ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਇਕ ਵਾਰ ਫਿਰ ਤੋਂ ਕਸ਼ਮੀਰੀ ਅੱਤਵਾਦੀ ਜਾਕਿਰ ਮੂਸਾ ਦੇ ਪੰਜਾਬ ਵਿੱਚ ਲੁਕੇ ਹੋਣ ਦੀ ਖਬਰ ਮਿਲੀ ਹੈ ਜਿਸ ਕਾਰਨ ਪੰਜਾਬ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਾਕਿਰ ਮੂਸਾ ਫਿਰੋਜਪੁਰ ਅਤੇ ਬਠਿੰਡਾ ਦੇ ਕੋਲ ਭੇਸ ਬਦਲ ਕੇ ਲੁਕਿਆ ਹੋਇਆ ਹੈ ਜਿਸ ਦੀ ਤਸਵੀਰਾਂ ਵੀ ਜਾਰੀ ਕੀਤੀਆ ਗਈਆ ਹਨ।
ਕਿਹਾ ਇਹ ਵੀ ਜਾ ਰਿਹਾ ਹੈ ਕਿ ਜਾਕਿਰ ਮੂਸਾ ਸਿੱਖ ਦਾ ਭੇਸ਼ ਬਦਲ ਕੇ ਪੰਜਾਬ ਵਿੱਚ ਲੁਕਿਆ ਹੋਇਆ ਹੈ। ਜਿਸ ਕਾਰਨ ਪੁਲਿਸ ਵੱਲੋਂ ਉਸਦੀ ਭਾਲ ਲਈ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਦੱਸਣਯੋਗ ਗੱਲ ਹੈ ਕਿ ਪੰਜਾਬ ਪੁਲਿਸ ਨੇ ਥਾਂ-ਥਾਂ ਤੇ ਨਾਕੇਬੰਦੀ ਕਰ ਜਾਕਿਰ ਮੂਸਾ ਦੀ ਤਲਾਸ਼ੀ ਕੀਤੀ ਜਾ ਰਹੀ ਹੈ।


