ਗੱਡੀ ਸਵਾਰ ਬਦਮਾਸ਼ਾਂ ਨੇ ਦਿਨ ਦਿਹਾੜੇ ਨੌਜਵਾਨ ਤੇ ਚਲਾਈਆ ਤਾਬੜਤੋੜ ਗੋਲੀਆਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਲਗਾਤਾਰ ਬਦਮਾਸ਼ਾਂ ਦੇ ਹੌਸਲੇ ਵੱਧਦੇ ਜਾ ਰਹੇ ਹਨ। ਇਹਨਾਂ ਬਦਮਾਸ਼ਾ ਦੇ ਹੌਸਲੇ ਇਹਨੇ ਬੁਲੰਦ ਹੋ ਗਏ ਹਨ ਕਿ ਉਹਨਾਂ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਲਗਾਤਾਰ ਬਦਮਾਸ਼ਾਂ ਦੇ ਹੌਸਲੇ ਵੱਧਦੇ ਜਾ ਰਹੇ ਹਨ। ਇਹਨਾਂ ਬਦਮਾਸ਼ਾ ਦੇ ਹੌਸਲੇ ਇਹਨੇ ਬੁਲੰਦ ਹੋ ਗਏ ਹਨ ਕਿ ਉਹਨਾਂ ਨੂੰ ਪੰਜਾਬ ਪੁਲਿਸ ਦੀ ਕਾਰਵਾਈ ਦਾ ਵੀ ਬਿਲਕੁੱਲ ਵੀ ਡਰ ਨਹੀਂ ਰਿਹਾ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਤਰਨਤਾਰਨ ਤੋਂ  ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਤਰਨਤਾਰਨ ਦੇ ਪਿੰਡ ਘਰਿਆਲਾ ਵਿਖੇ ਕੁਝ ਬਦਮਾਸ਼ਾ ਨੇ ਦਿਨ ਦਿਹਾੜੇ ਹੀ ਇਕ ਨੌਜਵਾਨ ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਨੌਜਵਾਨ ਬੁਰੀ ਤਰ੍ਹਾਂ ਜਖਮੀ ਹੋ ਗਿਆ।

YOUTH

ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ ਗੱਡੀ ਵਿੱਚ ਸਵਾਰ ਹੋ ਕੇ ਆਏ ਸੀ। ਬਾਜਾਰ ਵਿੱਚ ਸਾਮਾਨ ਖਰੀਦ ਰਹੇ ਨੌਜਵਾਨ ਤੇ ਗੋਲੀਆ ਚਲਾ ਦਿੱਤੀਆ ਦਿਸ ਕਾਰਨ ਨੌਜਵਾਨ ਗੰਭੀਰ ਜਖਮੀ ਹੋ ਗਿਆ। ਫਿਲਹਾਲ ਇਸ ਘਟਨਾ ਤੋਂ ਬਾਅਦ ਮੌਕੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

Firing

 

ਦੱਸਣਯੋਗ ਗੱਲ ਹੈ ਕਿ ਇਸ ਤਰ੍ਹਾਂ ਦੇ ਮਾਮਲਾ ਲਗਾਤਾਰ ਸਾਹਮਣੇ ਆ ਰਹੇ ਹਨ ਜਿਸ ਕਾਰਨ ਪੁਲਿਸ ਤੇ ਲਗਾਤਾਰ ਸਵਾਲ ਖੜੇ ਹੋ ਰਹੇ ਹਨ। ਇਹਨਾ ਬਦਮਾਸ਼ਾ ਦੇ ਇਹਨੇ ਹੌਂਸਲੇ ਵੱਧ ਗਏ ਹਨ ਕਿ ਉਹ ਲਗਾਤਾਰ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਜਿਸ ਕਾਰਨ ਪੁਲਿਸ ਨੂੰ ਇਹਨਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਲੋੜ ਹੈ।

Leave a Reply

Your email address will not be published. Required fields are marked *