ਜਲਾਲਾਬਾਦ : ਅਬੋਹਰ ਪੁਲਿਸ ਬੇਸ਼ਕ ਕਾਨੂੰਨ ਵਿਵਸਥਾ ਨੂੰ ਲੈਕੇ ਆਪਣੀ ਪਿੱਠ ਥਾਪਥਪਉਂਦੀ ਹੈ ਪਰ ਅਬੋਹਰ ‘ਚ ਕਾਨੂੰਨ ਵਿਵਸਥਾ ਦੇ ਹਾਲਾਤ ਕਿ ਹਨ ਉਹ ਇਸ ਵੀਡੀਓ ਨੂੰ ਵੇਖ ਕੇ ਸਾਫ ਅੰਦਾਜਾ ਲਾਇਆ ਜਾ ਸਕਦਾ ਹੈ।ਚਿੱਟੇ ਦਿਨ ਉਹ ਵੀ ਸਭ ਤੋਂ ਵੱਧ ਭੀੜ ਵਾਲਾ ਇਲਾਕਾ ਬਸ ਅੱਡੇ ਦੇ ਨੇੜੇ ਇੱਕ ਨੌਜਵਾਨ ਨੂੰ ਗਲੀ ਵਿੱਚ ਬੁਲਾ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਤੇ ਇਸ ਤੋਂ ਬਾਅਦ ਘਟਨਾ ਵਾਲੀ ਥਾਂ ਤੋਂ ਉਹ ਰਫੂ ਚੱਕਰ ਹੋ ਜਾਂਦੇ ਹਨ ।
Also Read : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਹੋਏ ਪੇਸ਼
ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਗੰਭੀਰ ਜ਼ਖਮੀ ਨੌਜਵਾਨ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਜਿੱਥੋਂ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਰੈਫਰ ਕਰ ਦਿੱਤਾ ਗਿਆ। ਜਦੋਂ ਪਰਿਵਾਰ ਨੌਜਵਾਨ ਨੂੰ ਸ੍ਰੀ ਗੰਗਾਨਗਰ ਲੈ ਕੇ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਪੁਲਿਸ ਨੇ ਸੀ.ਸੀ.ਟੀ.ਵੀ ਫੁਟੇਜ ਦੀ ਮਦਦ ਨਾਲ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Also Read : PM ਮੋਦੀ ਸੁਰੱਖਿਆ ‘ਚ ਕੁਤਾਹੀ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ 4 ਮੈਂਬਰੀ ਕਮੇਟੀ
ਜਾਣਕਾਰੀ ਅਨੁਸਾਰ 33 ਸਾਲਾ ਮ੍ਰਿਤਕ ਹਨੀ ਪੁੱਤਰ ਦੇਸਰਾਜ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਹਨੀ ਠੁਕਰਾਲ ਆਪਣੇ ਭਰਾ ਨਾਲ ਬੱਸ ਸਟੈਂਡ ਨੇੜੇ ਜੂਸ ਦੀ ਦੁਕਾਨ ਕਰਦਾ ਹੈ। ਦੁਪਹਿਰ 1 ਵਜੇ ਦੇ ਕਰੀਬ ਇਕ ਅਣਪਛਾਤਾ ਨੌਜਵਾਨ ਉਸ ਦੇ ਘਰ ਆਇਆ ਅਤੇ ਉਸ ਨੂੰ ਦੱਸਿਆ ਕਿ ਬੱਸ ਸਟੈਂਡ ਨੇੜੇ ਦੁਕਾਨ ਕਰਨ ਵਾਲਾ ਚਾਚਾ ਉਸ ਨੂੰ ਬੁਲਾ ਰਿਹਾ ਹੈ।
Also Read : ਉੱਤਰੀ ਭਾਰਤ ‘ਚ ਠੰਡ ਦਾ ਕਹਿਰ, ਇਸ ਸੂਬੇ ‘ਚ ਮੌਸਮ ਵਿਭਾਗ ਦਾ ਯੈਲੋ ਅਲਰਟ ਜਾਰੀ
ਜਿਵੇਂ ਹੀ ਹਨੀ ਆਇਆ ਤਾਂ ਗਲੀ ‘ਚ ਖੜ੍ਹੇ ਦੋ ਹੋਰ ਨੌਜਵਾਨਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਕੇ ਫਰਾਰ ਹੋ ਗਏ। ਨਜ਼ਦੀਕੀ ਲੋਕਾਂ ਅਤੇ ਪਰਿਵਾਰ ਵਾਲਿਆਂ ਨੇ ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ਪਹੁੰਚਾਇਆ ਪਰ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਥਾਣਾ ਨੰਬਰ 1 ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਹਮਲੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।



