ਮਾਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ‘ਤੇ ਯੋਗੀ ਨੇ ਕੈਪਟਨ ਸਰਕਾਰ ‘ਤੇ ਟਵੀਟ ਕਰ ਸਾਧਿਆ ਨਿਸ਼ਾਨਾ

ਲਖਨਊ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀ ਮਾਲੇਰਕੋਟਲਾ ਨੂੰ ਨਵਾਂ ਜ਼ਿਲ੍ਹਾ ਐਲਾਨਿਆ ਹੈ। ਨਵਾਂ ਜ਼ਿਲ੍ਹਾ ਦੇ ਐਲਾਨ ਕਰਨ ਮਗਰੋਂ ਯੂਪੀ ਦੇ…

ਲਖਨਊ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀ ਮਾਲੇਰਕੋਟਲਾ ਨੂੰ ਨਵਾਂ ਜ਼ਿਲ੍ਹਾ ਐਲਾਨਿਆ ਹੈ। ਨਵਾਂ ਜ਼ਿਲ੍ਹਾ ਦੇ ਐਲਾਨ ਕਰਨ ਮਗਰੋਂ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (Yogi Adityanath) ਨੇ ਕੈਪਟਨ ਸਰਕਾਰ (Captain Amarinder Singh) ‘ਤੇ ਹਮਲਾ ਕੀਤਾ ਹੈ। ਯੋਗੀ ਆਦਿੱਤਿਆਨਾਥ ਨੇ ਪੰਜਾਬ ਸਰਕਾਰ ਤੇ ਟਵੀਟ ਕਰ ਨਿਸ਼ਾਨਾ ਸਾਧਿਆ ਹੈ।

ਉਨ੍ਹਾਂ ਨੇ ਟਵੀਟ ਕਰ ਕਿਹਾ,”ਧਰਮ ਅਤੇ ਮਜ਼ਹਬ ਦੇ ਅਧਾਰ ‘ਤੇ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਕਰਨਾ ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ। ਇਸ ਸਮੇਂ ਮਾਲੇਰਕੋਟਲਾ (ਪੰਜਾਬ) ਦਾ ਗਠਨ ਕਾਂਗਰਸ ਦੀ ਫੁੱਟ ਪਾਓ ਨੀਤੀ ਦਾ ਪ੍ਰਤੀਬਿੰਬ ਹੈ।”

ਗੌਰਤਲਬ ਹੈ ਕਿ ਮਾਲੇਰਕੋਟਲਾ ਪੰਜਾਬ ਦਾ 23ਵਾਂ ਜ਼ਿਲ੍ਹਾ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਈਦ ਦੇ ਮੌਕੇ ਉਸ ਨੂੰ ਨਵਾਂ ਜ਼ਿਲ੍ਹਾ ਐਲਾਨਿਆ ਅਤੇ ਕਈ ਵਿਕਾਸ ਪ੍ਰੋਜੈਕਟ ਬਣਾਉਣ ਦਾ ਵੀ ਐਲਾਨ ਕੀਤਾ।

 

Leave a Reply

Your email address will not be published. Required fields are marked *