ਅੰਬਾਲਾ (ਇੰਟ.)- ਅੰਬਾਲਾ (Ambala) ‘ਚ ਆਗਵਾ ਕਰਨ ਦੇ ਮਾਮਲਿਆਂ ਨੂੰ ਲੈ ਕੇ ਕਾਫੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਪੁਲਸ (Police) ਵੀ ਦੋਸ਼ੀਆਂ ‘ਤੇ ਤੰਜ ਕੱਸਣ ਲਈ ਪੂਰੀ ਤਰ੍ਹਾਂ ਤਿਆਰ ਆ ਰਹੀ ਹੈ। ਤਾਜ਼ਾ ਮਾਮਲਾ 60 ਹਜ਼ਾਰ ਦੇ ਲੈਣ-ਦੇਣ ਦਾ ਹੈ ਜਿਸ ਦੇ ਚੱਲਦੇ ਇਕ ਨੌਜਵਾਨ ਨੂੰ ਅਗਵਾ ਨੂੰ ਲੈ ਕੇ ਸਾਹਮਣੇ ਆ ਰਿਹਾ ਹੈ। ਜਿਸ ਚ 3-4 ਲੋਕਾਂ ਨੇ ਇਕ ਨੌਜਵਾਨ ਨੂੰ ਅਗਵਾ ਕਰ ਕੇ ਉਸ ਨਾਲ ਕੁੱਟਮਾਰ ਕੀਤੀ। ਉੱਥੇ ਹੀ ਅਗਵਾ ਕਰਨ ਵਾਲੇ ਦੋਸ਼ੀ ਨੇ ਆਪਣਾ ਜ਼ੁਲਮ ਕਬੂਲ ਕੀਤਾ ਕਿ ਅਗਵਾ ਕੀਤੇ ਗਏ ਨੌਜਵਾਨ (ਅਭਿਸ਼ੇਕ) ਨੂੰ ਪੈਸੇ ਲੈ ਕੇ ਫਰਾਰ ਹੋ ਗਿਆ ਸੀ, ਜਿਸ ਕਾਰਨ ਉਸ ਨੂੰ ਅਗਵਾ ਕੀਤਾ ਗਿਆ। ਹਾਲਾਂਕਿ ਉਨ੍ਹਾਂ ਨੇ ਉਸ ਨੂੰ ਸ਼ਾਮ ਨੂੰ ਹੀ ਛੱਡ ਦਿੱਤਾ ਸੀ।
Read this- ਲੁਧਿਆਣਾ ਜਬਰ-ਜਨਾਹ ਮਾਮਲਾ: ਸਿਮਰਜੀਤ ਸਿੰਘ ਬੈਂਸ ਖਿਲਾਫ਼ ਪਰਚਾ ਦਰਜ, ਉੱਠੀ ਗ੍ਰਿਫ਼ਤਾਰੀ ਦੀ ਮੰਗ
ਅਗਵਾ ਕੀਤੇ ਗਏ ਨੌਜਵਾਨ ਅਭਿਸ਼ੇਕ ਨੇ ਦੱਸਿਆ ਕਿ ਉਸ ਨੂੰ ਮਿਲਟਰੀ ਏਰੀਏ ਤੋਂ ਅਗਵਾ ਕਰ ਕੇ ਲੈ ਗਏ ਜਿੱਥੇ ਉਨ੍ਹਾਂ ਨੇ ਉਸ ਨਾਲ ਕੁੱਟਮਾਰ ਕੀਤੀ। ਉਸ ਨੇ ਦੱਸਿਆ ਕਿ ਮੁੱਖ ਦੋਸ਼ੀ ਗੁਰਪਾਲ ਸਿੰਘ ਤੇ 4 ਲੋਕ ਵੀ ਸ਼ਾਮਲ ਸਨ ਜਿਨ੍ਹਾਂ ਨੇ ਉਸ ਨੂੰ ਅਗਵਾ ਕੀਤਾ। ਉੱਥੇ ਹੀ ਜਦੋਂ ਇਸ ਮਾਮਲੇ ਬਾਰੇ ਥਾਣਾ ਮੁਖੀ ਵਿਜੈ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਐਤਵਾਰ ਸਾਨੂੰ ਇਕ ਵਿਅਕਤੀ ਦੇ ਅਗਵਾ ਹੋਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਆਲੇ-ਦੁਆਲੇ ਦੇ ਇਲਾਕਿਆਂ ਚ ਅਗਵਾ ਕੀਤੇ ਨੌਜਵਾਨ ਦੀ ਭਾਲ ਕੀਤੀ ਗਈ। ਇਸ ਦੇ ਨਾਲ ਹੀ ਘਰ ਦੇ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਗਈ।
Read this- ਪੰਜਾਬ ਵਿਚ ਵੱਡਾ ਬਿਜਲੀ ਸੰਕਟ, 15 ਜੁਲਾਈ ਤੱਕ ਬੰਦ ਰਹੇਗੀ ਇੰਡਸਟਰੀ
ਉਨ੍ਹਾਂ ਨੇ ਦੱਸਿਆ ਪੁਲਸ ਮਾਮਲੇ ਦੀ ਜਾਂਚ ਕਰ ਹੀ ਰਹੀ ਸੀ ਕਿ ਨੌਜਵਾਨ ਮੈਡੀਕਲ ਰਿਪੋਰਟ ਨਾਲ ਆਪ ਖੁਦ ਹੀ ਥਾਣੇ ‘ਚ ਪੇਸ਼ ਹੋ ਗਿਆ। ਉਸ ਨੇ ਆਪਣੇ ਨਾਲ ਹੋਈ ਇਸ ਸਾਰੀ ਘਟਨਾ ਬਾਰੇ ਦੱਸਿਆ। ਇਸ ਦੇ ਨਾਲ ਹੀ ਉਸ ਨੇ ਇਹ ਵੀ ਦੱਸਿਆ ਕਿ ਇਹ ਘਟਨਾ 60 ਹਜ਼ਾਰ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਈ ਹੈ। ਪੁਲਸ ਇਸ ਸਾਰੀ ਘਟਨਾ ਦੀ ਜਾਣਕਾਰੀ ਤੋਂ ਬਾਅਦ ਇਸ ਮਾਮਲੇ ‘ਚ ਜੁੱਟ ਗਈ।





