ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਟਰਾਂਸਫਾਰਮਰ ਦਾ ਸਵਿੱਚ ਕੱਟਣ ਚੜਿਆ ਸੀ ਨੌਜਵਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲਾਲਾਬਾਦ ਦੇ ਪਿੰਡ ਬਾਹਮਣੀਵਾਲਾ ਚ ਇਕ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪੱਪੂ ਸਿੰਘ ਪਿੰਡ’ਚ ਹੀ ਕਿਸੇ ਟਰਾਂਸਫਾਰਮਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲਾਲਾਬਾਦ ਦੇ ਪਿੰਡ ਬਾਹਮਣੀਵਾਲਾ ਚ ਇਕ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪੱਪੂ ਸਿੰਘ ਪਿੰਡ’ਚ ਹੀ ਕਿਸੇ ਟਰਾਂਸਫਾਰਮਰ ਦਾ ਸਵਿੱਚ ਕੱਟਣ ਲਈ ਚੜਿਆ ਸੀ ਅਤੇ ਇਸੇ ਦੌਰਾਨ ਹੀ ਉਹ ਕਰੰਟ ਦੀ ਲਪੇਟ ਵਿਚ ਆ ਗਿਆ | ਜਿਸਨੂੰ ਪਿੰਡ ਵਾਸੀਆਂ ਨੇ ਹਸਪਤਾਲ ’ਚ ਦਾਖਲ ਕਰਵਾਇਆ, ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਕਰ ਦਿੱਤਾ ਗਿਆ |

Electricity Current

 ਇਸ ਘਟਨਾਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਪੱਪੂ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਬਾਹਰ ਮੁੱਖ ਮਾਰਗ ’ਤੇ ਰੱਖਕੇ ਰੋਡ ਜਾਮ ਕੀਤਾ ਗਿਆ ਅਤੇ ਬਿਜਲੀ ਵਿਭਾਗ ਦੇ ਸਬੰਧਤ ਅਧਿਕਾਰੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ | ਫਿਲਹਾਲ ਪੁਲਿਸਨੇ ਧਰਨਾ ਚੁਕਵਾ ਦਿੱਤਾ ਤੇ ਪਰਿਵਾਰ ਨੂੰ ਕਾਰਵਾਈ ਕਰਨ ਦਾ ਭਰੋਸਾ ਦਿੱਤਾ |

Leave a Reply

Your email address will not be published. Required fields are marked *