ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਦੇ ਪਿੰਡ ਵਾਂਦਰ ਜਟਾਣਾ ‘ਚ ਉਸ ਵੇਲੇ ਸਨਸਨੀ ਫੈਲ ਗਈ ਜਦੋ ਇਕ ਨੌਜਵਾਨ ਦਾ ਬੇਹਰਮੀ ਦੇ ਨਾਲ ਕਤਲ ਕਰ ਉਸਦੀ ਲਾਸ਼ ਨੂੰ ਅਣਪਛਾਤੇ ਹਮਲਾਵਾਰਾਂ ਨੇ ਰੇਲਵੇ ਟਰੈਕ ਤੇ ਸੁੱਟ ਦਿੱਤਾ।
ਦੱਸਿਆ ਜਾ ਕਿਹਾ ਕਿ ਅਣਪਛਾਤੇ ਹਮਲਾਵਾਰਾਂ ਨੇ ਨੌਜਵਾਨ ਤੇ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਹਮਲਾਵਾਰਾਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ
ਇਸ ਤੋਂ ਬਾਅਦ ਉਸਦੀ ਲਾਸ਼ ਨੂੰ ਰੇਲਵੇ ਟਰੈਕ ਤੇ ਸੁੱਟ ਦਿੱਤਾ ਤੇ ਫਰਾਰ ਹੋ ਗਏ। ਉੱਥੇ ਇਸ ਮਾਮਲੇ ਤੋਂ ਬਾਅਦ ਪਿੰਡ ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਹਮਲਾਵਾਰਾਂ ਦੇ ਖਿਲਾਫ ਮਾਮਲਾ ਦਰਜ ਕਰ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

