ਫਿਰੋਜ਼ਪੁਰ : ਪੰਜਾਬ (Punjabi) ਵਿੱਚ ਵਾਪਰ ਰਹੀਆਂ ਘਟਨਾਵਾਂ ਕਾਰਣ ਸਥਿਤੀ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ। ਨਿੱਤ ਇਥੇ ਗੋਲੀਆਂ ਚਲਾਉਣ (Shooting) ਅਤੇ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ, ਜਿਸ ਕਾਰਣ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਜ਼ਿਲਾ ਫਿਰੋਜ਼ਪੁਰ (Ferozepur) ਦੇ ਸਰਹੱਦੀ ਪਿੰਡ ਦੋਨਾਂ ਤੇਲੁ ਮਲ ਵਿਖੇ ਕਾਰਜ ਸਿੰਘ (Karaj Singh) ਨਾਮ ਦੇ ਸ਼ਖਸ ਦੀ ਮਬੋਕੇ ਪਿੰਡ ਵਿੱਚ ਗੋਲੀਆਂ ਮਾਰ ਕੇ ਹੱਤਿਆ (Murder) ਕਰ ਦਿੱਤੀ ਗਈ।ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਕਾਰਜ ਸਿੰਘ ਦੀ ਉਮਰ ਕਰੀਬ 35 ਸਾਲ ਸੀ।ਵਾਰਦਾਤ ਮਗਰੋਂ ਉਸ ਦੀ ਮ੍ਰਿਤਕ ਦੇਹ ਨੂੰ ਸਿਵਿਲ ਹਸਪਤਾਲ ਦੀ ਮੋਰਚੁਰੀ ਵਿੱਚ ਰੱਖਿਆ ਗਿਆ ਹੈ।ਇਸ ਹਮਲੇ ਵਿਚ ਕਾਰਜ ਦਾ ਛੋਟਾ ਭਰਾ ਵੀ ਜ਼ਖਮੀ ਹੋਇਆ ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ।ਇਸ ਘਟਨਾ ਨੂੰ ਪੁਰਾਣੀ ਰੰਜਿਸ਼ ਦਾ ਮਾਮਲਾ ਵੀ ਦੱਸਿਆ ਜਾ ਰਿਹਾ ਹੈ।
ਕਾਰਜ ਸਿੰਘ ਦੇ ਛੋਟੇ ਭਰਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਸੀ ਅਤੇ ਅੱਜ ਜਦੋਂ ਕਾਰਜ ਮੇਲਾ ਦੇਖ ਕੇ ਵਾਪਿਸ ਆ ਰਿਹਾ ਸੀ ਤਾਂ ਘਰ ਦੇ ਰਸਤੇ ਵਿੱਚ ਹਮਲਾਵਰ ਰਸਤਾ ਰੋਕ ਹਮਲਾ ਕਰ ਦਿੱਤਾ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਦੱਸਿਆ ਕਿ ਹਮਲਾਵਰ 20 ਤੋਂ 25 ਜਾਣੇ ਸੀ ਜਿਨ੍ਹਾਂ ਨੇ ਉਸ ਦੇ ਭਰਾ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਉਸਦੇ ਭਰਾ ਦੀ ਮੌਤ ਹੋ ਗਈ। ਉਸ ਨੇ ਇਹ ਵੀ ਦੱਸਿਆ ਕਿ ਹਮਲਾਵਰਾਂ ਨੇ ਉਸ ‘ਤੇ ਵੀ ਤੇਜ ਧਾਰ ਹਥਿਆਰ ਨਾਲ ਹਮਲਾ ਕੀਤਾ। DSP ਯਾਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੁਰਾਣੀ ਰੰਜਿਸ਼ ਦਾ ਮਾਮਲਾ ਹੈ ਅਤੇ ਕਾਰਜ ਸਿੰਘ ਦੀ ਗੋਲੀਆਂ ਲਗਣ ਨਾਲ ਮੌਤ ਹੋ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਫਿਰੋਜ਼ਪੁਰ ਵਿਚ ਨੌਜਵਾਨ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕੀਤਾ ਕਤਲ
ਫਿਰੋਜ਼ਪੁਰ : ਪੰਜਾਬ (Punjabi) ਵਿੱਚ ਵਾਪਰ ਰਹੀਆਂ ਘਟਨਾਵਾਂ ਕਾਰਣ ਸਥਿਤੀ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ। ਨਿੱਤ ਇਥੇ ਗੋਲੀਆਂ ਚਲਾਉਣ (Shooting) ਅਤੇ ਕਤਲ ਦੀਆਂ ਵਾਰਦਾਤਾਂ…
