ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਇਕ ਨਿੱਜੀ ਹੋਟਲ ਚ ਉਸ ਵੇਲੇ ਸਨਸਨੀ ਫੈਲ ਗਈ ਜਦੋ ਇਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਨੇ ਹੋਟਲ ਦੇ ਕਮਰੇ ਦੇ ਪੱਖੇ ਨਾਲ ਗਲ੍ਹ ਫਾਹਾ ਲੈ ਖੁਦਕੁਸ਼ੀ ਕਰ ਲਈ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕੰਪਿਊਟਰ ਮਕੈਨਿਕ ਦਾ ਕੰਮ ਕਰਦਾ ਸੀ ਤੇ ਕਾਫੀ ਸਮੇਂ ਤੋਂ ਪਰੇਸ਼ਾਨ ਚੱਲ ਰਿਹਾ ਸੀ ਜਿਸ ਕਾਰਨ ਉਹਨੇ ਇਸ ਤਰ੍ਹਾਂ ਦਾ ਕਦਮ ਚੁੱਕਿਆ। ਫਿਲਹਾਲ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਚ ਹੜ੍ਹਕੰਪ ਮਚ ਗਿਆ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


