ਪੰਜਾਬ ’ਚ ਜੰਗਲਰਾਜ: ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਨੂੰ ਪੈਟਰੋਲ ਛਿੜਕ ਕੇ ਸਾੜਿਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਚ ਹੁਣ ਜੰਗਲਰਾਜ ਬਣ ਗਿਆ ਹੈ ਇਹ ਕਹਿਣਾ ਬਿਲਕੁੱਲ ਵੀ ਗਲਤ ਨਹੀਂ ਹੋਵੇਗਾ ਕਿਉਂਕਿ ਆਏ ਦਿਨ ਕਤਲ ਤੇ ਵੱਡੀਆਂ ਵੱਡੀਆਂ ਵਾਰਦਾਤਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਚ ਹੁਣ ਜੰਗਲਰਾਜ ਬਣ ਗਿਆ ਹੈ ਇਹ ਕਹਿਣਾ ਬਿਲਕੁੱਲ ਵੀ ਗਲਤ ਨਹੀਂ ਹੋਵੇਗਾ ਕਿਉਂਕਿ ਆਏ ਦਿਨ ਕਤਲ ਤੇ ਵੱਡੀਆਂ ਵੱਡੀਆਂ ਵਾਰਦਾਤਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਮਾਨਸਾ ਤੋਂ ਦੇਖਣ ਨੂੰ ਮਿਲਿਆ ਹੈ ਜਿੱਥੇ ਇਕ ਨੌਜਵਾਨ ਦਾ ਬਹੁਤ ਹੀ ਬੇਰਹਿਮੀ ਢੰਗ ਦੇ ਨਾਲ ਕਤਲ ਕੀਤਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ’ਤੇ ਪੈਟਰੋਲ ਛਿੜਕ ਅੱਗ ਲਾ ਕੇ ਉਸਦਾ ਕਤਲ ਕੀਤਾ ਗਿਆ।

youth   ਉੱਥੇ ਹੀ ਇਹ ਮਾਮਲਾ ਪ੍ਰੇਮ ਵਿਆਹ ਦੱਸਿਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਮ੍ਰਿਤਕ ਦੇ ਭਰਾ ਨੇ ਪ੍ਰੇਮ ਵਿਆਹ ਕਰਵਾਇਆ ਸੀ ਜਿਸ ਤੋਂ ਬਾਅਦ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਮੌਕੇ ੇਤ ਪਹੁੰਚੀ ਪੁਲਿਸ ਨੇ ਆਰੋਪੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ। ਨਾਲ ਹੀ ਇਸ ਮਾਮਲੇ ਦੇ ਸੰਬੰਧ ’ਚ ਕਈ ਲੋਕਾਂ ਨੂੰ ਹਿਰਾਸਤ ਚ ਲਿਆ ਹੈ।

youth

ਖੈਰ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ। ਜਿਸ ਚ ਗੁੰਡਾਰਾਜ ਦਿਖਾਇਆ ਗਿਆ ਹੋਵੇ। ਦਲਿਤ ਨੌਜਵਾਨ ਨੂੰ ਤੜਪਾ ਤੜਪਾ ਕੇ ਮਾਰਿਆ ਗਿਆ ਸੀ। ਜਿਸ ਤੋਂ ਬਾਅਦ ਸਵਾਲ ਇਹ ਬਣਦਾ ਹੈ ਕਿ ਆਖਿਰ ਇਹ ਮਾਮਲੇ ਕਦੋਂ ਰੁਕਣਗੇ।

Leave a Reply

Your email address will not be published. Required fields are marked *