ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਨਸ਼ੇ ਦੇ ਕਾਰਨ ਲਗਾਤਾਰ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਜਿਸ ਕਾਰਨ ਪੰਜਾਬ ਸਰਕਾਰ ਤੇ ਵਿਰੋਧੀ ਧਿਰ ਨਿਸ਼ਾਨਾ ਸਾਧ ਰਹੀ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਵਿੱਚੋਂ ਨਸ਼ੇ ਨੂੰ ਖਤਮ ਕਰ ਦਿੱਤਾ ਗਿਆ ਹੈ ਤੇ ਹੁਣ ਨੌਜਵਾਨ ਨਸ਼ੇ ਦੀ ਘਾਟ ਦੇ ਕਾਰਨ ਉਨ੍ਹਾਂ ਦੀ ਮੌਤ ਹੋ ਰਹੀ ਹੈ। ਪਰ ਪੰਜਾਬ ਦੇ ਨੌਜਵਾਨ ਹਾਲੇ ਵੀ ਨਸ਼ੇ ਦੀ ਓਵਰਡੋਜ਼ ਨਾਲ ਮਰ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ।
ਦੱਸ ਦਈਏ ਕਿ 25 ਸਾਲਾ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਦੇ ਕਾਰਨ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨਸ਼ੇ ਦੀ ਆਦੀ ਸੀ। ਜਿਸ ਕਾਰਨ ਜਦੋ ਉਸਨੇ ਨਸ਼ੇ ਦਾ ਟੀਕਾ ਲਗਾਇਆ ਤਾਂ ਉਹ ਨਸ਼ੇ ਦੀ ਬਹੁਤਾਤ ਨੂੰ ਸਾਂਭ ਨਾ ਸਕਿਆ ਜਿਸ ਕਾਰਨ ਉਸਦੀ ਮੌਤ ਹੋ ਗਈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਣਯੋਗ ਗੱਲ ਹੈ ਕਿ ਨਸ਼ੇ ਦੇ ਕਾਰਨ ਪੰਜਾਬ ਵਿੱਚ ਕਈ ਨੌਜਵਾਨਾਂ ਦੀ ਮੌਤ ਹੋ ਗਈ ਹੈ ਤੇ ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਜਿਸ ਕਾਰਨ ਨਸ਼ੇ ਦੇ ਖਿਲਾਫ ਸਰਕਾਰ ਨੂੰ ਸਖਤ ਕਾਰਵਾਈ ਕਰਨ ਦੀ ਲੋੜ ਹੈ।

