ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਚ ਲਗਾਤਾਰ ਅੱਤਵਾਦ ਦਾ ਖਤਰਾ ਵੱਧਦਾ ਜਾ ਰਿਹਾ ਹੈ ਇਸਦੇ ਚੱਲਦੇ ਪੰਜਾਬ ਪੁਲਿਸ ਨੇ ਨਵਾਂ ਕਦਮ ਉਠਾਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗੁਰਦਾਸਪੁਰ ਵਿੱਚ ਪੁਲਿਸ ਨੇ ਗਜਾਵਤ ਉਲ ਹਿੰਦ ਦੇ ਮੁੱਖ ਕਮਾਂਡਰ ਤੇ ਕਸ਼ਮੀਰੀ ਅੱਤਵਾਦੀ ਜ਼ਾਕਿਰ ਮੂਸਾ ਦੇ ਪੋਸਟਰ ਲਗਾਏ ਗਏ ਹਨ।
ਪੁਲਿਸ ਦੁਆਰਾ ਇਸਦਾ ਪੋਸਟਰ ਲਗਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਇਸ ਬਾਰੇ ਜਾਣੂ ਕਰਵਾਉਣਾ ਹੈ। ਲੋਕਾਂ ਨੂੰ ਇਸ ਬਾਰੇ ਪਤਾ ਹੋਣਾ ਚਾਹੀਦਾ ਹੈ। ਦੱਸਣਯੋਗ ਗੱਲ ਹੈ ਕਿ ਜਾਕਿਰ ਮੂਸਾ ਪੰਜਾਬ ਦੀ ਸੁਰੱਖਿਆ ਏਜੰਸੀਆਂ ਲਈ ਸਿਰਦਰਦ ਬਣ ਗਿਆ ਹੈ ਜਿਸ ਕਾਰਨ ਪੁਲਿਸ ਇਸ ਤਰ੍ਹਾਂ ਦੀ ਕਾਰਵਾਈ ਕਰ ਰਹੀ ਹੈ।
ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਕਸ਼ਮੀਰੀ ਵਿਦਿਆਰਥੀਆਂ ਦੀ ਕਿਸੇ ਵੀ ਤਰ੍ਹਾਂ ਦੀ ਵਾਰਦਾਤ ਦੇ ਪਿੱਛੇ ਜਾਕਿਰ ਮੂਸਾ ਦਾ ਹੱਥ ਹੋ ਸਕਦਾ ਹੈ। ਜਿਸ ਕਾਰਨ ਹੀ ਪੁਲਿਸ ਲੋਕਾਂ ਨੂੰ ਜਾਕਿਰ ਮੂਸਾ ਦੀ ਪਹਿਚਾਣ ਕਰਵਾ ਰਹੀ ਹੈ।

