ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਬਦਮਾਸ਼ਾਂ ਦੇ ਹੌਸਲੇ ਲਗਾਤਾਰ ਵਧਦਾ ਜਾ ਰਿਹਾ ਹੈ। ਅਜਿਹਾ ਹੀ ਇਕ ਹੋਰ ਤਾਜਾ ਮਾਮਲਾ ਨਾਭਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਦੋ ਨੌਜਵਾਨਾਂ ਵਿਚਾਲੇ ਆਪਸ ਵਿੱਚ ਝੜਪ ਹੋ ਗਈ ਜਿਸ ਕਾਰਨ ਇਸ ਝੜਪ ਵਿੱਚ ਇਕ ਨੌਜਵਾਨ ਦੀ ਮੌਕੇ ਤੇ ਮੌਤ ਵੀ ਹੋ ਗਈ।
ਮਿਲੀ ਜਾਣਕਾਰੀ ਦੇ ਅਨੁਸਾਰ ਦੋ ਨੌਜਵਾਨ ਵਿੱਚ ਖੂਨੀ ਝੜਪ ਹੋ ਗਈ ਜਿਸ ਕਾਰਨ ਬਿੱਲੂ ਨਾਮ ਦੇ ਨੌਜਵਾਨ ਦੀ ਮੌਤ ਹੋ ਗਈ। ਉੱਥੇ ਹੀ ਦੂਜੇ ਪਾਸੇ ਮ੍ਰਿਤਕ ਨੌਜਵਾਨ ਦਾ ਕਹਿਣਾ ਹੈ ਕਿ ਦੂਜੇ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਸੀ। ਜਿਸ ਕਾਰਨ ਉਹਨਾਂ ਦੇ ਬੇਟੇ ਦੀ ਮੌਤ ਹੋ ਗਈ ਹੈ। ਨਾਲ ਹੀ ਉਹਨਾਂ ਨੇ ਪੁਲਿਸ ਤੇ ਇਲਜ਼ਾਮ ਲਗਾਉਦੇ ਹੋਏ ਕਿਹਾ ਕਿ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਜਿਸ ਕਾਰਨ ਪਰਿਵਾਰ ਇਨਸਾਫ ਲਈ ਧਰਨਾ ਲਗਾ ਰਹੇ ਹਨ।

