ਜਲੰਧਰ: ਸ਼ਹਿਰ ਦੇ ਰਸਤਾ ਮੁਹੱਲਾ ਵਿੱਚ ਇੱਕ ਨੌਜਵਾਨ ਵੱਲੋਂ ਫਾਹਾ ਲਗਾ ਕੇ ਆਤਮਹੱਤਿਆ ਕਰਨ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਮਾਨਸਿਕ ਹਾਲਤ ਠੀਕ ਨਹੀਂ ਸੀ, ਜਿਸ ਕਾਰਨ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਰਿਵਾਰ ਨੇ ਮਾਨਸਿਕ ਸਥਿਤੀ ਨੂੰ ਦੱਸਿਆ ਕਾਰਨ
ਮ੍ਰਿਤਕ ਦੇ ਜੀਜਾ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਆਪਣਾ ਕੁਝ ਸਮਾਂ ਜਲੰਧਰ ਅਤੇ ਕੁਝ ਸਮਾਂ ਬਿਹਾਰ ਵਿੱਚ ਰਹਿੰਦਾ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਉਸ ਦੀ ਦਿਮਾਗੀ ਹਾਲਤ ਸਹੀ ਨਾ ਹੋਣਾ ਹੀ ਇਸ ਦੁਖਾਂਤ ਦਾ ਮੁੱਖ ਕਾਰਨ ਬਣਿਆ ਹੈ।
ਪੁਲਿਸ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਜਾਂਚ
ਪੁਲਿਸ ਨੇ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਿੱਥੇ ਨੌਜਵਾਨ ਨੇ ਖੁਦਖੁਸ਼ੀ ਕੀਤੀ ਇਸ ਥਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਨੇ ਫਿਲਹਾਲ ਕਿਸੇ ਵੀ ਵਿਅਕਤੀ ‘ਤੇ ਕੋਈ ਸ਼ੱਕ ਜ਼ਾਹਿਰ ਨਹੀਂ ਕੀਤਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਪੁਲਿਸ ਵੱਲੋਂ ਪੋਸਟਮਾਰਟਮ ਅਤੇ ਹੋਰ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



