ਪਟਿਆਲਾ ‘ਚ ਰੂਹ ਕੰਬਾਊ ਵਾਰਦਾਤ, ਨੌਜਵਾਨ ਦਾ ਕੈਂਚੀਆਂ ਮਾਰ ਕੇ ਕਤਲ

ਪਟਿਆਲਾ: ਸ਼ਹਿਰ ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਨੌਜਵਾਨ ਦਾ ਕੈਂਚੀਆਂ ਮਾਰ ਕੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ…

ਪਟਿਆਲਾ: ਸ਼ਹਿਰ ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਨੌਜਵਾਨ ਦਾ ਕੈਂਚੀਆਂ ਮਾਰ ਕੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 19 ਤੋਂ 20 ਸਾਲ ਦੇ ਵਿਦਿਆਰਥੀਆਂ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦਿਆਂ ਬਾਜਵਾ ਕਲੋਨੀ ਵਿਖੇ ਦੋ ਮੁੰਡਿਆਂ ਉਪਰ ਕੁਝ ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਗਿਆ, ਜਿਸ ਵਿੱਚ ਨਿਖਿਲ ਨਾਂਅ ਦੇ ਲੜਕੇ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਗੰਭੀਰ ਜ਼ਖਮੀ ਹੋਇਆ, ਜਿਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

Also Read: ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਚੂਕ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅੱਜ ਮੁੜ ਹੋਵੇਗੀ ਸੁਣਵਾਈ

ਇਸ ਸਬੰਧੀ ਮੌਕੇ ਉੱਤੇ ਮੌਜੂਦ ਮ੍ਰਿਤਕ ਦੇ ਦੋਸਤ ਅਨੁਸਾਰ ਉਹ ਇੱਕ ਲੜਕੇ ਨੂੰ ਛੱਡਣ ਗਏ ਸਨ। ਇਸ ਦੌਰਾਨ ਉਨ੍ਹਾਂ ਉਪਰ ਉਨ੍ਹਾਂ ਦੇ ਕੁੱਝ ਦੋਸਤਾਂ ਨੇ ਉਨ੍ਹਾਂ ਉਪਰ ਕੈਂਚੀਆਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਨਿਖਿਲ ‘ਤੇ ਕੈਂਚੀਆਂ ਨਾਲ ਕਈ ਵਾਰ ਕੀਤੇ ਗਏ, ਜਿਸ ਦੌਰਾਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ ਅਤੇ ਜਾਂਚ ਅਰੰਭ ਦਿੱਤੀ ਹੈ। ਡੀਐਸਪੀ ਸਿਟੀ-2 ਮੋਹਿਤ ਅਗਰਵਾਲ ਨੇ ਕਿਹਾ ਕਿ ਪੁਲਿਸ ਜਾਂਚ ਕਰ ਰਹੀ ਹੈ ਅਤੇ ਜੋ ਵੀ ਦੋਸ਼ੀ ਹੋਇਆ, ਉਨ੍ਹਾਂ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Also Read: ਦੇਸ਼ ‘ਚ ਕਦੋਂ ਆਵੇਗਾ ਕੋਰੋਨਾ ਵਾਇਰਸ ਦਾ ਪੀਕ? ਕੀ ਵਿਗੜਨਗੇ ਹਾਲਾਤ?

Leave a Reply

Your email address will not be published. Required fields are marked *