ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਖੇਮਕਰਨ ਦੇ ਕਸਬਾ ਵਲਟੋਹਾ ਚ ਪ੍ਰੇਸ ਸੰਬੰਧਾਂ ਦੇ ਚੱਲਦੇ 22 ਸਾਲ ਦੇ ਨੌਜਵਾਨ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਪਿੰਡ ਵਲਟੋਹਾ ਇਕ ਲੜਕੀ ਨੂੰ ਮਿਲਣ ਲਈ ਆਇਆ ਸੀ ਜਦੋ ਇਸ ਗੱਲ ਦਾ ਪਤਾ ਕੁੜੀ ਦੇ ਪਰਿਵਾਰ ਵਾਲਿਆਂ ਨੂੰ ਪਤਾ ਚੱਲਿਆ ਤਾਂ ਉਹਨਾਂ ਨੇ ਨੌਜਵਾਨ ਦਾ ਗੱਲ ਘੁੱਟ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਉੱਥੇ ਹੀ ਆਰੋਪੀ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਘਰ ਤੋਂ ਫਰਾਰ ਹੋ ਗਏ ਹਨ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਘਟਨਾਸਥਾਨ ਤੋਂ ਇਕ ਪਿਸਟਲ ਵੀ ਮਿਲੀ ਹੈ ਜਿਸ ਬਾਰੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਪਿਸਟਲ ਨੌਜਵਾਨ ਦੀ ਹੈ ਜਾਂ ਫਿਰ ਆਰੋਪਿਆਂ ਦੀ।

