ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਕਸਬਾ ਚੱਬੇਵਾਲ ਦੇ ਪਿੰਡ ਬਸੀ ਕਲਾਂ ‘ਚ ਇਕ ਨੌਜਵਾਨ ਤੇ ਕੁਝ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਤੇ ਗੋਲੀਆਂ ਨਾਲ ਹਮਲਾ ਕੀਤਾ ਗਿਆ ਜਿਸ ਕਾਰਨ ਉਹ ਗੰਭੀਰ ਜਖਮੀ ਹੋ ਗਿਆ।
ਮੌਕੇ ਤੇ ਪਹੁੰਚੀ ਪੁਲਿਸ ਨੇ ਨੌਜਵਾਨ ਨੂੰ ਹਸਪਤਾਲ ਚ ਦਾਖਿਲ ਕਰਵਾਇਆ ਗਿਆ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਸਿਰ ਤੇ ਪੈਰ ਤੇ ਗੰਭੀਰ ਸੱਟ ਲੱਗੀ ਹੈ।
ਉੱਥੇ ਹੀ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਬਦਮਾਸ਼ਾਂ ਨੇ ਘਰ ਚ ਵੜ੍ਹ ਕੇ ਗੋਲੀਆਂ ਦੇ ਨਾਲ ਹਮਲਾ ਕੀਤਾ। ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


