ਇਕ ਵਾਰ ਫਿਰ ਚੱਲੀ ਜਾਗੋ ‘ਚ ਗੋਲੀ, ਫੋਟੋਗ੍ਰਾਫ਼ਰ ਦੀ ਹੋਈ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਵਿਆਹ ਦੌਰਾਨ ਗੋਲੀਆਂ ਚਲਾਉਣ ਦੇ ਮਾਮਲੇ ਥਮਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਤਰ੍ਹਾਂ ਦੇ ਮਾਮਲਿਆਂ ਦੇ ਕਾਰਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਵਿਆਹ ਦੌਰਾਨ ਗੋਲੀਆਂ ਚਲਾਉਣ ਦੇ ਮਾਮਲੇ ਥਮਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਤਰ੍ਹਾਂ ਦੇ ਮਾਮਲਿਆਂ ਦੇ ਕਾਰਨ ਖੁਸ਼ੀ ਦੇ ਮਾਹੌਲ ਵਿੱਚ ਗਮ ਛਾ ਜਾਂਦਾ ਹੈ। ਇਸੇ ਤਰ੍ਹਾਂ ਦਾ ਇਕ ਤਾਜਾ ਮਾਮਲਾ ਦਸੂਹਾ ਦੇ ਪਿੰਡ ਹਰਦੋਥਲਾ ਤੋਂ ਸਾਹਮਣੇ ਆਇਆ ਹੈ।

https://youtu.be/DTVTjb-zA7k

ਮਿਲੀ ਜਾਣਕਾਰੀ ਦੇ ਅਨੁਸਾਰ ਵਿਆਹ ਤੋਂ ਪਹਿਲਾ ਜਾਗੋ ਤੇ ਡੀਜੇ ਦਾ ਪ੍ਰੋਗਰਾਮ ਚੱਲ ਰਿਹਾ ਸੀ ਇਸ ਦੌਰਾਨ ਕਿਸੇ ਨੇ ਖੁਸ਼ੀ ਦੇ ਮਾਹੌਲ ਨੂੰ ਖਰਾਬ ਕਰਦੇ ਹੋਏ ਜਾਗੋ ਦੌਰਾਨ ਹੀ ਗੋਲੀ ਚਲਾ ਦਿੱਤੀ ਜਿਸ ਕਾਰਨ ਉਹ ਗੋਲੀ ਜਾਗੋ ਤੇ ਮੌਜੂਦ ਫੋਟੋਗ੍ਰਾਫਰ ਨੂੰ ਲੱਗ ਗਈ। ਫੋਟੋਗ੍ਰਾਫਰ ਨੂੰ ਗੋਲੀ ਲੱਗਣ ਕਾਰਨ ਮੌਕੇ ਤੇ ਫੋਟੋਗ੍ਰਾਫਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਆਪਣੀ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਉਸਦੀ ਉਮਰ ਮਹਿਜ 22 ਸਾਲ ਸੀ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਇਹ ਪਤਾ ਲਗਾਉਣ ਦਾ ਕੋਸ਼ਿਸ਼ ਕਰ ਰਹੀ ਹੈ ਕਿ ਗੋਲੀ ਕਿਸਨੇ ਤੇ ਕਿਸ ਕਾਰਨ ਚਲਾਈ ਹੈ। ਦੱਸਣਯੋਗ ਗੱਲ ਹੈ ਕਿ ਇਸ ਤਰ੍ਹਾਂ ਦੇ ਕਈ ਮਾਮਲੇ ਸਾਹਮਣੇ ਆਏ ਹਨ ਇਸਦੇ ਬਾਵਜੁਦ ਵੀ ਲੋਕੀ ਇਸ ਤਰ੍ਹਾਂ ਗੋਲੀ ਚਲਾਉਣ ਕਾਰਨ ਤੇ ਥਮ ਨਹੀਂ ਰਹੇ ਹਨ।

Leave a Reply

Your email address will not be published. Required fields are marked *