ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਥਾਣਾ ਘਰਿੰਡਾ ਅਧੀਨ ਆਉਂਦੇ ਪਿੰਡ ਖਾਪੜਖੇੜੀ ਵਿਖੇ ਕੁਝ ਵਿਅਕਤੀਆਂ ਤੇ ਨੌਜਵਾਨਾਂ ਵੱਲੋਂ ਗੋਲੀਆਂ ਨਾਲ ਹਮਲਾ ਕਰ ਦਿੱਤਾ।

ਮਿਲੀ ਜਾਣਕਾਰੀ ਦੇ ਅਨੁਸਾਰ ਕੁਝ ਵਿਅਕਤੀ ਖੇਤਾਂ ਚ ਦਵਾਈ ਛਿੜਕ ਰਹੇ ਸੀ ਕਿ ਕੁਝ ਨੌਜਵਾਨਾਂ ਨੇ ਉਹਨਾਂ ਤੇ ਗੋਲੀਆਂ ਬਰਸਾ ਦਿੱਤੀਆਂ।
ਜਿਸ ਕਾਰਨ ਇਸ ਫਾਇਰਿੰਗ ਚ ਦੋ ਨੌਜਵਾਨ ਗੰਭੀਰ ਜਖਮੀ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲਾ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

