ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਮੂਸੇਵਾਲਾ ਦੇ ਕਰੀਬੀ, ਪਿਤਾ ਨੂੰ ਧਮਕੀ ਤੋਂ ਬਾਅਦ ਸ਼ੱਕੀ ਦੀਆਂ ਤਸਵੀਰਾਂ CCTV ‘ਚ ਕੈਦ

ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ‘ਚ ਪੰਜਾਬੀ ਗਾਇਕ ਮੂਸੇਵਾਲਾ ਦੇ ਕਰੀਬੀ ਦੀ ਰੇਕੀ ਦਾ ਮਾਮਲਾ ਸਾਹਮਣੇ ਆਇਆ ਹੈ। ਰੇਕੀ ਕਰਨ ਵਾਲੇ ਸ਼ੱਕੀ ਦੀਆਂ ਤਸਵੀਰਾਂ…

ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ‘ਚ ਪੰਜਾਬੀ ਗਾਇਕ ਮੂਸੇਵਾਲਾ ਦੇ ਕਰੀਬੀ ਦੀ ਰੇਕੀ ਦਾ ਮਾਮਲਾ ਸਾਹਮਣੇ ਆਇਆ ਹੈ। ਰੇਕੀ ਕਰਨ ਵਾਲੇ ਸ਼ੱਕੀ ਦੀਆਂ ਤਸਵੀਰਾਂ CCTV ‘ਚ ਕੈਦ ਹੋਈਆਂ ਹਨ। ਮੂੰਹ ਢਕ ਕੇ ਘਰ ਦੀ ਰੇਕੀ ਕਰਦਾ ਸ਼ਖਸ ਨਜ਼ਰ ਆਇਆ ਹੈ। ਸ਼ਿਕਾਇਤ ਤੋਂ ਬਾਅਦ ਸੁਰੱਖਿਆ ਵਧਾਈ ਗਈ। ਮੂਸੇਵਾਲਾ ਦੇ ਕਰੀਬੀ ਦੇ ਘਰ ਦੀ ਸੁਰੱਖਿਆ ਵਧਾਈ ਗਈ। ਮੂਸੇਵਾਲਾ ਦੇ ਕਰੀਬੀ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਮੂਸੇਵਾਲਾ ਕਤਲ ਕੇਸ ਵਿੱਚ ਮੁੱਖ ਮੁਲਜ਼ਮ ਗੋਲਡੀ ਬਰਾੜ ਨੇ ਵੀ ਆਪਣੀ ਆਡੀਓ ਵਿੱਚ ਮੁਕਤਸਰ ਦੇ ਸ਼ਖਸ ਦਾ ਜ਼ਿਕਰ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਸਿੱਧੂ ਮੂਸੇਵਾਲਾ ਦਾ ਬਹੁਤ ਖਾਸ ਹੈ। ਇਸੇ ਸ਼ਖਸ ਦੇ ਜ਼ਰੀਏ 2 ਕਰੋੜ ਰੁਪਏ ਦੀ ਆਫ਼ਰ ਮਿਲਣ ਦੀ ਗੱਲ ਕਹੀ ਸੀ।

Also Read: ਜੰਮੂ-ਕਸ਼ਮੀਰ ’ਚ ਸੁਰੱਖਿਆ ਫੋਰਸ ਦਾ ਵੱਡਾ ਐਕਸ਼ਨ, 3 ਅੱਤਵਾਦੀ ਗ੍ਰਿਫਤਾਰ

ਪਿਛਲੇ ਦਿਨੀਂ ਸ੍ਰੀ ਮੁਕਤਸਰ ਸਾਹਿਬ ‘ਚ ਲਗਾਤਾਰ ਵਟਸਐਪ ਕਾਲਾਂ ‘ਤੇ ਧਮਕੀਆਂ ਮਿਲਣ ਵਾਲੇ ਵਿਅਕਤੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਦਾ ਖਾਸਾ ਦੱਸਿਆ ਜਾਂਦਾ ਹੈ। ਪੀੜਤਾ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ ਅਤੇ ਨਾਲ ਹੀ ਸੀਸੀਟੀਵੀ ਫੁਟੇਜ ਵੀ ਦਿੱਤੀ ਹੈ, ਜਿਸ ਵਿੱਚ ਇੱਕ ਸ਼ੱਕੀ ਪੂਰਾ ਮੂੰਹ ਢੱਕ ਕੇ ਘਰ ਦੀ ਰੇਕੀ ਕਰਦਾ ਨਜ਼ਰ ਆ ਰਿਹਾ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਬੈਰੀਕੇਡ ਲਗਾ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਸੂਤਰਾਂ ਅਨੁਸਾਰ ਗੋਲਡੀ ਬਰਾੜ ਨੇ ਪਿਛਲੇ ਦਿਨੀਂ ਜਾਰੀ ਆਡੀਓ ਵਿੱਚ ਮੁਕਤਸਰ ਸਾਹਿਬ ਦੇ ਇੱਕ ਵਿਅਕਤੀ ਦਾ ਵੀ ਜ਼ਿਕਰ ਕੀਤਾ ਸੀ ਅਤੇ ਕਿਹਾ ਸੀ ਕਿ ਇਹ ਸਿੱਧੂ ਦਾ ਬਹੁਤ ਖਾਸ ਸੀ ਅਤੇ ਉਸ ਨੇ ਸਿੱਧੂ ਨੂੰ ਦੋ ਕਰੋੜ ਦੇਣ ਲਈ ਕਿਹਾ ਸੀ।

Also Read: Job ਦਾ ਫਰਾਡ Alert! ਸਰਕਾਰੀ ਜਾਂ ਪ੍ਰਾਈਵੇਟ ਨੌਕਰੀ ਲਈ ਆਨਲਾਈਨ ਅਪਲਾਈ ਕਰਨ ਤੋਂ ਪਹਿਲਾਂ ਜ਼ਰੂਰ ਪੜੋ ਖਬਰ

ਸੂਤਰਾਂ ਦੀ ਮੰਨੀਏ ਤਾਂ ਪੀੜਤਾ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਜਿਸ ਤੋਂ ਬਾਅਦ ਪੁਲਿਸ ਨੇ ਉਸ ਦੇ ਘਰ ਦੇ ਆਲੇ-ਦੁਆਲੇ ਸੁਰੱਖਿਆ ਸਖਤ ਕਰ ਦਿੱਤੀ ਹੈ। ਸੀਸੀਟੀਵੀ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਪੂਰਾ ਮੂੰਹ ਲਪੇਟ ਕੇ ਘਰ ਦੀ ਰੇਕੀ ਕਰਦਾ ਨਜ਼ਰ ਆ ਰਿਹਾ ਹੈ।

Leave a Reply

Your email address will not be published. Required fields are marked *