ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬੱਦੀ ਪੁਲਿਸ ਨੇ ਇਕ ਕਸ਼ਮੀਰੀ ਵਿਦਿਆਰਥੀ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੱਦੀ ਵਿੱਚ ਗ੍ਰਿਫਤਾਰ ਕੀਤੇ ਗਏ ਕਸ਼ਮੀਰੀ ਵਿਦਿਆਰਥੀ ਦੇ ਤਾਰ ਪੁਲਵਾਮਾ ਵਿੱਚ ਹੋਏ ਆਤਮਘਾਤੀ ਹਮਲੇ ਦੇ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤਾ ਕਸ਼ਮੀਰੀ ਨੌਜਵਾਨ ਇਕ ਨਿੱਜੀ ਯੂਨਿਵਰਸਿਟੀ ਵਿੱਚ ਪੜ੍ਹਦਾ ਹੈ ਤੇ ਇਸਦੇ ਖਿਲਾਫ ਸੋਸ਼ਲ ਮੀਡਿਆ ਤੇ ਦੇਸ਼ ਵਿਰੋਧੀ ਸਰਗਰਮੀਆਂ ਵਿੱਚ ਸ਼ਾਮਲ ਹੋਣ ਬਾਰੇ ਵੀ ਕਿਹਾ ਜਾ ਰਿਹਾ ਹੈ।
ਸੂਤਰਾਂ ਤੋ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਨੂੰ ਪਹਿਲਾ ਪੁਲਵਾਮਾ ਵਿੱਚ ਹੋਣ ਵਾਲੇ ਹਮਲੇ ਦੀ ਜਾਣਕਾਰੀ ਸੀ। ਫਿਲਹਾਲ ਹਿਰਾਸਤ ਵਿੱਚ ਗਏ ਨੌਜਵਾਨ ਦੇ ਖਿਲਾਫ 153 ਬੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


