ਲੁਧਿਆਣਾ ‘ਚ ਕਰੋੜਾਂ ਦੀ ਹੈਰੋਇਨ ਸਣੇ ਨੌਜਵਾਨ ਗ੍ਰਿਫਤਾਰ

ਲੁਧਿਆਣਾ- ਐੱਸ.ਟੀ.ਐੱਫ. ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ…

ਲੁਧਿਆਣਾ- ਐੱਸ.ਟੀ.ਐੱਫ. ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਐੱਸ.ਟੀ.ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਆਕਾਸ਼ਦੀਪ ਉਰਫ਼ ਰਿੱਕੀ ਪੁੱਤਰ ਰਾਮ ਸਿੰਘ ਵਾਸੀ ਵਾਲਮੀਕਿ ਮੁਹੱਲਾ ਵਜੋਂ ਕੀਤੀ ਗਈ। 

Also Read: PM ਮੋਦੀ ਦੀ ਜਿਮ ‘ਚ ਵਰਕਆਊਟ ਦੀ ਵੀਡੀਓ ਵਾਇਰਲ, ਦੇਖੋ ਕਿੰਨੇ ਕੀਤੇ ‘Pull Down’

ਕਥਿਤ ਦੋਸ਼ੀ ਹੈਰੋਇਨ ਦੀ ਸਪਲਾਈ ਦੇਣ ਜਾ ਰਿਹਾ ਸੀ ਕਿ ਪੁਲਿਸ ਨੇ ਸ਼ਿਵ ਚੌਂਕ ਮੋਤੀਨਗਰ ਨੇੜਿਓਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਲੈਣ ਉਪਰੰਤ ਉਸ ਪਾਸੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਕੀਮਤ ਸਾਢੇ ਸੱਤ ਕਰੋੜ ਰੁਪਏ ਦੱਸੀ ਜਾਂਦੀ ਹੈ।

Leave a Reply

Your email address will not be published. Required fields are marked *