ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਬਿਆਸ ਚ ਇਕ ਨੌਜਵਾਨ ਦੀ ਗੋਲੀ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਨੌਜਵਾਨ ਬਲਵਿੰਦਰ ਸਿੰਘ ਕੁਝ ਸਮੇਂ ਪਹਿਲਾਂ ਹੀ ਅਮੇਰਿਕਾ ਤੋਂ ਵਾਪਿਸ ਆਇਆ ਸੀ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਪਣੇ ਘਰ ਦੇ ਬਾਹਰ ਖੜ੍ਹਿਆ ਸੀ ਕਿ ਤਿੰਨ ਅਣਪਛਾਤੇ ਨੌਜਵਾਨਾਂ ਨੇ ਉਸਨੂੰ ਗੋਲੀਆਂ ਦੇ ਨਾਲ ਭੁੰਨ ਦਿੱਤਾ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

