ਮੁਹਾਲੀ ‘ਚ ਦਿਨ ਦਿਹਾੜੇ ਯੂਥ ਅਕਾਲੀ ਆਗੂ ਦਾ ਗੋਲੀਆਂ ਮਾਰ ਕਤਲ

ਮੁਹਾਲੀ: ਯੂਥ ਅਕਾਲੀ ਆਗੂ (Youth Akali leader) ਵਿੱਕੀ ਮਿੱਡੂਖੇੜਾ ਦਾ ਮੁਹਾਲੀ ਦੇ ਸੈਕਟਰ 71 ਵਿੱਚ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਯੂਥ ਅਕਾਲੀ ਆਗੂ…

ਮੁਹਾਲੀ: ਯੂਥ ਅਕਾਲੀ ਆਗੂ (Youth Akali leader) ਵਿੱਕੀ ਮਿੱਡੂਖੇੜਾ ਦਾ ਮੁਹਾਲੀ ਦੇ ਸੈਕਟਰ 71 ਵਿੱਚ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਯੂਥ ਅਕਾਲੀ ਆਗੂ ਦੀ ਗੋਲੀ ਲੱਗਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ। ਦੱਸ ਦੇਈਏ ਕਿ ਇਹ ਵਾਰਦਾਤ  ਸੈਕਟਰ – 71 ਮੁਹਾਲੀ ਵਿਖੇ ਸਮੀਰ ਪ੍ਰਾਪਰਟੀ ਡੀਲਰ ਦੇ ਦਫ਼ਤਰ ਦੇ ਬਾਹਰ ਵਾਪਰੀ ਹੈ।

ਨੌਜਵਾਨ ਦੀ ਪਛਾਣ ਵਿਕੀ ਮਿੱਡੂਖੇੜਾ ਵਜੋਂ ਹੋਈ ਹੈ। ਵਿਕੀ ਮਿੱਡੂਖੇੜਾ ਬਾਦਲ ਪਰਿਵਾਰ ਦੇ ਨੇੜੇ ਹੈ। ਜ਼ਖ਼ਮੀ ਨੂੰ ਸੈਕਟਰ – 71 ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜ਼ਿਲ੍ਹਾ ਪੁਲਿਸ ਮੁਖੀ ਮੌਕੇ ‘ਤੇ ਪਹੁੰਚੇ ਗਏ ਹਨ। 

ਪੜੋ ਹੋਰ ਖਬਰਾਂਮੁਫਤ ਨਹੀਂ 2 ਰੁਪਏ ਖਰੀਦ ਕੇ ਪੰਜਾਬ ਵਾਸੀਆਂ ਨੂੰ 3 ਰੁਪਏ ਯੁਨਿਟ ਦਿਆਂਗੇ ਬਿਜਲੀ: ਸਿੱਧੂ

ਇਸ ਦੌਰਾਨ ਉਹ ਆਸ ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਨੂੰ ਖੰਘਾਲਿਆ ਜਾ ਰਿਹਾ ਹੈ। ਮ੍ਰਿਤਕ ਅਕਾਲੀ ਦਲ ਨਾਲ ਸਬੰਧਿਤ ਐੱਸ.ਓ.ਆਈ. ਦਾ ਸਾਬਕਾ ਪ੍ਰਧਾਨ ਰਹਿ ਚੁੱਕਾ ਹੈ। ਜਾਣਕਾਰੀ ਅਨੁਸਾਰ 4 ਅਣਪਛਾਤੇ ਨੌਜਵਾਨਾਂ ਨੇ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂ ਖੇੜਾ ‘ਤੇ ਫ਼ਾਇਰਿੰਗ ਕੀਤੀ ।

ਪੜੋ ਹੋਰ ਖਬਰਾਂਸ੍ਰੀ ਕਰਤਾਰਪੁਰ ਸਾਹਿਬ ਦੇ ਨਾਲ ਸ੍ਰੀ ਨਨਕਾਣਾ ਸਾਹਿਬ ਦਾ ਲਾਂਘਾ ਵੀ ਖੋਲ੍ਹਿਆ ਜਾਵੇ – ਬੀਬੀ ਜਗੀਰ ਕੌਰ

Leave a Reply

Your email address will not be published. Required fields are marked *