਬੰਬ ਨਾਲ ਉਡਾਉਣ ਦੇ ਧਮਕੀ ਭਰੇ ਮੈਸੇਜ ਆਉਣ ਤੋਂ ਬਾਅਦ ਪੁਲਿਸ ਨੇ ਸੀਐਮ ਯੋਗੀ ਦੀ ਰਿਹਾਇਸ ਦੀ ਸੁਰੱਖਿਆ ਨੂੰ ਵਧਾ ਦਿੱਤਾ ਹੈ। ਇੰਨਾ ਹੀ ਨਹੀਂ ਉੱਤਰ ਪ੍ਰਦੇਸ਼ ਵਿਚ ਵੱਖ-ਵੱਖ ਥਾਵਾਂ ਉੱਤੇ ਬੰਬ ਧਮਾਕੇ ਕਰਨ ਦੀ ਧਮਕੀ ਵੀ ਦਿੱਤੀ ਗਈ ਹੈ। ਪੁਲਿਸ ਨੂੰ ਪਿਛਲੇ ਕੁੱਝ ਦਿਨਾਂ ਵਿਚ ਆਈ ਇਹ ਦੂਜੀ ਧਮਕੀ ਹੈ।

UP CM Yogi Adityanath says will open coronavirus COVID-19 ...

ਜਾਣਕਾਰੀ ਅਨੁਸਾਰ ਯੂਪੀ ਪੁਲਿਸ ਦੀ ਐਮਰਜੈਂਸੀ ਸਰਵਿਸ ਯੂਪੀ 112 ਦੇ ਵਟਸਐਪ ਨੰਬਰ ਉੱਤੇ ਇਕ ਧਮਕੀ ਭਰਿਆ ਮੈਸੇਜ ਭੇਜਿਆ ਗਿਆ ਹੈ ਜਿਸ ਵਿਚ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਅਸੀ ਪੂਰੇ ਉੱਤਰ ਪ੍ਰਦੇਸ਼ ਵਿਚ ਧਮਾਕੇ ਕਰਾਂਗੇ ਅਤੇ ਸਰਕਾਰ ਵੇਖਦੇ ਰਹਿ ਜਾਵੇਗੀ। ਇਸ ਧਮਕੀ ਭਰੇ ਮੈਸੇਜ ਤੋਂ ਬਾਅਦ ਮੁੱਖ ਮੰਤਰੀ ਰਿਹਾਇਸ,5 ਕਾਲੀਦਾਸ ਮਾਰਗ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਐਂਟੀ-ਬੰਬ ਸਕੁਐਡ ਅਤੇ ਡਾਗ ਸਕੁਐਡ ਦੀ ਮਦਦ ਨਾਲ ਆਸ-ਪਾਸ ਦੇ ਇਲਾਕੇ ਦੀ ਤਾਲਾਸ਼ੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪਿਛਲੇ ਦਿਨਾਂ ਵਿਚ ਮੁੰਬਈ ਤੋਂ  ਕਾਮਰਾਨ ਨਾਮ ਦੇ ਇਕ ਲੜਕੇ ਨੂੰ ਸੀਐਮ ਯੋਗੀ ਨੂੰ ਧਮਕੀ ਭੇਜਣ ਦੇ ਮਾਮਲੇ ਵਿਚ ਗਿਰਫਤਾਰ ਕੀਤਾ ਗਿਆ ਸੀ। ਕਾਮਰਾਨ ਦੀ ਗਿਰਫਤਾਰੀ ਤੋਂ ਬਾਅਦ ਯੋਗੀ ਅਦਿਤਿਆਨਥ ਨੂੰ ਜਾਨ ਤੋਂ ਮਾਰਨ ਵਾਲੀ ਇਹ ਦੂਜੀ ਧਮਕੀ ਮਿਲੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਕਾਮਰਾਨ ਨੇ 22 ਮਈ ਨੂੰ ਲਖਨਊ ਪੁਲਿਸ ਦੇ ਮੁੱਖ ਦਫ਼ਤਰ ਵਿਚ ਕੰਮ ਕਰਨ ਵਾਲੀ ਸੋਸ਼ਲ ਮੀਡੀਆ ਹੈਲਪ ਡੈਸਕ ਉੱਤੇ ਫੋਨ ਕਰਕੇ ਕਿਹਾ ਸੀ ਕਿ ਉਹ ਯੂਪੀ ਦੇ ਸੀਐਮ ਯੋਗੀ ਅਦਿਤਿਆਨਾਥ ਨੂੰ ਬੰਬ ਧਮਾਕੇ ਵਿਚ ਮਾਰ ਦੇਵੇਗਾ ਜਿਸ ਤੋਂ ਬਾਅਦ ਗੋਮਤੀ ਨਗਰ ਪੁਲਿਸ ਥਾਣੇ ਵਿਚ ਮਾਮਲਾ ਦਰਜ ਕਰਕੇ ਇਸ ਨੂੰ ਯੂਪੀ ਐਸਟੀਐਫ ਨੇ ਮਹਾਰਾਸ਼ਟਰ ਦੇ ਨਾਸਿਕ ਤੋਂ ਗਿਰਫ਼ਤਾਰ ਕੀਤਾ ਸੀ।

Leave a Reply

Your email address will not be published. Required fields are marked *