ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦਿਹਾਤੀ ਇਲਾਕੇ ‘ਚ ਪੰਜਾਬ ਪੁਲਿਸ ਦੇ ਨੌਜਵਾਨ ਨੇ ਆਪਣੇ ਘਰ ‘ਚ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।
ਫਿਲਹਾਲ ਨੌਜਵਾਨ ਨੇ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ। ਖੈਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

